ਲੋਕਾਂ ਦੀਆਂ ਮੁਸ਼ਕਲਾਂ ਹੱਲ ਕਰਨ ਲਈ ਸਰਕਾਰ ਯਤਨਸ਼ੀਲ : ਮਹਿੰਦਰ ਭਗਤ ਲੋਕ ਮਸਲਿਆਂ ਦੇ ਹੱਲ ’ਚ ਅਹਿਮ ਭੂਮਿਕਾ ਨਿਭਾਅ ਰਹੀਆਂ ਲੋਕ ਮਿਲਣੀਆਂ : ਮਹਿੰਦਰ ਭਗਤ
Publish Date: Tue, 14 Jul 2026 10:11 PM (IST)
Updated Date: Tue, 14 Jul 2026 10:12 PM (IST)
ਕੈਬਨਿਟ ਮੰਤਰੀ ਨੇ ਸਾਬਕਾ ਡਿਪਟੀ ਮੇਅਰ ਹਰਸਿਮਰਨ ਸਿੰਘ ਬੰਟੀ ਦੇ ਦਫਤਰ ’ਚ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ ਕੀਮਤੀ ਭਗਤ, ਪੰਜਾਬੀ ਜਾਗਰਣ, ਜਲੰਧਰ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ ਭਗਤ ਨੇ ਮੰਗਲਵਾਰ ਨੂੰ ਸਾਬਕਾ ਡਿਪਟੀ ਮੇਅਰ ਹਰਸਿਮਰਨ ਸਿੰਘ ਬੰਟੀ ਦੇ ਦਫਤਰ ਵਿਖੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ। ਇਸ ਦੌਰਾਨ ਉਨ੍ਹਾਂ ਇਲਾਕੇ ਦੇ ਲੋਕਾਂ ਦੀਆਂ ਮੰਗਾਂ ਤੇ ਮੁਸ਼ਕਲਾਂ ਨੂੰ ਸੁਣਿਆ ਅਤੇ ਉਨ੍ਹਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ ਦਾ ਭਰੋਸਾ ਦਿਵਾਇਆ। ਇਸ ਮੌਕੇ ਆਪਣੇ ਸੰਬੋਧਨ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਨੂੰ ਤਰਜੀਹ ਦਿੰਦੀ ਹੈ ਅਤੇ ਉਨ੍ਹਾਂ ਦੇ ਹੱਲ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਮਿਲਣੀ ਪਹਿਲਕਦਮੀਆਂ ਲੋਕਾਂ ਦੇ ਮਸਲਿਆਂ ਦੇ ਹੱਲ ਵਿੱਚ ਅਹਿਮ ਭੂਮਿਕਾ ਨਿਭਾਅ ਰਹੀਆਂ ਹਨ। ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੇ ਸੰਕਲਪ ਤਹਿਤ ਲੋਕ ਭਲਾਈ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਨੇ ਸਿਹਤ, ਸਿੱਖਿਆ, ਰੁਜ਼ਗਾਰ, ਬੁਨਿਆਦੀ ਢਾਂਚੇ, ਉਦਯੋਗ ਸਮੇਤ ਵੱਖ-ਵੱਖ ਖੇਤਰਾਂ ਦੇ ਵਿਕਾਸ ਲਈ ਇਤਿਹਾਸਕ ਕਦਮ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਲੋਕ ਪੱਖੀ ਉਪਰਾਲਿਆਂ ਦਾ ਲਾਭ ਵੱਡੀ ਗਿਣਤੀ ਲੋਕਾਂ ਤੱਕ ਪਹੁੰਚ ਰਿਹਾ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਆਮ ਆਦਮੀ ਕਲੀਨਿਕਾਂ ਰਾਹੀਂ ਜਿਥੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਉਥੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦੇ ਨਕਦੀ ਰਹਿਤ ਇਲਾਜ ਦੀ ਸਹੂਲਤ ਦਿੱਤੀ ਜਾ ਰਹੀ ਹੈ। ਸਰਕਾਰ ਨੇ ਮਾਵਾਂ-ਧੀਆਂ ਸਤਿਕਾਰ ਯੋਜਨਾ ਸ਼ੁਰੂ ਕਰ ਕੇ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਬਣਾਉਣ ਵੱਲ ਵੱਡਾ ਕਦਮ ਚੁੱਕਿਆ ਹੈ। 600 ਯੁਨਿਟ ਬਿਜਲੀ ਮੁਆਫੀ ਨੇ ਵੱਡੀ ਗਿਣਤੀ ਪਰਿਵਾਰਾਂ ਨੂੰ ਰਾਹਤ ਦਿੱਤੀ ਹੈ।ਕੈਬਨਿਟ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਵਿਕਾਸ ਕਾਰਜਾਂ ਦੀ ਰਫ਼ਤਾਰ ਮੱਠੀ ਨਹੀਂ ਪੈਣ ਦਿੱਤੀ ਜਾਵੇਗੀ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸੰਜੀਦਾ ਯਤਨ ਲਗਾਤਾਰ ਜਾਰੀ ਰਹਿਣਗੇ। ਇਸ ਮੌਕੇ ਸਾਬਕਾ ਡਿਪਟੀ ਮੇਅਰ ਹਰਸਿਮਰਨ ਸਿੰਘ ਬੰਟੀ ਤੇ ਇਲਾਕਾ ਵਾਸੀ ਮੌਜੂਦ ਸਨ। ਇਸ ਮੌਕੇ ਆਪਣੇ ਸੰਬੋਧਨ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਨੂੰ ਤਰਜੀਹ ਦਿੰਦੀ ਹੈ ਤੇ ਉਨ੍ਹਾਂ ਦੇ ਹੱਲ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਮਿਲਣੀ ਪਹਿਲਕਦਮੀਆਂ ਲੋਕਾਂ ਦੇ ਮਸਲਿਆਂ ਦੇ ਹੱਲ ਵਿੱਚ ਅਹਿਮ ਭੂਮਿਕਾ ਨਿਭਾਅ ਰਹੀਆਂ ਹਨ।