- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਖ਼ਾਲਸਾ ਕਾਲਜ ਫਾਰ ਵਿਮੈਨ ’ਚ ਦਿਖਾਈ ਗਈ ‘ਪਿੰਜਰ’ ਫਿਲਮ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਨੇ ਪੋਸਟ ਗ੍ਰੈਜੂਏਟ ਅੰਗਰੇਜ਼ੀ ਵਿਭਾਗ ਦੇ ਸਹਿਯੋਗ ਨਾਲ ‘ਵੰਡ’ ਵਿਸ਼ੇ ’ਤੇ ਪ੍ਰੋਗਰਾਮ ਕਰਵਾਇਆ। ਇਸ ਵਿਚ ਅੰਗਰੇਜ਼ੀ ਭਾਸ਼ਾ ਪ੍ਰਯੋਗਸ਼ਾਲਾ ਵਿਚ ਬੀ.ਏ (ਸਮੈਸਟਰ ਪਹਿਲਾ) ਇਲੈਕਟਿਵ ਅੰਗਰੇਜ਼ੀ ਤੇ ਇਲੈਕਟਿਵ ਪੰਜਾਬੀ ਦੇ ਵਿਦਿਆਰਥੀਆਂ ਨੂੰ ਫਿਲਮ ‘ਪਿੰਜਰ’ ਦਿਖਾਈ ਗਈ। ਡਾ. ਅਕਾਲ ਅੰਮ੍ਰਿਤ ਕੌਰ ਮੁਖੀ ਪੰਜਾਬੀ ਵਿਭਾਗ ਨੇ ਵੀ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ ਤੇ ਉਨ੍ਹਾਂ ਨੂੰ ਭਾਰਤ ਦੀ ਵੰਡ ਦੀ ਭਿਆਨਕਤਾ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਇਸ ਭਿਆਨਕ ਦੁਖਾਂਤ ਦੌਰਾਨ 10 ਲੱਖ ਤੋਂ ਵੱਧ ਲੋਕਾਂ ਨੇ ਆਪਣੀਆਂ ਜਾਨਾਂ ਗੁਆ ਦਿੱਤੀਆਂ। ਪ੍ਰਿੰਸੀਪਲ ਡਾ. ਸਰਬਜੀਤ ਕੌਰ ਰਾਏ ਨੇ ਵੀ ਵੰਡ ਦੌਰਾਨ ਆਪਣੀਆਂ ਜਾਨਾਂ ਗੁਆਉਣ ਵਾਲੇ ਸਾਰੇ ਲੋਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਨੇ ਇਸ ਪ੍ਰੋਗਰਾਮ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਡਾ. ਨਵਦੀਪ ਕੌਰ, ਡਾ. ਅਕਾਲ ਅੰਮ੍ਰਿਤ ਕੌਰ, ਹਰਮੋਹਿਨੀ ਅਤੇ ਸੁਖਬੀਰ ਕੌਰ ਦੇ ਯਤਨਾਂ ਦੀ ਸ਼ਲਾਘਾ ਕੀਤੀ।