ਫਿਲੌਰ ਮੰਡੀਆਂ ਦਾ ਚੇਅਰਮੈਨ ਰੋਸ਼ਨ ਲਾਲ ਵੱਲੋਂ ਦੌਰਾ
ਫਿਲੌਰ ਮੰਡੀਆਂ ਦਾ ਚੇਅਰਮੈਨ ਰੋਸ਼ਨ ਲਾਲ ਵੱਲੋਂ ਦੌਰਾ, ਕਿਸਾਨਾਂ ਨੂੰ ਪੂਰੀ ਖਰੀਦ ਦਾ ਭਰੋਸਾ
Publish Date: Mon, 20 Apr 2026 09:54 PM (IST)
Updated Date: Mon, 20 Apr 2026 09:57 PM (IST)
ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : ਮਾਰਕੀਟ ਕਮੇਟੀ ਫਿਲੌਰ ਦੇ ਚੇਅਰਮੈਨ ਰੋਸ਼ਨ ਲਾਲ ਰੋਸ਼ੀ ਨੇ ਮੰਡੀਆਂ ਤਹਿੰਗ ਤੇ ਲਸਾੜਾ ਦਾ ਦੌਰਾ ਕਰਕੇ ਕਣਕ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਕਿਸਾਨਾਂ ਤੇ ਆੜ੍ਹਤੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਲਈ। ਕਿਸਾਨਾਂ ਨੇ ਦੱਸਿਆ ਕਿ ਮੰਡੀਆਂ ’ਚ ਕਣਕ ਦੀ ਖਰੀਦ ਸਮੇਂ ਸਿਰ ਹੋ ਰਹੀ ਹੈ ਤੇ ਖਾਤਿਆਂ ’ਚ ਭੁਗਤਾਨ ਵੀ ਜਲਦੀ ਪਹੁੰਚ ਰਿਹਾ ਹੈ। ਆੜ੍ਹਤੀਆਂ ਨੇ ਵੀ ਕਿਹਾ ਕਿ ਲਿਫਟਿੰਗ ਦਾ ਕੰਮ ਠੀਕ ਤਰ੍ਹਾਂ ਚੱਲ ਰਿਹਾ ਹੈ ਤੇ ਵਾਰਦਾਨ ਵੀ ਸਮੇਂ ਸਿਰ ਖਰੀਦ ਏਜੰਸੀਆਂ ਵੱਲੋਂ ਮੁਹੱਈਆ ਕਰਵਾਇਆ ਜਾ ਰਿਹਾ ਹੈ। ਚੇਅਰਮੈਨ ਰੋਸ਼ਨ ਲਾਲ ਰੋਸ਼ੀ ਨੇ ਕਿਸਾਨਾਂ ਤੇ ਆੜ੍ਹਤੀਆਂ ਨੂੰ ਭਰੋਸਾ ਦਿਵਾਇਆ ਕਿ ਮਾਨ ਸਰਕਾਰ ਕਿਸਾਨਾਂ ਦੀ ਕਣਕ ਦਾ ਇਕ-ਇਕ ਦਾਣਾ ਖਰੀਦਣ ਲਈ ਵਚਨਬੱਧ ਹੈ। ਮੰਡੀਆਂ ’ਚ ਕਿਸਾਨਾਂ ਲਈ ਪੀਣ ਵਾਲਾ ਪਾਣੀ, ਬੈਠਣ ਦੀ ਸੁਵਿਧਾ ਤੇ ਹੋਰ ਜ਼ਰੂਰੀ ਪ੍ਰਬੰਧ ਸੁਚਾਰੂ ਢੰਗ ਨਾਲ ਕੀਤੇ ਜਾ ਰਹੇ ਹਨ ਤਾਂ ਜੋ ਕਿਸੇ ਨੂੰ ਕੋਈ ਦਿੱਕਤ ਨਾ ਆਵੇ। ਇਸ ਮੌਕੇ ਪ੍ਰਧਾਨ ਯੁੱਧਵੀਰ ਸ਼ਰਮਾ, ਦਲਜੀਤ ਸਿੰਘ ਆੜਤੀਆ, ਰਾਜਵੀਰ, ਦੀਪਾ, ਸੁਰਿੰਦਰ ਸਿੰਘ ਥਾਂਦੀ, ਨਿਰਮਲ ਸਿੰਘ ਫਿਲੌਰ ਸਮੇਤ ਮਾਰਕੀਟ ਕਮੇਟੀ ਦੇ ਅਧਿਕਾਰੀ ਤੇ ਵੱਡੀ ਗਿਣਤੀ ’ਚ ਕਿਸਾਨ-ਮਜ਼ਦੂਰ ਹਾਜ਼ਰ ਸਨ।