ਕੇਂਦਰ ਸਰਕਾਰ ਦੀਆਂ ਮਾੜੀਆਂ ਨੀਤੀਆਂ ਤੋਂ ਹਰ ਵਰਗ ਦੇ ਲੋਕ ਦੁਖੀ : ਚੌਧਰੀ ਸੁਰਿੰਦਰ ਸਿੰਘ
ਕੇਂਦਰ ਸਰਕਾਰ ਦੀਆਂ ਮਾੜੀਆਂ ਨੀਤੀਆਂ ਤੋਂ ਹਰ ਵਰਗ ਦੇ ਲੋਕ ਦੁਖੀ ਹਨ। ਕੋਮਰਸ਼ੀਅਲ਼ ਗੈਸ ਸਿਲੰਡਰ, ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਵਿਚ ਲਗਾਤਾਰ ਕੀਤੇ ਜਾ ਰਹੇ ਵਾਧੇ ਕਾਰਨ ਸਾਰੇ ਵਰਗ ਦੇ ਲੋਕ ਭਾਰੀ ਵਿੱਤੀ ਬੋਝ ਹੇਠ ਦੱਬਦੇ ਜਾ ਰਹੇ ਹਨ।
Publish Date: Mon, 01 Jun 2026 07:40 PM (IST)
Updated Date: Mon, 01 Jun 2026 09:12 PM (IST)

ਵਰਿੰਦਰ ਲਵਲੀ, ਪੰਜਾਬੀ ਜਾਗਰਣ ਕਰਤਾਰਪੁਰ : ਕੇਂਦਰ ਸਰਕਾਰ ਦੀਆਂ ਮਾੜੀਆਂ ਨੀਤੀਆਂ ਤੋਂ ਹਰ ਵਰਗ ਦੇ ਲੋਕ ਦੁਖੀ ਹਨ। ਕੋਮਰਸ਼ੀਅਲ਼ ਗੈਸ ਸਿਲੰਡਰ, ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਵਿਚ ਲਗਾਤਾਰ ਕੀਤੇ ਜਾ ਰਹੇ ਵਾਧੇ ਕਾਰਨ ਸਾਰੇ ਵਰਗ ਦੇ ਲੋਕ ਭਾਰੀ ਵਿੱਤੀ ਬੋਝ ਹੇਠ ਦੱਬਦੇ ਜਾ ਰਹੇ ਹਨ। ਕੇਂਦਰ ਸਰਕਾਰ ਦੀਆਂ ਅਜਿਹੀਆਂ ਹਰਕਤਾਂ ਦੀ ਲੋਕਾਂ ਪ੍ਰਤੀ ਅਸਲ ਸੋਚ ਸਾਹਮਣੇ ਆ ਰਹੀ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਕਰਤਾਰਪੁਰ ਦੇ ਸਾਬਕਾ ਕਾਂਗਰਸੀ ਵਿਧਾਇਕ ਚੌਧਰੀ ਸੁਰਿੰਦਰ ਸਿੰਘ ਨੇ ਪ੍ਰੈਸ ਨੂੰ ਦਿੱਤੇ ਬਿਆਨ ਰਾਹੀਂ ਕੀਤਾ | ਉਹਨਾਂ ਕਿਹਾ ਕਿ ਇਕ ਪਾਸੇ ਲੋਕ ਮਹਿੰਗਾਈ ਵਿਚ ਪਿੱਸ ਰਹੇ ਹਨ, ਦੂਜੇ ਪਾਸੇ ਪ੍ਰਧਾਨ ਅਤੇ ਉਹਨਾਂ ਦੇ ਸਹਿਯੋਗੀਆਂ ਵਲੋਂ ਵਿਦੇਸ਼ਾ ਦੇ ਦੌਰੇ ਤੇ ਭਾਰੀ ਖਰਚ ਕੀਤਾ ਜਾ ਰਿਹਾ ਹੈ। ਜਿਸ ਕਾਰਨ ਦੇਸ਼ ਆਰਥਿਕ ਸੰਕਟ ਵੱਲ ਵੱਧ ਰਿਹਾ ਹੈ। ਮਹਿੰਗਾਈ ਇੰਨੀ ਵੱਧ ਚੁੱਕੀ ਹੈ ਕਿ ਲੋਕਾਂ ਨੂੰ ਆਪਣੀਆਂ ਘਰੇਲੂ ਲੋੜਾਂ ਨੂੰ ਪੂਰਾ ਕਰਨ ਵਿਚ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜੇਕਰ ਕਰਤਾਰਪੁਰ ਹਲਕੇ ਦੀ ਗੱਲ ਕਰੀਏ ਤਾਂ ਗੈਸ ਦੀ ਸਪਲਾਈ ਚਾਰ ਵੱਖ ਵੱਖ ਬਾਹਰਲੀਆਂ ਏਜੰਸੀਆਂ ਭੋਗਪੁਰ, ਕਪੂਰਥਲਾ, ਬੇਗੋਵਾਲ, ਅਲਾਵਲਪੁਰ ਨੂੰ ਅਲਾਟ ਕੀਤੀ ਹੋਈ ਹੈ। ਜਦ ਕਿ ਪ੍ਰਸਾਸ਼ਨ ਨੂੰ ਚਾਹੀਦਾ ਹੈ ਕਿ ਪਹਿਲਾ ਦੀ ਤਰ੍ਹਾਂ ਇਹਨਾਂ ਗੈਸ ਏਜੰਸੀਆਂ ਦੇ ਗੋਦਾਮ ਕਰਤਾਰਪੁਰ ਵਿੱਚ ਹੋਣੇ ਚਾਹੀਦੇ ਹਨ ਤਾਂ ਜੋ ਲੋਕਾਂ ਨੂੰ ਗੈਸ ਸਪਲਾਈ ਲੈਣ ਵਿਚ ਕੋਈ ਮੁਸ਼ਕਿਲ ਨਾ ਆਵੇ। ਖਾਦ ਦੀ ਸਪਲਾਈ ਵੀ ਸਹੀ ਤਰੀਕੇ ਨਾਲ ਨਹੀਂ ਕੀਤੀ ਜਾ ਰਹੀ ਜਿਸ ਕਾਰਨ ਕਿਸਾਨਾਂ ਨੂੰ ਵੀ ਕਾਫੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਕਿਸਾਨਾਂ ਨੂੰ ਖਾਦ ਬਲੈਕ ਵਿਚ ਵੇਚੀ ਜਾ ਰਹੀ ਹੈ।