ਰਾਕੇਸ਼ ਗਾਂਧੀ, ਜਲੰਧਰ : ਪੁਲਿਸ ਲਾਈਨ ਵਿਖੇ ਪੁਲਿਸ ਕਮਿਸ਼ਨਰ ਗੁਰਪ੍ਰਰੀਤ ਸਿੰਘ ਤੂਰ ਵੱਲੋਂ ਅਧਿਕਾਰੀਆਂ ਨਾਲ 'ਆਜ਼ਾਦੀ ਦਾ ਅੰਮਿ੍ਤ ਮਹਾਉਤਸਵ' ਮੌਕੇ ਬੂਟੇ ਲਾਏ। ਇਸ ਦੌਰਾਨ ਬੂਟੇ ਲਾਉਣ ਦੀ ਮੁਹਿੰਮ ਦਾ ਆਗਾਜ਼ ਕਰਦਿਆਂ ਸ਼ਹਿਰ ਵਿੱਚ ਹਰਿਆਵਲ ਨੂੰ ਹੋਰ ਵਧਾਉਣ ਦੀ ਲੋੜ 'ਤੇ ਜ਼ੋਰ ਦਿੰਦਿਆਂ ਸੀਪੀ ਗੁਰਪ੍ਰਰੀਤ ਸਿੰਘ ਤੂਰ ਨੇ ਕਿਹਾ ਕਿ ਵਾਤਾਵਰਨ ਦੀ ਸਾਂਭ-ਸੰਭਾਲ ਲਈ ਸਾਂਝੇ ਯਤਨ ਕਰਨਾ ਸਮੇਂ ਦੀ ਮੁੱਖ ਮੰਗ ਹੈ ਤੇ ਇਸ ਮਕਸਦ ਲਈ ਸਾਨੂੰ ਵੱਧ ਤੋਂ ਵੱਧ ਬੂਟੇ ਲਾਉਣੇ ਚਾਹੀਦੇ ਹਨ। ਸ਼ਹਿਰ 'ਚ ਹਰਿਆਵਲ ਦੇ ਘੇਰੇ ਵਿੱਚ ਵਾਧੇ ਲਈ ਲੋਕਾਂ ਨੂੰ ਬੂਟੇ ਲਾਉਣ ਦੀ ਮੁਹਿੰਮ ਵਿੱਢਣੀ ਚਾਹੀਦੀ ਹੈ ਜਿਸ ਵਿੱਚ ਹਰ ਖੇਤਰ ਦੇ ਵਸਨੀਕਾਂ ਨੂੰ ਬਣਦਾ ਯੋਗਦਾਨ ਪਾ ਕੇ ਹਰਿਆ-ਭਰਿਆ ਤੇ ਪ੍ਰਦੂਸ਼ਣ ਮੁਕਤ ਜਲੰਧਰ ਯਕੀਨੀ ਬਣਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਚੰਗੇ ਵਾਤਾਵਰਨ ਨਾਲ ਸਾਫ਼-ਸੁਥਰਾ ਪੌਣ-ਪਾਣੀ ਲੋਕਾਂ ਨੂੰ ਮੁਹੱਈਆ ਹੋ ਸਕਦਾ ਹੈ ਤੇ ਇਹ ਕੰਮ ਸਾਰਿਆਂ ਦੇ ਸਾਂਝੇ ਹੰਭਲੇ ਤੇ ਜ਼ਿੰਮੇਵਾਰੀ ਨਾਲ ਹੀ ਨੇਪਰੇ ਚਾੜਿ੍ਹਆ ਜਾ ਸਕਦਾ ਹੈ। ਉਨ੍ਹਾਂ ਕਿਹਾ ਸਾਨੂੰ ਸਾਰਿਆਂ ਨੂੰ ਆਪੋ-ਆਪਣੇ ਘਰਾਂ, ਥਾਵਾਂ ਆਦਿ ਵਿਖੇ ਵੱਧ ਤੋਂ ਵੱਧ ਬੂਟੇ ਲਾਉਣੇ ਚਾਹੀਦੇ ਹਨ। ਇਸ ਸਮੇਂ ਇਹ ਪੁਲਿਸ ਕਮਿਸ਼ਨਰਾਂ ਨਾਲ ਵਤਸਲਾ ਗੁਪਤਾ, ਸੁਹੇਲ ਮੀਰ ਤੇ ਹੋਰ ਅਧਿਕਾਰੀਆਂ ਵੱਲੋਂ ਵੀ ਬੂਟੇ ਲਾਏ ਗਏ।