ਪੀਐੱਮ ਸ਼੍ਰੀ ਸਰਕਾਰੀ ਹਾਈ ਸਕੂਲ ’ਚ ਖੇਡ ਦਿਵਸ ਮਨਾਇਆ
ਪੀਐੱਮ ਸ਼੍ਰੀ ਸਰਕਾਰੀ ਹਾਈ ਸਕੂਲ ਸ਼ੇਖੇ ਪਿੰਡ ’ਚ ਸਾਲਾਨਾ ਖੇਡ ਦਿਵਸ ਮਨਾਇਆ
Publish Date: Thu, 04 Dec 2025 08:15 PM (IST)
Updated Date: Thu, 04 Dec 2025 08:17 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਪੀਐੱਮ ਸ਼੍ਰੀ ਸਰਕਾਰੀ ਹਾਈ ਸਕੂਲ ਸ਼ੇਖੇ ਪਿੰਡ ’ਚ ਸਾਲਾਨਾ ਖੇਡ ਦਿਵਸ ਮਨਾਇਆ। ਸਮਾਗਮ ਦੀ ਸ਼ੁਰੂਆਤ ਐੱਸਐੱਮਸੀ ਕਮੇਟੀ ਦੇ ਚੇਅਰਮੈਨ ਤਰਲੋਕ ਕੁਮਾਰ, ਸੁਰਿੰਦਰ ਪਾਲ, ਸ੍ਰੀ ਗੁਰੂ ਗ੍ਰੰਥ ਸਾਹਿਬ ਸੁਸਾਇਟੀ ਦੇ ਪ੍ਰਧਾਨ ਰੂਪ ਲਾਲ ਵੱਲੋਂ ਕੀਤੀ ਗਈ। ਮੁੱਖ ਮਹਿਮਾਨ ਰੂਪ ਲਾਲ ਵੱਲੋਂ ਵਿਦਿਆਰਥੀਆਂ ਨੂੰ ਖੇਡਾਂ ’ਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਤੇ ਸਿਹਤਮੰਦ ਜੀਵਨਸ਼ੈਲੀ ਦੀ ਮਹੱਤਤਾ ਬਾਰੇ ਵੀ ਪ੍ਰੇਰਕ ਵਿਚਾਰ ਸਾਂਝੇ ਕੀਤੇ। ਖੇਡ ਦਿਵਸ ਦੌਰਾਨ ਵਾਲੀਬਾਲ, ਕਬੱਡੀ, ਸਲੋਅ ਸਾਈਕਲਿੰਗ, 200 ਮੀਟਰ ਦੌੜ, ਹਰਡਲ ਰੇਸ, ਲੇਮਨ ਰੇਸ, ਸੈਕ ਰੇਸ, ਤਿੰਨ-ਪੈਰੀ ਦੌੜ ਸਮੇਤ ਕਈ ਰੋਮਾਂਚਕ ਮੁਕਾਬਲੇ ਕਰਵਾਏ ਗਏ। ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਡਾਂਸ ਤੇ ਗੀਤ ਗਾਇਨ ਦੀ ਵੀ ਪੇਸ਼ਕਾਰੀ ਕੀਤੀ ਗਈ। ਖੇਡਾਂ ਦੇ ਅੰਕਗਣਿਤ ਆਧਾਰ ’ਤੇ ਵੱਲਭ ਭਾਈ ਪਟੇਲ ਹਾਊਸ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਓਵਰਆਲ ਚੈਂਪੀਅਨਸ਼ਿਪ ਜਿੱਤੀ। ਦੂਜੇ ਸਥਾਨ ’ਤੇ ਨੇਤਾਜੀ ਸੁਭਾਸ਼ ਚੰਦਰ ਬੋਸ ਹਾਊਸ ਤੇ ਤੀਜੇ ਸਥਾਨ ’ਤੇ ਮਹਾਤਮਾ ਗਾਂਧੀ ਹਾਊਸ ਰਿਹਾ। ਇਸ ਮੌਕੇ ਮੁੱਖ ਅਧਿਆਪਕਾ ਤੇ ਸਮੂਹ ਅਧਿਆਪਕਾਂ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਮੈਡਲ ਤੇ ਟਰਾਫੀ ਦੇ ਕੇ ਸਨਮਾਨਿਤ ਕੀਤਾ ਗਿਆ। ਹੈੱਡਮਿਸਟਰੈੱਸ ਸਤਨਾਮ ਕੌਰ ਨੇ ਕਿਹਾ ਕਿ ਇਸ ਤਰ੍ਹਾਂ ਦੇ ਸਮਾਗਮ ਵਿਦਿਆਰਥੀਆਂ ’ਚ ਸਹਿਯੋਗ, ਅਨੁਸ਼ਾਸਨ, ਤੰਦਰੁਸਤੀ ਤੇ ਅਗਵਾਈ ਦੇ ਗੁਣ ਪੈਦਾ ਕਰਦੇ ਹਨ।