- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਾਫ਼-ਸੁਥਰੇ ਸ਼ਹਿਰ ਲਈ ਲੋਕਾਂ ਦੀ ਭਾਗੀਦਾਰੀ ਲਾਜ਼ਮੀ, ਵਾਰਡ-30 ਦੇ ਵਸਨੀਕਾਂ ਨੂੰ ਮੁਹਿੰਮ ਨਾਲ ਜੁੜਨ ਦੀ ਅਪੀਲ: ਡਾ. ਸੇਠੀ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਸੀਨੀਅਰ ਕਾਂਗਰਸੀ ਆਗੂ ਤੇ ਵਾਰਡ-30 ਦੀ ਕੌਂਸਲਰ ਡਾ. ਜਸਲੀਨ ਸੇਠੀ ਨੇ ਕੇਂਦਰ ਸਰਕਾਰ ਤੇ ਸੁਪਰੀਮ ਕੋਰਟ ਦੀਆਂ ਹਦਾਇਤਾਂ ਅਨੁਸਾਰ ਚਲਾਈ ਜਾ ਰਹੀ ਸਫ਼ਾਈ ਮੁਹਿੰਮ ਤਹਿਤ ਹੋਈ ਮੀਟਿੰਗ ’ਚ ਸ਼ਮੂਲੀਅਤ ਕੀਤੀ। ਇਸ ਮੀਟਿੰਗ ’ਚ ਵਾਰਡ-30 ਦੇ ਨਿਊ ਜਵਾਹਰ ਨਗਰ, ਮਾਸਟਰ ਤਾਰਾ ਸਿੰਘ ਨਗਰ, ਮਖਦੁਮਪੁਰਾ, ਆਬਾਦਪੁਰਾ, ਮਾਡਰਨ ਕਾਲੋਨੀ ਤੇ ਲਾਤਪਤ ਨਗਰ ਦੇ ਵਸਨੀਕਾਂ ਦੇ ਨਾਲ ਨਗਰ ਨਿਗਮ ਦੇ ਅਧਿਕਾਰੀ ਵੀ ਮੌਜੂਦ ਰਹੇ। ਮੀਟਿੰਗ ਦਾ ਉਦੇਸ਼ ਲੋਕਾਂ ਨੂੰ ਸਫ਼ਾਈ ਮੁਹਿੰਮ ਨਾਲ ਜੋੜ ਕੇ ਆਪਣੇ ਇਲਾਕੇ ਨੂੰ ਸਾਫ਼-ਸੁਥਰਾ ਰੱਖਣ ਲਈ ਜਾਗਰੂਕ ਕਰਨਾ ਸੀ। ਡਾ. ਸੇਠੀ ਨੇ ਕਿਹਾ ਕਿ ਸ਼ਹਿਰ ਦੀ ਸਫ਼ਾਈ ਸਿਰਫ਼ ਨਗਰ ਨਿਗਮ ਦੀ ਜ਼ਿੰਮੇਵਾਰੀ ਨਹੀਂ, ਸਗੋਂ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਲੋਕਾਂ ਦੀਆਂ ਸਮੱਸਿਆਵਾਂ ਸੁਣਨ ਤੋਂ ਬਾਅਦ ਨਗਰ ਨਿਗਮ ਦੇ ਅਧਿਕਾਰੀਆਂ ਨੇ ਲੋੜੀਂਦੀ ਕਾਰਵਾਈ ਦਾ ਭਰੋਸਾ ਦਿੱਤਾ। ਇਸ ਮੌਕੇ ਮੁਹੱਲਾ ਵਾਸੀ ਕ੍ਰਿਸ਼ਨ ਮਲਿਕ, ਸੰਦੀਪ ਖੋਸਲਾ, ਰਾਜਿੰਦਰ ਸਹਿਗਲ, ਸੁਮਿਤ ਮੇਅਰ, ਵਿਪਨ ਜੀਪੀ, ਕੇਤਨ, ਧਰੁਵ ਮੋਦਗਿਲ, ਤੀਰਥ ਬਿੱਲਾ, ਨਗਰ ਨਿਗਮ ਦੇ ਇੰਸਪੈਕਟਰ ਨਰੇਸ਼, ਸੁਪਰਵਾਈਜ਼ਰ ਰਾਜਕਰਨ ਤੇ ਸਰੋਜ ਤੇ ਅੰਜੂ ਸਮੇਤ ਹੋਰ ਪਤਵੰਤੇ ਹਾਜ਼ਰ ਸਨ।