- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਵੀ ਦਰਬਾਰ ਅੱਜ ਸਵੇਰੇ, 12 ਨਵੰਬਰ ਤੋਂ ਪ੍ਰਭਾਤ ਫੇਰੀਆਂ ਨਿਰੰਤਰ ਜਾਰੀ

ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ
ਪਾਵਨ ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ 12 ਨਵੰਬਰ ਤੋਂ ਨਿਰੰਤਰ ਪ੍ਰਭਾਤੀ ਫੇਰੀਆਂ ਕੱਢੀਆਂ ਜਾ ਰਹੀਆਂ ਹਨ। ਸੀਨੀਅਰ ਮੀਤ ਪ੍ਰਧਾਨ ਅਮਰੀਕ ਸਿੰਘ ਦੀ ਅਗਵਾਈ ਵਿੱਚ ਚੱਲਣ ਵਾਲੀਆਂ ਪ੍ਰਭਾਤ ਫੇਰੀਆਂ 23 ਨਵੰਬਰ ਤੱਕ ਜਾਰੀ ਰਹਿਣਗੀਆਂ। 22 ਨਵੰਬਰ ਤੋਂ 24 ਨਵੰਬਰ ਤੱਕ 3 ਦਿਨਾਂ ਵਿਸ਼ੇਸ਼ ਦੀਵਾਨ ਸਜਾਏ ਜਾਣਗੇ। ਇਸ ਸਬੰਧੀ ਬੇਅੰਤ ਸਿੰਘ ਸਰਹੱਦੀ ਤੇ ਪ੍ਰਧਾਨ ਗੁਰਕ੍ਰਿਪਾਲ ਸਿੰਘ ਨੇ ਦੱਸਿਆ ਕਿ 22 ਨਵੰਬਰ ਨੂੰ ਸਵੇਰੇ ਸਹਿਜ ਪਾਠਾਂ ਦੀ ਸਮਾਪਤੀ ਉਪਰੰਤ 9 ਵਜੇ ਵਿਸ਼ੇਸ਼ ਕਵੀ ਦਰਬਾਰ ਦੇ ਦੀਵਾਨ ਸਜਾਏ ਜਾਣਗੇ। ਇਸ ਵਿੱਚ ਪ੍ਰੋਫੈਸਰ ਦਲਬੀਰ ਸਿੰਘ ਰਿਆੜ, ਹਰਭਜਨ ਸਿੰਘ ਨਾਹਲ, ਉਰਮਿਲਜੀਤ ਸਿੰਘ ਵਾਲੀਆ ਅਤੇ ਬੀਬੀ ਬਲਜੀਤ ਕੌਰ ਆਦਿ ਕਵੀ ਗੁਰੂ ਨਾਨਕ ਸਾਹਿਬ ਦੀ ਮਹਿਮਾ ਦਾ ਗੁਣਗਾਨ ਕਰਨਗੇ। 23 ਨਵੰਬਰ ਸੋਮਵਾਰ ਸਵੇਰੇ 8.15 ਤੋਂ 9.15 ਵਜੇ ਤੱਕ ਭਾਈ ਸ਼ਨਬੀਰ ਸਿੰਘ , ਭਾਈ ਰਵਿੰਦਰ ਸਿੰਘ ਦੇ ਜੱਥੇ ਕੀਰਤਨ ਦੀ ਹਾਜ਼ਰੀ ਭਰਨਗੇ। 24 ਨਵੰਬਰ ਅੰਮ੍ਰਿਤ ਵੇਲੇ ਤੋਂ ਦੁਪਿਹਰ 2 ਵਜੇ ਤੱਕ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਸ ਵਿੱਚ ਹਜ਼ੂਰੀ ਰਾਗੀ ਜੱਥਿਆਂ ਤੋਂ ਇਲਾਵਾ ਭਾਈ ਸਤਿੰਦਰਪਾਲ ਸਿੰਘ ਲੁਧਿਆਣਾ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਖਵਿੰਦਰਜੀਤ ਸਿੰਘ ਦੇ ਜੱਥਿਆਂ ਵਲੋਂ ਗੁਰਬਾਣੀ ਕੀਰਤਨ ਤੇ ਗੁਰਮਤਿ ਵਿਚਾਰਾਂ ਕਰਨਗੇ। 24 ਨਵੰਬਰ ਰਾਤ 8 ਵਜੇ ਤੋਂ 9.30 ਵਜੇ ਤੱਕ ਭਾਈ ਜਗਤਾਰ ਸਿੰਘ ਖਰੜ ਕੀਰਤਨ ਦੀ ਹਾਜ਼ਰੀ ਭਰਨਗੇ।