ਵਾਤਾਵਰਣ ਨੂੰ ਸਮਰਪਿਤ ਕਵੀ ਦਰਬਾਰ ਤੇ ਸਾਹਤਿਕ ਸਮਾਗਮ
ਵਾਤਾਵਰਣ ਨੂੰ ਸਮਰਪਿਤ ਕਵੀ ਦਰਬਾਰ ਤੇ ਸਾਹਤਿਕ ਸਮਾਗਮ
Publish Date: Tue, 17 Feb 2026 06:49 PM (IST)
Updated Date: Wed, 18 Feb 2026 04:10 AM (IST)

ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਪੰਜਾਬੀ ਲਿਖਾਰੀ ਸਭਾ ਵੱਲੋਂ ਕਵੀ ਦਰਬਾਰ ਤੇ ਮਹੀਨਾਵਾਰੀ ਸਮਾਗਮ ਕਰਵਾਇਆ ਗਿਆ। ਸਭਾ ਦੇ ਸਰਪ੍ਰਸਤ ਬੇਅੰਤ ਸਿੰਘ ਸਰਹੱਦੀ ਨੇ ਸਮਾਗਮ ਦੀ ਸਫਲਤਾ ਲਈ ਸੰਦੇਸ਼ ਭੇਜਿਆ। ਸਮਾਗਮ ’ਚ ਬੱਚਿਆਂ ਨੂੰ ਸਿੱਖੀ ਤੇ ਮਾਂ ਬੋਲੀ ਨਾਲ ਜੋੜਨ ਦਾ ਉਪਰਾਲਾ ਕਰ ਰਹੇ ਰਹੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ, ਗੁਰੂ ਤੇਗ ਬਹਾਦਰ ਨਗਰ ਕੰਵਲਜੀਤ ਸਿੰਘ ਟੋਨੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉੱਘੇ ਸਮਾਜ ਸੇਵੀ ਤੇ ਵਾਤਾਵਰਣ ਪ੍ਰੇਮੀ ਚੰਦਰ ਸ਼ੇਖਰ ਸ਼ਿੰਗਾਰੀ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਇਨ੍ਹਾਂ ਦੋਵਾਂ ਮਹਾਨ ਸ਼ਖ਼ਸੀਅਤਾਂ ਨੂੰ ‘ਪੰਜਾਬੀ ਮਾਂ ਬੋਲੀ ਦਾ ਮਾਣ-ਸਨਮਾਨ’ ਦੇ ਕੇ ਸਨਮਾਨਿਤ ਕੀਤਾ ਗਿਆ। ਮੰਗਲ ਸਿੰਘ ਭੰਡਾਲ ਨੂੰ ਵੀ ਸਨਮਾਨਿਤ ਕੀਤਾ ਗਿਆ। ਆਸਟ੍ਰੇਲੀਆ ਤੋਂ ਉਚੇਚੇ ਤੌਰ ’ਤੇ ਗੁਰਮੇਲ ਸਿੰਘ ਖਹਿਰਾ, ਗੁਰਪ੍ਰਤਾਪ ਸਿੰਘ ਤੇ ਸੁਖਦੇਵ ਸਿੰਘ ਸ਼ਾਮਲ ਹੋਏ ਦਾ ਵੀ ਸਨਮਾਨ ਕੀਤਾ ਗਿਆ। ਸਭਾ ਦੇ ਪ੍ਰਧਾਨ ਹਰਭਜਨ ਸਿੰਘ ਨਾਹਲ ਨੇ ਸਭ ਦਾ ਸਵਾਗਤ ਕੀਤਾ। ਕਵੀ ਦਰਬਾਰ ਦੀ ਆਰੰਭਤਾ ਸਭਾ ਦੇ ਸਕੱਤਰ ਮਹਿੰਦਰ ਸਿੰਘ ਅਨੇਜਾ ਕਵਿਤਾ ਨਾਲ ਹਾਜ਼ਰੀ ਲਗਵਾ ਕੇ ਮੰਚ ਸੰਭਾਲਿਆ। ਉਪਰੰਤ ਕੰਵਰ ਸਤਨਾਮ ਸਿੰਘ ਖਾਲਸਾ ਸਕੂਲ ਦੇ ਬੱਚਿਆਂ ਨੇ ਕਵੀਸ਼ਰੀ ਪੇਸ਼ ਕੀਤੀ। ਉੱਘੇ ਕਵੀਆਂ ਨੇ ਆਪਣੀਆਂ ਉਮਦਾ ਰਚਨਾਵਾਂ ਰਾਹੀਂ ਸਰੋਤਿਆਂ ਨਾਲ ਸਾਂਝ ਪਾਈ। ਇਸ ਸਮਾਗਮ ’ਚ ਮਹਿੰਦਰ ਸਿੰਘ ਅਨੇਜਾ, ਹਰਜਿੰਦਰ ਸਿੰਘ ਜਿੰਦੀ, ਦਲਬੀਰ ਸਿੰਘ ਰਿਆੜ, ਬਲਦੇਵ ਸਿੰਘ ਬੱਦਨ, ਗੁਰਦੀਪ ਸਿੰਘ ਉਜਾਲਾ, ਹਰਬੰਸ ਸਿੰਘ ਕਲਸੀ, ਮਨਪ੍ਰੀਤ ਕੌਰ, ਜਸਬੀਰ ਕੌਰ, ਕੰਵਲਜੀਤ ਸਿੰਘ, ਮਨ ਸਿੰਘ, ਜਗਤਾਰ ਸਿੰਘ, ਚੰਦਰ ਸ਼ੇਖਰ ਸ਼ਿੰਗਾਰੀ, ਕੁਲਦੀਪ ਸਿੰਘ ਰਤਨ, ਕੁਲਵਿੰਦਰ ਸਿੰਘ ਗਾਖਲ, ਮੰਗਲ ਸਿੰਘ ਭੰਡਾਲ, ਅਵਤਾਰ ਸਿੰਘ ਖਾਲਸਾ, ਵੀਕੇ ਦਿਆਲਪੁਰੀ ਤੇ ਐੱਸਐੱਸ ਸੰਧੂ ਹਾਜ਼ਰ ਸਨ।