ਕੱਚੇ ਮੁਲਾਜ਼ਮਾਂ ਦੀ ਹੜਤਾਲ ਕਾਰਨ ਲੱਗੇ ਕੂੜੇ ਦੇ ਢੇਰ
ਕੱਚੇ ਮੁਲਾਜ਼ਮਾਂ ਦੀ ਹੜਤਾਲ ਕਾਰਨ ਫਿਲੌਰ ਵਿੱਚ ਗੰਦਗੀ ਦੇ ਢੇਰ, ਬਿਮਾਰੀਆਂ ਫੈਲਣ ਦਾ ਖ਼ਤਰਾ
Publish Date: Tue, 12 May 2026 09:21 PM (IST)
Updated Date: Tue, 12 May 2026 09:24 PM (IST)
ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : ਫਿਲੌਰ ਨਗਰ ਕੌਂਸਲ ਦੇ ਕੱਚੇ ਮੁਲਾਜ਼ਮ ਸਰਕਾਰ ਖ਼ਿਲਾਫ਼ ਸੰਘਰਸ਼ ’ਤੇ ਬੈਠੇ ਹੋਏ ਹਨ, ਜਿਸ ਕਾਰਨ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਸਫਾਈ ਪ੍ਰਬੰਧ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ, ਜਿਸ ਨਾਲ ਇਲਾਕੇ ’ਚ ਭਿਆਨਕ ਬਦਬੂ ਫੈਲ ਰਹੀ ਹੈ ਤੇ ਬਿਮਾਰੀਆਂ ਫੈਲਣ ਦਾ ਖ਼ਤਰਾ ਬਣ ਗਿਆ ਹੈ। ਇਸ ਮਾਮਲੇ ਸਬੰਧੀ ਸਮਾਜ ਸੇਵੀ ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਜਲਦ ਮੰਨ ਕੇ ਹੜਤਾਲ ਖਤਮ ਕਰਵਾਈ ਜਾਵੇ। ਇਸ ਮੌਕੇ ਕਾਂਗਰਸੀ ਆਗੂ ਰਾਜਿੰਦਰ ਸੰਧੂ, ਲੋਕ ਇਨਸਾਫ਼ ਮੰਚ ਦੇ ਪ੍ਰਧਾਨ ਜਰਨੈਲ ਫਿਲੌਰ, ਸੀਨੀਅਰ ਕਾਂਗਰਸੀ ਆਗੂ ਅਤੇ ਕੌਂਸਲਰ ਯਸਪਾਲ ਗਿੰਢਾ, ਤਰਸੇਮ ਰੁਪਾਣਾ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਪਵਾਰ, ਕੁਲਦੀਪ ਸਿੰਘ ਜੌਹਲ ਨੰਬਰਦਾਰ, ਟਰੱਕ ਯੂਨੀਅਨ ਫਿਲੌਰ ਦੇ ਪ੍ਰਧਾਨ ਰਣਜੀਤ ਸਿੰਘ ਸਿੱਧੂ, ਜਥੇਦਾਰ ਹਰਜਿੰਦਰ ਸਿੰਘ ਲੱਲ੍ਹੀਆਂ ਤੇ ਜਥੇਦਾਰ ਮਹਾਂ ਸਿੰਘ ਰਸੂਲਪੁਰ ਸਮੇਤ ਹੋਰ ਆਗੂਆਂ ਨੇ ਧਰਨਾਕਾਰੀਆਂ ਨੂੰ ਭਰੋਸਾ ਦਿੱਤਾ ਕਿ ਉਹ ਉਨ੍ਹਾਂ ਦੇ ਸੰਘਰਸ਼ ’ਚ ਮੋਢੇ ਨਾਲ ਮੋਢਾ ਜੋੜ ਕੇ ਸਾਥ ਦੇਣਗੇ।