ਫਿਲੌਰ ਦੀ ਪੁਰਾਣੀ ਸਬਜ਼ੀ ਮੰਡੀ ਦੇ ਮਸ਼ਹੂਰ ਭੰਡਾਰੀ ਢਾਬੇ ਦੇ ਮਾਲਕ ਪਵਨ ਕੁਮਾਰ ਲਾਡੀ ਦੀ ਭੇਤਭਰੇ ਹਾਲਾਤ 'ਚ ਮੌਤ
ਏਐੱਸਆਈ ਸੁਖਦੇਵ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮੌਤ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਹਰ ਪਹਿਲੂ ਨੂੰ ਧਿਆਨ ਵਿੱਚ ਰੱਖਿਆ ਜਾ ਰਿਹਾ ਹੈ। ਫਿਲਹਾਲ ਮੌਤ ਦੇ ਕਾਰਨਾਂ ਬਾਰੇ ਕੋਈ ਸਪੱਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ ਹੈ।
Publish Date: Wed, 18 Nov 2026 02:58 PM (IST)
Updated Date: Wed, 18 Nov 2026 03:01 PM (IST)
ਨਵਦੀਪ ਸਿੰਘ ਪਟਵਾਲੀਆ, ਪੰਜਾਬੀ ਜਾਗਰਣ ਫਿਲੌਰ : ਫਿਲੌਰ ਦੀ ਪੁਰਾਣੀ ਸਬਜ਼ੀ ਮੰਡੀ ਵਿੱਚ ਸਥਿਤ ਮਸ਼ਹੂਰ ਭੰਡਾਰੀ ਢਾਬੇ ਦੇ ਮਾਲਕ ਪਵਨ ਕੁਮਾਰ ਲਾਡੀ ਦੀ ਭੇਤਭਰੇ ਹਾਲਾਤਾਂ ਵਿੱਚ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਉਨ੍ਹਾਂ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਫਿਲੌਰ ਸ਼ਹਿਰ ਵਿੱਚ ਸੋਗ ਦੀ ਲਹਿਰ ਫੈਲ ਗਈ। ਉਨ੍ਹਾਂ ਦੇ ਜਾਣਕਾਰਾਂ, ਦੋਸਤਾਂ ਅਤੇ ਸ਼ੁਭਚਿੰਤਕਾਂ ਦਾ ਢਾਬੇ ਦੇ ਬਾਹਰ ਇਕੱਠ ਹੋਣਾ ਸ਼ੁਰੂ ਹੋ ਗਿਆ।
ਘਟਨਾ ਦੀ ਸੂਚਨਾ ਮਿਲਣ ’ਤੇ ਥਾਣਾ ਫਿਲੌਰ ਦੀ ਪੁਲਿਸ ਤੁਰੰਤ ਮੌਕੇ ’ਤੇ ਪਹੁੰਚੀ। ਮੌਕੇ ’ਤੇ ਪਹੁੰਚੇ ਏਐੱਸਆਈ ਸੁਖਦੇਵ ਸਿੰਘ ਨੇ ਪੁਲਿਸ ਪਾਰਟੀ ਸਮੇਤ ਘਟਨਾ ਸਥਾਨ ਦੀ ਬਾਰੀਕੀ ਨਾਲ ਜਾਂਚ-ਪੜਤਾਲ ਕੀਤੀ। ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਸ ਸਬੰਧੀ ਮੌਕੇ ’ਤੇ ਜਾਣਕਾਰੀ ਦਿੰਦਿਆਂ ਏਐੱਸਆਈ ਸੁਖਦੇਵ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮੌਤ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਹਰ ਪਹਿਲੂ ਨੂੰ ਧਿਆਨ ਵਿੱਚ ਰੱਖਿਆ ਜਾ ਰਿਹਾ ਹੈ। ਫਿਲਹਾਲ ਮੌਤ ਦੇ ਕਾਰਨਾਂ ਬਾਰੇ ਕੋਈ ਸਪੱਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਪੁਲਿਸ ਜਾਂਚ ਅਤੇ ਲੋੜੀਂਦੀ ਕਾਨੂੰਨੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਹੀ ਮੌਤ ਦੇ ਕਾਰਨਾਂ ਸਬੰਧੀ ਸਥਿਤੀ ਸਪੱਸ਼ਟ ਹੋ ਸਕੇਗੀ।
ਦੂਜੇ ਪਾਸੇ, ਪਵਨ ਕੁਮਾਰ ਲਾਡੀ ਦੀ ਮੌਤ ਦੀ ਖ਼ਬਰ ਸੁਣਦਿਆਂ ਹੀ ਸ਼ਹਿਰ ਦੇ ਵੱਖ-ਵੱਖ ਵਰਗਾਂ ਦੇ ਲੋਕਾਂ 'ਚ ਦੁੱਖ ਦੀ ਲਹਿਰ ਦੌੜ ਗਈ। ਉਨ੍ਹਾਂ ਨੂੰ ਜਾਣਨ ਵਾਲੇ ਅਤੇ ਦੋਸਤ-ਮਿੱਤਰ ਵੱਡੀ ਗਿਣਤੀ ਵਿੱਚ ਢਾਬੇ ਦੇ ਬਾਹਰ ਪਹੁੰਚੇ। ਇਸ ਅਚਾਨਕ ਵਾਪਰੀ ਘਟਨਾ ਕਾਰਨ ਪੁਰਾਣੀ ਸਬਜ਼ੀ ਮੰਡੀ ਅਤੇ ਆਸ-ਪਾਸ ਦੇ ਇਲਾਕੇ ਵਿੱਚ ਸੋਗ ਦਾ ਮਾਹੌਲ ਬਣਿਆ ਹੋਇਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਮੌਤ ਦੇ ਅਸਲ ਕਾਰਨਾਂ ਬਾਰੇ ਅਜੇ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ।