- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਲੋਕ ਲਗਾਤਾਰ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ : ਬੀਬੀ ਇੰਦਰਜੀਤ ਕੌਰ ਮਾਨ

ਧੀਰਜ ਮਰਵਾਹਾ, ਪੰਜਾਬੀ ਜਾਗਰਣ, ਨਕੋਦਰ : ਬਲਾਕ ਨਕੋਦਰ ਦੇ ਪਿੰਡ ਰਸੂਲਪੁਰ ਕਲਾਂ ’ਚ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਪਾਰਟੀਆਂ ਨਾਲ ਸਬੰਧਤ ਕਈ ਲੋਕ ਆਮ ਆਦਮੀ ਪਾਰਟੀ ’ਚ ਸ਼ਾਮਲ ਹੋਏ। ਵਿਧਾਇਕਾ ਬੀਬੀ ਇੰਦਰਜੀਤ ਕੌਰ ਮਾਨ ਨੇ ਨਵੇਂ ਸਾਥੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਪਿੰਡ ਦੀ ਬਦਲੀ ਹੋਈ ਨੁਹਾਰ ਕਾਰਨ ਲੋਕ ਲਗਾਤਾਰ ‘ਆਪ’ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ 2022 ਦੇ ਮੁਕਾਬਲੇ ਅੱਜ ਪਿੰਡ ’ਚ ਕਾਫ਼ੀ ਵਿਕਾਸ ਹੋਇਆ ਹੈ। ਪੰਚਾਇਤ ਵੱਲੋਂ ਸਰਕਾਰ ਤੋਂ ਮਿਲੀਆਂ ਗ੍ਰਾਂਟਾਂ ਦੀ ਸੁਚੱਜੀ ਵਰਤੋਂ ਕਰਕੇ ਪਿੰਡ ਦੇ ਵਿਕਾਸ ਨੂੰ ਤਰਜੀਹ ਦਿੱਤੀ ਗਈ ਹੈ। ਉਨ੍ਹਾਂ ਪੰਚਾਇਤ ਦੇ ਕੰਮਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਿੰਡ ਦੇ ਵਿਕਾਸ ਲਈ ਸਰਕਾਰ ਵੱਲੋਂ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ। ਇਸ ਮੌਕੇ ਹਰਿੰਦਰ ਸਿੰਘ, ਵਿਰਸਾ ਸਿੰਘ, ਮੇਜਰ ਸਿੰਘ, ਪੰਜਾਬ ਸਿੰਘ ਤੇ ਪੰਚਾਇਤ ਮੈਂਬਰ ਪਰਮਜੀਤ ਕੌਰ ਸਮੇਤ ਹੋਰ ਲੋਕ ‘ਆਪ’ ’ਚ ਸ਼ਾਮਲ ਹੋਏ। ਬੀਬੀ ਮਾਨ ਨੇ ਕਿਹਾ ਕਿ ਇਹ ਸ਼ਮੂਲੀਅਤ ਸਰਪੰਚ ਜੌਨ ਸ਼ਰਮਾ ਦੇ ਯਤਨਾਂ ਸਦਕਾ ਹੋਈ। ਇਸ ਮੌਕੇ ਬਲਾਕ ਪ੍ਰਧਾਨ ਸੁਰਿੰਦਰ ਬਠਲਾ, ਸੁਰਜੀਤ ਸਿੰਘ, ਸੋਨੀਆ ਪੰਚ, ਸੋਮ ਲਾਲ ਪੰਚ, ਗੁਰਮੇਲ ਪੰਚ, ਸੁਰਜੀਤ ਕੁਮਾਰ ਨੰਬਰਦਾਰ, ਨਿਰਮਲ ਕੁਮਾਰ, ਰੋਬਿਨ ਕੁਮਾਰ ਤੇ ਸੁਖਵਿੰਦਰ ਸਿੰਘ ਹਾਜ਼ਰ ਸਨ।