ਫਿਲੌਰ ਥਾਣੇ ਦੀ ਐੱਸਐੱਚਓ ਬੰਗੜ ਨੇ ਸੰਭਾਲੀ ਕਮਾਨ
ਫਿਲੌਰ ਥਾਣੇ ਨੂੰ ਮਿਲੇ ਨਵੇਂ ਮੁਖੀ, ਐੱਸਐੱਚਓ ਲਵਨੀਤ ਬੰਗੜ ਨੇ ਸੰਭਾਲੀ ਕਮਾਨ
Publish Date: Tue, 14 Apr 2026 06:18 PM (IST)
Updated Date: Tue, 14 Apr 2026 06:21 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਿਲੌਰ : ਥਾਣਾ ਫਿਲੌਰ ’ਚ ਅੱਜ ਲਵਨੀਤ ਬੰਗੜ ਨੇ ਨਵੇਂ ਐੱਸਐੱਚਓ ਵਜੋਂ ਆਪਣਾ ਚਾਰਜ ਸੰਭਾਲ ਲਿਆ। ਉਨ੍ਹਾਂ ਦੀ ਨਿਯੁਕਤੀ ਨਾਲ ਇਲਾਕੇ ’ਚ ਕਾਨੂੰਨ-ਵਿਵਸਥਾ ਹੋਰ ਮਜ਼ਬੂਤ ਹੋਣ ਦੀ ਉਮੀਦ ਪ੍ਰਗਟਾਈ ਜਾ ਰਹੀ ਹੈ। ਚਾਰਜ ਸੰਭਾਲਣ ਤੋਂ ਬਾਅਦ ਐੱਸਐੱਚਓ ਲਵਨੀਤ ਬੰਗੜ ਨੇ ਕਿਹਾ ਕਿ ਉਨ੍ਹਾਂ ਦੀ ਪਹਿਲੀ ਤਰਜੀਹ ਇਲਾਕੇ ’ਚ ਅਮਨ-ਸ਼ਾਂਤੀ ਕਾਇਮ ਰੱਖਣਾ, ਅਪਰਾਧਾਂ ’ਤੇ ਕਾਬੂ ਪਾਉਣਾ ਤੇ ਲੋਕਾਂ ਨੂੰ ਇਨਸਾਫ ਮੁਹੱਈਆ ਕਰਵਾਉਣਾ ਹੋਵੇਗੀ। ਨਸ਼ਾ ਤਸਕਰੀ, ਚੋਰੀਆਂ ਤੇ ਹੋਰ ਗੈਰਕਾਨੂੰਨੀ ਗਤੀਵਿਧੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਪੁਲਿਸ ਨਾਲ ਸਹਿਯੋਗ ਕਰਨ ਤੇ ਕਿਸੇ ਵੀ ਸ਼ੱਕੀ ਗਤੀਵਿਧੀ ਬਾਰੇ ਤੁਰੰਤ ਜਾਣਕਾਰੀ ਦੇਣ। ਲੋਕਾਂ ਦੀ ਸੁਰੱਖਿਆ ਉਨ੍ਹਾਂ ਦੀ ਸਭ ਤੋਂ ਵੱਡੀ ਜ਼ਿੰਮੇਵਾਰੀ ਹੈ ਤੇ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ। ਇਸ ਮੌਕੇ ਥਾਣੇ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਵੀ ਮੌਜੂਦ ਸਨ, ਜਿਨ੍ਹਾਂ ਵੱਲੋਂ ਨਵੇਂ ਐੱਸਐੱਚਓ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ।