26 ਜਨਵਰੀ ਦੇ ਮੱਦੇਨਜ਼ਰ ਵਾਹਨਾਂ ਦੀ ਚੈਕਿੰਗ
26 ਜਨਵਰੀ ਦੇ ਮੱਦੇਨਜ਼ਰ ਫਿਲੌਰ ਪੁਲਿਸ ਵੱਲੋਂ ਵਾਹਨਾਂ ਦੀ ਚੈਕਿੰਗ
Publish Date: Thu, 15 Jan 2026 08:05 PM (IST)
Updated Date: Thu, 15 Jan 2026 08:06 PM (IST)
ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : 26 ਜਨਵਰੀ ਨੂੰ ਲੈ ਕੇ ਸੁਰੱਖਿਆ ਪ੍ਰਬੰਧ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪੁਲਿਸ ਵੱਲੋਂ ਵਾਹਨਾਂ ਦੀ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਹ ਕਾਰਵਾਈ ਡੀਐੱਸਪੀ ਫਿਲੌਰ ਭਾਰਤ ਮਸੀਹ ਦੀਆਂ ਹਦਾਇਤਾਂ ਅਧੀਨ ਕੀਤੀ ਗਈ। 112 ਯੂਨਿਟ ਦੇ ਇੰਚਾਰਜ ਲਖਵਿੰਦਰ ਸਿੰਘ ਦੀ ਅਗਵਾਈ ਹੇਠ ਨਿਰਲਾਪ ਸਿੰਘ, ਬਲਜੀਤ ਸਿੰਘ ਕਾਂਸਟੇਬਲ ਸਮੇਤ ਪੁਲਿਸ ਟੀਮ ਵੱਲੋਂ ਫਿਲੌਰ ਬੱਸ ਅੱਡੇ ਨੇੜੇ ਪੁਲ ਹੇਠਾਂ ਵਿਸ਼ੇਸ਼ ਨਾਕਾਬੰਦੀ ਕਰਕੇ ਆਉਣ-ਜਾਣ ਵਾਲੇ ਵਾਹਨਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਗਈ। ਥਾਣੇਦਾਰ ਲਖਵਿੰਦਰ ਸਿੰਘ ਨੇ ਦੱਸਿਆ ਕਿ ਚੈਕਿੰਗ ਦੌਰਾਨ ਜਿਨ੍ਹਾਂ ਵਾਹਨਾਂ ਦੇ ਦਸਤਾਵੇਜ਼ ਅਧੂਰੇ ਪਾਏ ਗਏ, ਉਨ੍ਹਾਂ ਦੇ ਕੁੱਲ 15 ਆਨਲਾਈਨ ਚਲਾਨ ਕੀਤੇ ਗਏ। ਉਨ੍ਹਾਂ ਵਾਹਨ ਚਾਲਕਾਂ ਨੂੰ ਅਪੀਲ ਕੀਤੀ ਕਿ ਆਪਣੇ ਵਾਹਨਾਂ ਦੇ ਕਾਗਜ਼ਾਤ ਪੂਰੇ ਰੱਖਣ ਤਾਂ ਜੋ ਸਫ਼ਰ ਦੌਰਾਨ ਕਿਸੇ ਕਿਸਮ ਦੀ ਅਸੁਵਿਧਾ ਨਾ ਆਵੇ। ਉਨ੍ਹਾਂ ਨੇ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਜੇ ਕਿਸੇ ਨੂੰ ਕੋਈ ਲਾਵਾਰਿਸ ਜਾਂ ਸ਼ੱਕੀ ਵਸਤੂ ਨਜ਼ਰ ਆਵੇ, ਉਸ ਦੀ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ ਜਾਵੇ ਤਾਂ ਜੋ ਕਿਸੇ ਵੀ ਅਣਚਾਹੀ ਘਟਨਾ ਤੋਂ ਬਚਿਆ ਜਾ ਸਕੇ।