- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੀਵਰੇਜ ਦੇ ਮਾੜੇ ਪ੍ਰਬੰਧਾਂ ਕਾਰਨ ਲੋਕ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ

ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : ਮੀਓਵਾਲ-ਤਲਵਣ ਰੋਡ ’ਤੇ ਸੀਵਰੇਜ ਦੇ ਮਾੜੇ ਪ੍ਰਬੰਧਾਂ ਕਾਰਨ ਘਰਾਂ ਦਾ ਗੰਦਾ ਪਾਣੀ ਸੜਕ ’ਤੇ ਖੜ੍ਹਾ ਹੋਣ ਨਾਲ ਇਲਾਕਾ ਵਾਸੀਆਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੜਕ ’ਤੇ ਲੰਬੇ ਸਮੇਂ ਤੋਂ ਖੜ੍ਹੇ ਗੰਦੇ ਪਾਣੀ ਕਾਰਨ ਜਿੱਥੇ ਆਉਣ-ਜਾਣ ਵਾਲੇ ਲੋਕਾਂ ਨੂੰ ਮੁਸ਼ਕਲਾਂ ਪੇਸ਼ ਆ ਰਹੀਆਂ ਹਨ। ਮੀਂਹ ਪੈਣ ਤੋਂ ਬਾਅਦ ਸਥਿਤੀ ਹੋਰ ਵੀ ਗੰਭੀਰ ਹੋ ਜਾਂਦੀ ਹੈ ਤੇ ਸੜਕ ’ਤੇ ਚਿੱਕੜ ਅਤੇ ਦਲਦਲ ਵਰਗੀ ਸਥਿਤੀ ਬਣ ਜਾਂਦੀ ਹੈ। ਇਸ ਗੰਭੀਰ ਸਮੱਸਿਆ ਨੂੰ ਲੈ ਕੇ ਬਸਪਾ ਦੇ ਸੂਬਾ ਸਕੱਤਰ ਇੰਚਾਰਜ ਵਿਧਾਨ ਸਭਾ ਹਲਕਾ ਫਿਲੌਰ ਦੇ ਇੰਚਾਰਜ ਖੁਸ਼ੀ ਰਾਮ ਵੱਲੋਂ ਆਵਾਜ਼ ਉਠਾਉਂਦਿਆਂ ਸਰਕਾਰ ਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਗਈ ਹੈ ਕਿ ਸੀਵਰੇਜ ਦੇ ਨਿਕਾਸ ਦਾ ਪੱਕਾ ਪ੍ਰਬੰਧ ਕਰਕੇ ਲੋਕਾਂ ਨੂੰ ਇਸ ਨਰਕ ਭਰੀ ਜ਼ਿੰਦਗੀ ਤੋਂ ਰਾਹਤ ਦਿਵਾਈ ਜਾਵੇ। ਇਲਾਕਾ ਵਾਸੀਆਂ ਨੇ ਸਰਕਾਰ ਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮੀਓਵਾਲ-ਤਲਵਣ ਰੋਡ ’ਤੇ ਖੜ੍ਹੇ ਗੰਦੇ ਪਾਣੀ ਦੀ ਸਮੱਸਿਆ ਦਾ ਤੁਰੰਤ ਹੱਲ ਕੀਤਾ ਜਾਵੇ। ਇਸ ਮੌਕੇ ਨਵਦੀਪ ਕੁਮਾਰ ਬਲਾਕ ਸੰਮਤੀ ਮੈਂਬਰ, ਵਿਪਨ ਕੁਮਾਰ, ਪਰਮਜੀਤ ਕੁਮਾਰ ਕਾਲਾ, ਕਸ਼ਮੀਰੀ ਲਾਲ, ਅਮਨ ਸੁਮਨ, ਮਨੋਹਰ ਲਾਲ ਭੋਰਾ, ਪੋਲਾ ਰਾਮ ਮੈਂਬਰ, ਰਜਿੰਦਰ ਸੁਮਨ ਤੇ ਹਰਭਜਨ ਲਾਲ ਆਦਿ ਹਾਜ਼ਰ ਸਨ।