ਕੰਵਰਪਾਲ ਸਿੰਘ ਕਾਹਲੋਂ, ਭੋਗਪੁਰ : ਮਾਰਕੀਟ ਕਮੇਟੀ ਭੋਗਪੁਰ ਵਿਖੇ ਵਣ ਵਿਭਾਗ ਦੇ ਸਹਿਯੋਗ ਨਾਲ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਵਾਤਾਵਰਨ ਨੂੰ ਸ਼ੁੱਧ ਰੱਖਣ ਅਤੇ ਹਰਿਆ ਭਰਿਆ ਬਣਾਉਣ ਲਈ 'ਵਣ ਮਹਾਉਤਸਵ' ਮਨਾਇਆ ਗਿਆ। ਮਾਰਕੀਟ ਕਮੇਟੀ ਭੋਗਪੁਰ ਦੇ ਚੇਅਰਮੈਨ ਸਰਵਜੀਤ ਸਿੰਘ ਭਟਨੂਰਾ ਲੁਬਾਣਾ ਤੇ ਸੈਣੀ ਭਲਾਈ ਬੋਰਡ ਦੇ ਡਾਇਰੈਕਟਰ ਭੁਪਿੰਦਰ ਸਿੰਘ ਸੈਣੀ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਾਣਾ ਮੰਡੀ ਭੋਗਪੁਰ ਵਿਖੇ 200 ਬੂਟੇ ਲਾਏ ਗਏ। ਇਸ ਦੌਰਾਨ ਭੁਪਿੰਦਰ ਸਿੰਘ ਸੈਣੀ ਨੇ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਦਾਣਾ ਮੰਡੀ ਭੋਗਪੁਰ ਤੇ ਆਸ-ਆਸ ਵੱਧ ਤੋਂ ਵੱਧ ਬੂਟੇ ਲਾਏ ਜਾਣਗੇ ਤਾਂ ਜੋ ਵਾਤਾਵਰਨ ਨੂੰ ਸ਼ੁੱਧ ਰੱਖਿਆ ਜਾ ਸਕੇ। ਉਨ੍ਹਾਂ ਆਮ ਪਬਲਿਕ ਨੂੰ ਵੀ ਅਪੀਲ ਕੀਤੀ ਕਿ ਸਰਕਾਰ ਵੱਲੋਂ ਚਲਾਈ ਗਈ ਇਸ ਮੁਹਿੰਮ ਵਿਚ ਸਹਿਯੋਗ ਦਿੱਤਾ ਜਾਵੇ।