ਟ੍ਰੈਫਿਕ ਨਿਯਮਾਂ ਪਾਲਣਾ ਨਾ ਕਰਨ ਵਾਲਿਆਂ ਦੇ ਕੱਟੇ ਚਲਾਨ
ਟ੍ਰੈਫਿਕ ਨਿਯਮਾ ਪਾਲਣਾ ਨਾ ਕਰਨ ਵਾਲਿਆਂ ਦੇ ਫਿਲੌਰ ਪੁਲਿਸ ਨੇ ਕੱਟੇ ਚਲਾਨ
Publish Date: Fri, 03 Apr 2026 06:30 PM (IST)
Updated Date: Fri, 03 Apr 2026 06:34 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਿਲੌਰ : ਟ੍ਰੈਫਿਕ ਨਿਯਮਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ 112 ਟੀਮ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਗਈ। ਇਸ ਦੌਰਾਨ ਟੀਮ ਦੇ ਇੰਚਾਰਜ ਲਖਵਿੰਦਰ ਸਿੰਘ ਦੀ ਅਗਵਾਈ ਹੇਠ ਅਲੀ ਮੁਹੰਮਦ ਖਾਨ, ਕੁਲਦੀਪ ਤੇ ਨਿਰਲੇਪ ਸਿੰਘ ਨੇ ਨਾਕਾ ਲਗਾ ਕੇ ਵਾਹਨਾਂ ਦੀ ਜਾਂਚ ਕੀਤੀ। ਚੈਕਿੰਗ ਦੌਰਾਨ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਤੇ ਅਧੂਰੇ ਦਸਤਾਵੇਜ਼ਾਂ ਵਾਲੇ 10 ਵਾਹਨ ਚਾਲਕਾਂ ਦੇ ਆਨਲਾਈਨ ਚਲਾਨ ਕੱਟੇ ਗਏ। ਇਸ ਤੋਂ ਇਲਾਵਾ ਇਕ ਪ੍ਰੈੱਸ਼ਰ ਹਾਰਨ ਵਾਲਾ ਮੋਟਰਸਾਈਕਲ ਬਾਊਂਡ ਕੀਤਾ ਗਿਆ। ਇਸ ਮੌਕੇ ਥਾਣੇਦਾਰ ਲਖਵਿੰਦਰ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਿਸੇ ਵੀ ਹਾਲਾਤ ’ਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਵਾਹਨ ਚਾਲਕਾਂ ਨੂੰ ਅਪੀਲ ਕੀਤੀ ਕਿ ਆਪਣੇ ਵਾਹਨਾਂ ਦੇ ਸਾਰੇ ਦਸਤਾਵੇਜ਼ ਪੂਰੇ ਰੱਖਣ ਤੇ ਨਿਯਮਾਂ ਦੀ ਪਾਲਣਾ ਕਰਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਕੋਈ ਵੀ ਚਾਲਕ ਪ੍ਰੈੱਸ਼ਰ ਹਾਰਨ ਜਾਂ ਪਟਾਕੇ ਵਰਤਦਾ ਫੜਿਆ ਗਿਆ ਤਾਂ ਉਸ ਖ਼ਿਲਾਫ਼ ਤੁਰੰਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।