ਹੈਰੋਇਨ ਸਮੇਤ ਇਕ ਅੜਿੱਕੇ
ਹੈਰੋਇਨ ਸਮੇਤ ਵਿਅਕਤੀ ਕਾਬੂ
Publish Date: Sat, 03 Jan 2026 06:47 PM (IST)
Updated Date: Sat, 03 Jan 2026 06:50 PM (IST)
ਰਾਕੇਸ਼ ਗਾਂਧੀ, ਪੰਜਾਬੀ ਜਾਗਰਣ, ਜਲੰਧਰ : ਥਾਣਾ ਨੰਬਰ ਅੱਠ ਦੀ ਪੁਲਿਸ ਨੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਕਾਬੂ ਕਰ ਕੇ ਉਸ ਕੋਲੋਂ ਹੈਰੋਇਨ ਬਰਾਮਦ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਇੰਸਪੈਕਟਰ ਸਾਹਿਲ ਚੌਧਰੀ ਨੇ ਦੱਸਿਆ ਕਿ ਏਐੱਸਆਈ ਵਿਜੇ ਕੁਮਾਰ ਪੁਲਿਸ ਪਾਰਟੀ ਸਮੇਤ ਸ਼ਾਹ ਸਿਕੰਦਰ ਰੋਡ ’ਤੇ ਗਸ਼ਤ ਕਰ ਰਹੇ ਸਨ। ਇਸ ਦੌਰਾਨ ਗਲੀ ’ਚ ਖੜ੍ਹੇ ਇਕ ਵਿਅਕਤੀ ਨੇ ਜਦੋਂ ਪੁਲਿਸ ਦੇਖੀ ਤਾਂ ਇਕਦਮ ਮੌਕੇ ਤੋਂ ਖਿਸਕਣ ਲੱਗਾ। ਸ਼ੱਕ ਪੈਣ ’ਤੇ ਏਐੱਸਆਈ ਵਿਜੇ ਕੁਮਾਰ ਨੇ ਉਸ ਨੂੰ ਰੋਕ ਕੇ ਜਦ ਉਸ ਦਾ ਨਾ ਪੁੱਛਿਆ ਤਾਂ ਉਸ ਨੇ ਆਪਣਾ ਨਾਮ ਨਵਜੋਤ ਸਿੰਘ ਵਾਸੀ ਕਿਸ਼ਨਪੁਰਾ ਦੱਸਿਆ। ਜਦੋਂ ਪੁਲਿਸ ਪਾਰਟੀ ਨੇ ਤਲਾਸ਼ੀ ਲਈ ਤਾਂ ਜੇਬ ਵਿੱਚੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ, ਜਿਸ ’ਤੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ। ਇੰਸਪੈਕਟਰ ਚੌਧਰੀ ਨੇ ਦੱਸਿਆ ਕਿ ਮੁਲਜ਼ਮ ਖਿਲਾਫ ਐੱਨਡੀਪੀਐੱਸ ਦੇ ਤਹਿਤ ਮਾਮਲਾ ਦਰਜ ਕਰਕੇ ਉਸ ਕੋਲੋਂ ਪੁੱਛਗਿਛ ਕੀਤੀ ਜਾ ਰਹੀ ਹੈ। ਉਮੀਦ ਹੈ ਕਿ ਹੋਰ ਵੀ ਨਸ਼ਾ ਤਸਕਰ ਪੁਲਿਸ ਦੇ ਹੱਥੇ ਚੜ੍ਹਨਗੇ।