ਰੈਲੀ ’ਚ ਲੋਕਾਂ ਦੀਆਂ ਉਮੀਦਾਂ ’ਤੇ ਫਰਿਆ ਪਾਣੀ : ਸ਼ਾਹਪੁਰ
ਭਾਜਪਾ ਦੀ ਰੈਲੀ ’ਚ ਲੋਕਾਂ ਦੀਆਂ ਉਮੀਦਾਂ ਤੇ ਫਰਿਆ ਪਾਣੀ - ਮਨਦੀਪ ਸ਼ਾਹਪੁਰ
Publish Date: Mon, 16 Mar 2026 09:45 PM (IST)
Updated Date: Mon, 16 Mar 2026 09:49 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਿਲੌਰ : ਆਮ ਆਦਮੀ ਪਾਰਟੀ ਹਲਕਾ ਫਿਲੌਰ ਦੇ ਮੀਡੀਆ ਕੋਆਰਡੀਨੇਟਰ ਮਨਦੀਪ ਸਿੰਘ ਸ਼ਾਹਪੁਰ ਨੇ ਭਾਜਪਾ ਦੀ ਰੈਲੀ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਦੌਰੇ ’ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਇਸ ਰੈਲੀ ਤੋਂ ਕਾਫ਼ੀ ਉਮੀਦਾਂ ਸਨ ਪਰ ਉਹ ਪੂਰੀਆਂ ਨਹੀਂ ਹੋਈਆਂ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਉਮੀਦ ਸੀ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੇ ਕਰਜ਼ੇ ਮਾਫ਼ ਕਰਨ ਜਾਂ ਕਿਸਾਨਾਂ ਲਈ ਕੋਈ ਨਵੀਂ ਸਕੀਮ ਦਾ ਐਲਾਨ ਕੀਤਾ ਜਾਵੇਗਾ ਪਰ ਰੈਲੀ ਦੌਰਾਨ ਅਜਿਹਾ ਕੋਈ ਠੋਸ ਐਲਾਨ ਨਹੀਂ ਕੀਤਾ ਗਿਆ। ਉਨ੍ਹਾਂ ਦੋਸ਼ ਲਗਾਇਆ ਕਿ ਸਿਰਫ਼ ਇਕ-ਦੂਜੇ ’ਤੇ ਇਲਜ਼ਾਮਬਾਜ਼ੀ ਹੀ ਕੀਤੀ ਗਈ, ਜਿਸ ਕਾਰਨ ਲੋਕਾਂ ਦੇ ਪੱਲੇ ਨਿਰਾਸ਼ਾ ਹੀ ਪਈ ਹੈ। ਮਨਦੀਪ ਸਿੰਘ ਸ਼ਾਹਪੁਰ ਨੇ ਕਿਹਾ ਕਿ ਮਾਨ ਸਰਕਾਰ ਨੇ ਪੰਜਾਬੀਆਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦੀ ਕੋਸ਼ਿਸ਼ ਕੀਤੀ ਹੈ।