ਕਵੀਆਂ ਵੱਲੋਂ ਹਰਖੋਵਾਲੀਏ ਮਹਾਪੁਰਖਾਂ ਦੀ ਮਹਿਮਾ ਦਾ ਗੁਣਗਾਨ
ਤਿੰਨ ਰੋਜ਼ਾ ਸਾਲਾਨਾ ਸਮਾਗਮ ’ਚ ਕਵੀਆਂ ਨੇ ਹਰਖੋਵਾਲੀਏ ਮਹਾਪੁਰਖਾਂ ਦੀ ਕੀਤੀ ਮਹਿਮਾ
Publish Date: Wed, 11 Mar 2026 07:26 PM (IST)
Updated Date: Wed, 11 Mar 2026 07:27 PM (IST)

ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਗੁਰਦੁਆਰਾ ਡੇਰਾ ਸੰਤਗੜ੍ਹ ਹਰਖੋਵਾਲ ਕਪੂਰਥਲਾ ਰੋਡ ਵਿਖੇ ਸੰਤ ਬਾਬਾ ਮਹਿੰਦਰ ਸਿੰਘ ਦੀ 42 ਵੀਂ ਅਤੇ ਸੰਤ ਬਾਬਾ ਦੀਦਾਰ ਸਿੰਘ ਹਰਖੋਵਾਲ ਵਾਲਿਆਂ ਦੀ 7ਵੀਂ ਬਰਸੀ ਸਬੰਧੀ ਸਾਲਾਨਾ ਤਿੰਨ ਰੋਜ਼ਾ ਸਮਾਗਮਾਂ ਦੀ ਆਰੰਭਤਾ ਕਵੀ ਦਰਬਾਰ ਨਾਲ ਹੋਈ। ਹਰਖੋਵਾਲ ਸੰਪ੍ਰਦਾਇ ਦੇ ਮੌਜੂਦਾ ਮੁਖੀ ਸੰਤ ਬਾਬਾ ਭਗਵਾਨ ਸਿੰਘ ਹਰਖੋਵਾਲੀਏ ਦੀ ਸਰਪ੍ਰਸਤੀ ਹੇਠ ਚੱਲ ਰਹੇ ਦੀਵਾਨਾਂ ’ਚ ਕਰਵਾਏ ਗਏ ਕਵੀ ਦਰਬਾਰ ਵਿਚ ਪੰਜਾਬ ਦੇ ਰਫੀ ਰਛਪਾਲ ਸਿੰਘ ਪਾਲ, ਦਲਬੀਰ ਸਿੰਘ ਰਿਆੜ, ਸ਼ੁਕਰਗੁਜ਼ਾਰ ਸਿੰਘ ਦੀਵਾਨਾ, ਮਨਜੀਤ ਕੌਰ ਪਹੁਵਿੰਡ ਤੇ ਬਲਬੀਰ ਸਿੰਘ ਬੱਲ ਨੇ ਸੰਤ ਮਹਿਮਾ ਕੀਤੀ। ਗੁਣਗਾਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਸੰਗਤਾਂ ਦੇ ਇਕੱਠ ਨੇ ਜੈਕਾਰਿਆਂ ਦੀ ਗੂੰਜ ਨਾਲ ਕਵੀਆਂ ਦੀ ਹੌਸਲਾ ਅਫਜ਼ਾਈ ਕੀਤੀ। ਇਸੇ ਤਰ੍ਹਾਂ ਅੰਮ੍ਰਿਤ ਵੇਲੇ ਤੋਂ ਲਗਾਤਾਰ 36 ਘੰਟੇ ਤੱਕ ਚੱਲਣ ਵਾਲੇ ਸਮਾਗਮ ਵਿੱਚ ਆਸਾ ਦੀ ਵਾਰ ਦੇ ਕੀਰਤਨ ਦੀ ਹਜ਼ੂਰੀ ਰਾਗੀ ਭਾਈ ਅੰਮ੍ਰਿਤਪਾਲ ਸਿੰਘ, ਭਾਈ ਕਮਲਜੀਤ ਸਿੰਘ ਸ਼ਾਂਤ ਅਤੇ ਬੀਬੀ ਬਲਜਿੰਦਰ ਕੌਰ ਖਡੂਰ ਸਾਹਿਬ ਵਾਲੇ ਦੇ ਜੱਥਿਆਂ ਨੇ ਕੀਤੀ। ਕਥਾ-ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਹਜ਼ੂਰੀ ਕਥਾਵਾਚਕ ਭਾਈ ਲਵਪ੍ਰੀਤ ਸਿੰਘ ਜੀ ਨੇ ਗੁਰਮਤਿ ਵਿਚਾਰਾਂ ਦੁਆਰਾ ਹਾਜ਼ਰੀ ਲਗਵਾਈ। ਸੰਤ ਬਾਬਾ ਭਗਵਾਨ ਸਿੰਘ ਹਰਖੋਵਾਲੀਏ ਨੇ ਸਮੂਹ ਕਵੀਆਂ, ਰਾਗੀ ਸਿੰਘਾਂ, ਪ੍ਰਚਾਰਕਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਸੰਤ ਬਾਬਾ ਭਗਵਾਨ ਸਿੰਘ ਹਰਖੋਵਾਲੀਏ ਨੇ ਮਾਤਾ ਖੀਵੀ ਜੀ ਸਿੱਖ ਸੇਵਾ ਸੁਸਾਇਟੀ ਵਲੋਂ ਪ੍ਰਕਾਸ਼ਿਤ ਅਤੇ ਗਿਆਨੀ ਰਣਧੀਰ ਸਿੰਘ ਸੰਭਲ ਦੁਆਰਾ ਸੰਪਾਦਿਤ ਸੰਖੇਪ ਜੀਵਨ ਧੰਨ ਧੰਨ ਮਾਤਾ ਖੀਵੀ ਜੀ ਨਾਮਕ ਵਿਸ਼ੇਸ਼ ਟ੍ਰੈਕਟ ਵੀ ਰਿਲੀਜ਼ ਕੀਤਾ ਗਿਆ। ਵੱਡੀ ਗਿਣਤੀ ’ਚ ਹਾਜ਼ਰੀ ਭਰ ਰਹੀ ਸੰਗਤ ਵਿੱਚ ਬਸ਼ੀਰਪੁਰਾ ਤੋਂ ਬੀਬਾ ਸੁਖਵਿੰਦਰ ਕੌਰ, ਸੁਰਜੀਤ ਸਿੰਘ ਸੇਵਕ, ਕੌਂਸਲਰ ਬੰਟੀ ਨੀਲਕੰਠ, ਗੁਰਦੁਆਰਾ ਛੇਵੀਂ ਪਾਤਸ਼ਾਹੀ ਦੇ ਪ੍ਰਧਾਨ ਗੁਰਕ੍ਰਿਪਾਲ ਸਿੰਘ, ਦਮਨਜੀਤ ਸਿੰਘ, ਤੇਜ ਪ੍ਰਕਾਸ਼ ਸਿੰਘ ਬੱਬਲੂ, ਇੰਗਲੈਂਡ ਤੋਂ ਵਿਸ਼ੇਸ਼ ਤੌਰ ’ਤੇ ਪਹੁੰਚੇ ਮਾਤਾ ਖੀਵੀ ਜੀ ਸਿੱਖ ਸੇਵਾ ਸੁਸਾਇਟੀ ਦੇ ਜਨਰਲ ਸਕੱਤਰ ਭਾਈ ਕੁਲਤਾਰਨ ਸਿੰਘ ਲਾਲੀ, ਸੁਖਵਿੰਦਰ ਸਿੰਘ, ਹਰਸਿਮਰਨ ਸਿੰਘ ਕਾਕੂ,ਅਵਤਾਰ ਸਿੰਘ ਸ਼ੈੱਟੀ, ਗੁਰਿੰਦਰਪਾਲ ਸਿੰਘ, ਗੋਬਿੰਦ ਸਿੰਘ , ਬਲਦੇਵ ਸਿੰਘ,ਗੁਰਿੰਦਰ ਸਿੰਘ ਮਝੈਲ, ਜਤਿੰਦਰ ਪਾਲ ਸਿੰਘ ਮਝੈਲ ਆਦਿ ਸੰਗਤਾਂ ਨੇ ਹਾਜ਼ਰੀ ਭਰੀ। ----------------------- 35 ਪ੍ਰਾਣੀਆਂ ਨੇ ਅੰਮ੍ਰਿਤਪਾਨ ਕੀਤਾ ਦੁਪਹਿਰ 12 ਵਜੇ ਅੰਮ੍ਰਿਤ ਸੰਚਾਰ ਕਰਵਾਇਆ ਗਿਆ, ਜਿਸ ਵਿੱਚ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਸ਼ੇਸ਼ ਤੌਰ ’ਤੇ ਪੁੱਜੇ ਪੰਜਾਂ ਪਿਆਰਿਆਂ ਵੱਲੋਂ ਕਰਵਾਏ ਗਏ ਅੰਮ੍ਰਿਤ ਪਾਨ ਵਿੱਚ 35 ਤੋਂ ਵੱਧ ਪ੍ਰਾਣੀ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਗੁਰੂ ਵਾਲੇ ਬਣੇ। ਅੰਮ੍ਰਿਤਪਾਨ ਕਰਵਾਉਣ ਵਾਲੇ ਪੰਜਾਂ ਪਿਆਰਿਆਂ ਨੂੰ ਬਾਬਾ ਭਗਵਾਨ ਸਿੰਘ ਹਰਖੋਵਾਲੀਏ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ------------------- ਮੁਫਤ ਮੈਡੀਕਲ ਕੈਂਪ ਲਾਇਆ ਵੱਖ-ਵੱਖ ਹਸਪਤਾਲਾਂ ਤੇ ਲੈਬੋਰਟਰੀਆਂ ਵੱਲੋਂ ਮੁਫਤ ਮੈਡੀਕਲ ਚੈੱਕਅਪ ਕੈਂਪ ਲਾਇਆ ਗਿਆ। ਮੈਡੀਕਲ ਚੈੱਕਅਪ ਕੈਂਪ ਦਾ ਉਦਘਾਟਨ ਸੰਤ ਬਾਬਾ ਭਗਵਾਨ ਸਿੰਘ ਨੇ ਕੀਤਾ, ਜਿਸ ਵਿਚ ਮੁਫਤ ਜਾਂਚ ਤੋਂ ਇਲਾਵਾ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ।