ਬਿਆਸ ਪਿੰਡ ’ਚ ਫਿਰਨੀ ਬਣਾਉਣ ਦਾ ਕੰਮ ਸ਼ੁਰੂ
ਸੁਰਜੀਤ ਪਾਲ, ਪੰਜਾਬੀ ਜਾਗਰਣ,
Publish Date: Mon, 23 Feb 2026 06:24 PM (IST)
Updated Date: Mon, 23 Feb 2026 06:28 PM (IST)
ਸੁਰਜੀਤ ਪਾਲ, ਪੰਜਾਬੀ ਜਾਗਰਣ, ਕਿਸ਼ਨਗੜ੍ਹ : ਬਿਆਸ ਪਿੰਡ ਦੀ ਫਿਰਨੀ ਪਿਛਲੇ ਕਈ ਸਾਲਾਂ ਤੋਂ ਖਸਤਾ ਹਾਲ ਸੀ, ਜਿਸ ਕਾਰਨ ਪਿੰਡ ਵਾਸੀਆਂ ਅਤੇ ਰਾਹਗੀਰਾਂ ਨੂੰ ਰੋਜ਼ਾਨਾ ਆਵਾਜਾਈ ਦੌਰਾਨ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਖ਼ਾਸ ਕਰਕੇ ਬਰਸਾਤ ਦੇ ਮੌਸਮ ਵਿੱਚ ਹਾਲਾਤ ਹੋਰ ਵੀ ਗੰਭੀਰ ਹੋ ਜਾਂਦੇ ਸਨ ਅਤੇ ਆਵਾਜਾਈ ਪ੍ਰਭਾਵਿਤ ਹੁੰਦੀ ਸੀ। ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਬਿਆਸ ਪਿੰਡ ਦੀ ਫਿਰਨੀ ਦਾ ਨਿਰਮਾਣ ਕਾਰਜ ਦੁਬਾਰਾ ਸ਼ੁਰੂ ਕਰ ਦਿੱਤਾ ਗਿਆ ਹੈ। ਨਿਰਮਾਣ ਕੰਮ ਤੇਜ਼ੀ ਨਾਲ ਜਾਰੀ ਹੈ, ਜਿਸ ਨਾਲ ਪਿੰਡ ਵਾਸੀਆਂ ਵਿੱਚ ਖੁਸ਼ੀ ਅਤੇ ਸੰਤੁਸ਼ਟੀ ਦਾ ਮਾਹੌਲ ਪਾਇਆ ਜਾ ਰਿਹਾ ਹੈ। ਇਸ ਮੌਕੇ ‘ਤੇ ਪਿੰਡ ਦੇ ਆਗੂਆਂ ਅਤੇ ਮੈਂਬਰਾਂ ਵੱਲੋਂ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਗਿਆ ਕਿ ਇਹ ਪਹਿਲ ਪਿੰਡ ਦੇ ਵਿਕਾਸ ਵੱਲ ਇਕ ਸ਼ਲਾਘਾਯੋਗ ਕਦਮ ਹੈ। ਉਨ੍ਹਾਂ ਉਮੀਦ ਜਤਾਈ ਕਿ ਆਉਣ ਵਾਲੇ ਸਮੇਂ ਵਿੱਚ ਵੀ ਪਿੰਡ ਦੇ ਹੋਰ ਵਿਕਾਸ ਕਾਰਜਾਂ ਨੂੰ ਪ੍ਰਾਥਮਿਕਤਾ ਦਿੱਤੀ ਜਾਵੇਗੀ। ਪਿੰਡ ਵਾਸੀਆਂ ਨੇ ਕਿਹਾ ਕਿ ਲੰਮੇ ਸਮੇਂ ਤੋਂ ਚੱਲ ਰਹੀ ਸਮੱਸਿਆ ਦਾ ਹੱਲ ਹੋਣ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਆਵਾਜਾਈ ਸੁਖਾਲੀ ਹੋਵੇਗੀ।
ਇਸ ਮੌਕੇ ਅਮਰੀਕ ਲਾਲ (ਬਲਾਕ ਪ੍ਰਧਾਨ), ਸੁਖਬੀਰ ਸਿੰਘ (ਬਲਾਕ ਕੋਆਰਡੀਨੇਟਰ, ਨਸ਼ਾ ਮੁਕਤੀ ਮੋਰਚਾ), ਚਰਨਜੀਤ ਸਿੰਘ, ਚਰਨਵੀਰ ਸਿੰਘ, ਰਜਿੰਦਰ ਕੁਮਾਰ ਹੈਪੀ, ਸਰਬਜੀਤ ਸਿੰਘ, ਜਸਵਿੰਦਰ ਸਿੰਘ, ਸਨੀ, ਸੁਨੀਲ ਮਡਾਰ, ਦਲਵਿੰਦਰ ਸਿੰਘ ਮੰਗਾ, ਰਾਕੇਸ਼ ਕੁਮਾਰ, ਸਰਦਾਰਾ ਸਿੰਘ ਪਰਮਾਨੰਦ, ਪਲਵਿੰਦਰ ਅਤੇ ਸਿੰਘ ਹਰਮਨ ਸਿੰਘ ਆਦਿ ਹਾਜ਼ਰ ਸਨ।