ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਸਕੀਮਾਂ ਬਾਰੇ ਕੀਤਾ ਜਾਗਰੂਕ ‘ਡੋਰ-ਟੂ-ਡੋਰ’ ਚੋਣ ਮੁਹਿੰਮ ਤਹਿਤ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਸਕੀਮਾਂ ਬਾਰੇ ਕੀਤਾ ਜਾਗਰੂਕ
Publish Date: Sun, 27 Sep 2026 07:25 PM (IST)
Updated Date: Sun, 27 Sep 2026 07:27 PM (IST)
ਲਵਦੀਪ ਬੈਂਸ, ਪੰਜਾਬੀ ਜਾਗਰਣ ਪਤਾਰਾ/ਜਲੰਧਰ ਕੈਂਟ : ਆਗਾਮੀ ਵਿਧਾਨ ਸਭਾ ਚੋਣਾਂ ਨੂੰ ਵੇਖਦਿਆਂ ਆਮ ਆਦਮੀ ਪਾਰਟੀ ਵੱਲੋਂ ਆਪਣੀਆਂ ਸਿਆਸੀ ਗਤੀਵਿਧੀਆਂ ਨੂੰ ਤੇਜ਼ ਕਰਦਿਆਂ ਹਲਕਾ ਜਲੰਧਰ ਕੈਂਟ ਦੇ ਵਾਰਡ ਨੰਬਰ 36 ਦੇ ਅਧੀਨ ਆਉਂਦੇ ਰਣਜੀਤ ਨਗਰ, ਬੂਥ ਨੰਬਰ 62 ’ਚ ਹਲਕਾ ਇੰਚਾਰਜ ਰਾਜਵਿੰਦਰ ਕੌਰ ਥਿਆੜਾ ਦੀ ਅਗਵਾਈ ਹੇਠ ਇਕ ਵਿਸ਼ੇਸ਼ ਡੋਰ-ਟੂ-ਡੋਰ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦੌਰਾਨ ਪਾਰਟੀ ਦੇ ਸੀਨੀਅਰ ਆਗੂਆਂ ਤੇ ਵਰਕਰਾਂ ਨੇ ਇਲਾਕਾ ਵਾਸੀਆਂ ਦੇ ਘਰ-ਘਰ ਜਾ ਕੇ ਮੁਲਾਕਾਤ ਕੀਤੀ ਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣਨ ਦੇ ਨਾਲ-ਨਾਲ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਲੋਕਾਂ ਸਾਹਮਣੇ ਰੱਖਿਆ। ਇਸ ਮੌਕੇ ਹਲਕਾ ਇੰਚਾਰਜ ਰਾਜਵਿੰਦਰ ਕੌਰ ਥਿਆੜਾ, ਵਾਰਡ ਇੰਚਾਰਜ ਪ੍ਰਿੰਸ ਬਾਘਾ, ਡਿਸਟ੍ਰਿਕਟ ਵੂਮਨ ਵਿੰਗ ਦੀ ਜੁਆਇੰਟ ਸਕੱਤਰ ਤੇ ਬੂਥ ਇੰਚਾਰਜ ਪ੍ਰੀਤੀ ਬਾਘਾ ਸਮੇਤ ਬੂਥ ਲੈਵਲ ਏਜੰਟ ਸੋਨੀਆ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਉਕਤ ਆਗੂਆਂ ਨੇ ਟੀਮ ਸਮੇਤ ਰਣਜੀਤ ਨਗਰ ਦੇ ਹਰ ਘਰ ਤੱਕ ਪਹੁੰਚ ਬਣਾਈ। ਮੁਹਿੰਮ ਦੌਰਾਨ ਉਨ੍ਹਾਂ ਲੋਕਾਂ ਨੂੰ ਜਾਗਰੂਕ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀ ਸਹੂਲਤ ਲਈ ਕਈ ਇਤਿਹਾਸਕ ਫੈਸਲੇ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਮੌਜੂਦਾ ਸਮੇਂ ’ਚ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਲੋਕ-ਭਲਾਈ ਸਕੀਮਾਂ ਰਾਹੀਂ ਇਕ ਪਰਿਵਾਰ ਨੂੰ ਲਗਭਗ 1,86,000 ਤੱਕ ਦੇ ਸਿੱਧੇ ਤੇ ਅਸਿੱਧੇ ਸਰਕਾਰੀ ਲਾਭ ਦਿੱਤੇ ਜਾ ਰਹੇ ਹਨ। ਪਾਰਟੀ ਆਗੂਆਂ ਨੇ ਸਥਾਨਕ ਲੋਕਾਂ ਨੂੰ ਇਨ੍ਹਾਂ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਫਾਰਮ ਭਰਨ ਤੇ ਜਾਗਰੂਕ ਹੋਣ ਦੀ ਅਪੀਲ ਵੀ ਕੀਤੀ। ਇਸ ਡੋਰ-ਟੂ-ਡੋਰ ਮੁਹਿੰਮ ਦੌਰਾਨ ਰਣਜੀਤ ਨਗਰ ਦੇ ਵਾਸੀਆਂ ਵੱਲੋਂ ‘ਆਮ ਆਦਮੀ ਪਾਰਟੀ’ ਦੀ ਟੀਮ ਦਾ ਭਰਵਾਂ ਸਵਾਗਤ ਕੀਤਾ ਗਿਆ। ਪਾਰਟੀ ਲੀਡਰਸ਼ਿਪ ਨੇ ਇਲਾਕਾ ਵਾਸੀਆਂ ਵੱਲੋਂ ਮਿਲੇ ਅਥਾਹ ਪਿਆਰ, ਸਹਿਯੋਗ ਤੇ ਸਤਿਕਾਰ ਲਈ ਸਾਰੇ ਸਥਾਨਕ ਲੋਕਾਂ ਦਾ ਦਿਲੋਂ ਧੰਨਵਾਦ ਪ੍ਰਗਟਾਇਆ ਤੇ ਵਿਸ਼ਵਾਸ ਦਿਵਾਇਆ ਕਿ ਪਾਰਟੀ ਹਮੇਸ਼ਾ ਉਨ੍ਹਾਂ ਦੇ ਸੁੱਖ-ਦੁੱਖ ’ਚ ਨਾਲ ਖੜ੍ਹੀ ਹੈ।