ਸ.ਸ., ਜਲੰਧਰ : ਥਾਣਾ ਮਹਿਤਪੁਰ ਦੀ ਪੁਲਿਸ ਨੇ 15 ਬੋਤਲਾਂ ਸ਼ਰਾਬ ਨਾਲ ਇਕ ਮੁਲਜ਼ਮ ਨੂੰ ਗਿ੍ਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਮਹਿਸਮਪੁਰ ਥਾਣਾ ਮਹਿਤਪੁਰ ਨਿਵਾਸੀ ਬਲਵਿੰਦਰ ਸਿੰਘ ਉਰਫ ਬਿੰਦਰ ਵਜੋਂ ਹੋਈ ਹੈ। ਥਾਣਾ ਇੰਚਾਰਜ ਮਹਿੰਦਰਪਾਲ ਨੇ ਦੱਸਿਆ ਕਿ ਏਐੱਸਆਈ ਨਿਰਮਲ ਸਿੰਘ ਨੇ ਗਸ਼ਤ ਦੌਰਾਨ ਬਿੰਦਰ ਨੂੰ ਸਪਲਾਈ ਦੇਣ ਜਾਂਦੇ ਸਮੇਂ 15 ਬੋਤਲਾਂ ਨਾਜਾਇਜ਼ ਸ਼ਰਾਬ ਨਾਲ ਕਾਬੂ ਕੀਤਾ ਹੈ। ਇਸੇ ਤਰ੍ਹਾਂ ਏਐੱਸਆਈ ਸਰੂਪ ਸਿੰਘ ਨੇ ਐੱਨਡੀਪੀਸੀ ਐਕਟ ਦੇ ਮਾਮਲੇ 'ਚ ਫਰਾਰ ਚੱਲ ਰਹੇ ਭਗੌੜੇ ਨੂੰ ਗਿ੍ਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਮੁਹੱਲਾ ਸ਼ਾਦੀ ਖਾਂ ਮਹਿਤਪੁਰ ਨਿਵਾਸੀ ਜਸਵਿੰਦਰ ਸਿੰਘ ਉਰਫ ਜੱਸਾ ਵਜੋਂ ਹੋਈ ਹੈ।