ਨਸ਼ਿਆਂ ਦੇ ਖਾਤਮੇ ਲਈ ਲੋਕ ਸਾਥ ਦੇਣ : ਆਹਲੂਵਾਲੀਆ ਨਸ਼ਾ ਖਤਮ ਕਰਨ ਲਈ ਲੋਕ ਨਸ਼ਾ ਮੁਕਤੀ ਮੋਰਚੇ ਦਾ ਸਾਥ ਦੇਣ : ਆਹਲੂਵਾਲੀਆ
Publish Date: Wed, 12 Aug 2026 08:20 PM (IST)
Updated Date: Wed, 12 Aug 2026 08:23 PM (IST)
-ਵੀਡੀਸੀ ਦੇ ਸਨਮਾਨ ਸਬੰਧੀ ਬੀਡੀਪੀਓ ਦਫ਼ਤਰ ’ਚ ਮੀਟਿੰਗ ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ : ਨਸ਼ਾ ਮੁਕਤੀ ਮੋਰਚਾ ਦੇ ਹਲਕਾ ਸ਼ਾਹਕੋਟ ਦੇ ਕੋਆਰਡੀਨੇਟਰ ਜਗਜੋਤ ਸਿੰਘ ਆਹਲੂਵਾਲੀਆ ਦੀ ਦੇਖ ਰੇਖ ਹੇਠ ਬੀਡੀਪੀਓ ਦਫਤਰ ਸ਼ਾਹਕੋਟ ’ਚ ਮੀਟਿੰਗ ਕੀਤੀ ਗਈ, ਜਿਸ ਵਿੱਚ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਪਰਮਿੰਦਰ ਸਿੰਘ ਪੰਡੋਰੀ, ਨਸ਼ਾ ਮੁਕਤੀ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਅਜੇ ਭੀਲ, ਚੇਅਰਮੈਨ ਸਰਬਜੀਤ ਸਿੰਘ ਮੁੱਤੀ ਤੇ ਬੀਡੀਪੀਓ ਸ਼ਾਹਕੋਟ ਬਲਜੀਤ ਸਿੰਘ ਬੱਗਾ ਨੇ ਸ਼ਿਰਕਤ ਕੀਤੀ। ਮੀਟਿੰਗ ਦੌਰਾਨ 15 ਅਗਸਤ ਦੇ ਸੁਤੰਤਰਤਾ ਦਿਵਸ ਸਮਾਗਮਾਂ ਨੂੰ ਮੁੱਖ ਰੱਖਦਿਆਂ ਪਿੰਡਾਂ ’ਚ ਨਸ਼ਾ ਵਿਰੋਧੀ ਮੁਹਿੰਮ ਚਲਾ ਰਹੀਆਂ ਵਿਲੇਜ ਡਿਫੈਂਸ ਕਮੇਟੀਆਂ ਤੇ ਬਲਾਕ ਕੋਆਰਡੀਨੇਟਰਾਂ ਦੀਆਂ ਪ੍ਰਾਪਤੀਆਂ ਤੇ ਯੋਗਦਾਨ ਬਾਰੇ ਚਰਚਾ ਕੀਤੀ ਗਈ। ਨਸ਼ਾ ਮੁਕਤੀ ਮੋਰਚੇ ਵੱਲੋਂ ਨਸ਼ਿਆਂ ਵਿਰੁੱਧ ਬਹਿਤਰੀਨ ਕੰਮ ਕਰਨ ਵਾਲੇ ਪਿੰਡਾਂ ਦੇ ਵੀਡੀਸੀ ਮੈਂਬਰਾਂ ਨੂੰ 15 ਅਗਸਤ ਮੌਕੇ ਉਨ੍ਹਾਂ ਦੇ ਪਿੰਡਾਂ ’ਚ ਹੀ ਸਨਮਾਨਿਤ ਕੀਤਾ ਜਾਵੇਗਾ। ਬਲਾਕ ਪੱਧਰ ਤੇ ਅਹਿਮ ਭੂਮਿਕਾ ਨਿਭਾਉਣ ਵਾਲੇ ਕੋਆਰਡੀਨੇਟਰਾਂ ਦਾ ਐੱਸਡੀਐੱਮ ਦਫ਼ਤਰ ਸ਼ਾਹਕੋਟ ਵਿਖੇ ਸਨਮਾਨ ਕੀਤਾ ਜਾਵੇਗਾ। ਜ਼ਿਲ੍ਹਾ ਪ੍ਰਧਾਨ ਅਜੇ ਭੀਲ ਤੇ ਹਲਕਾ ਕੁਆਰਡੀਨੇਟਰ ਜਗਜੋਤ ਸਿੰਘ ਆਹਲੂਵਾਲੀਆ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਮੁਕਤੀ ਮੋਰਚੇ ਦਾ ਸਾਥ ਦੇਣ। ਇਸ ਮੌਕੇ ਹਲਕਾ ਇੰਚਾਰਜ ਪਰਮਿੰਦਰ ਸਿੰਘ ਪੰਡੋਰੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਨਸ਼ਾ ਪੀੜਤਾਂ ਦਾ ਇਲਾਜ ਕਰਵਾਉਣ ਤੇ ਉਨ੍ਹਾਂ ਨੂੰ ਡਾਕਟਰੀ ਸਹਾਇਤਾ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਮੌਕੇ ਬੀਡੀਪੀਓ ਦਫ਼ਤਰ ਦਾ ਸਟਾਫ਼, ਪੰਚਾਇਤ ਸਕੱਤਰ ਤੇ ਬਲਾਕ ਕੁਆਰਡੀਨੇਟਰ ਬਲਜਿੰਦਰ ਸਿੰਘ ਖਿੰਡਾ, ਕੁਲਦੀਪ ਸਿੰਘ ਦੀਦ, ਬਲਾਕ ਸੰਮਤੀ ਮੈਬਰ ਰਛਪਾਲ ਸਿੰਘ ਢੋਟ, ਅਨੂਪ ਸਿੰਘ, ਬਲਕਾਰ ਸਿੰਘ, ਲਖਵੀਰ ਸਿੰਘ, ਬਲਵਿੰਦਰ ਸਿੰਘ, ਪਰਮਜੀਤ ਸਿੰਘ, ਗੁਰਦੇਵ ਸਿੰਘ, ਜਸ਼ਨਦੀਪ ਸਿੰਘ, ਅਮਰਜੀਤ ਸਿੰਘ ਤੇ ਵਾਇਸ ਕੁਆਰਡੀਨੇਟਰ ਦਵਿੰਦਰ ਸਿੰਘ ਆਦਿ ਹਾਜ਼ਰ ਸਨ।