- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮ੍ਰਿਤਕ ਦੇਹ ਖੋਹਣ ਦੀ ਪੁਲਿਸ ਕਾਰਵਾਈ ਗੈਰ-ਮਨੁੱਖੀ: ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ

ਸਰਕਾਰ ਜ਼ਬਰ ਨਾਲ ਪੰਜਾਬ ਦੇ ਲੋਕਾਂ ਨੂੰ ਡਰਾਉਣਾ ਚਾਹੁੰਦੀ ਹੈ
ਅੰਮ੍ਰਿਤਧਾਰੀ ਸਿੱਖਾਂ ਦੇ ਕੱਕਾਰਾਂ ਦੀ ਬੇਅਦਬੀ ਨਾ-ਸਹਿਣਯੋਗ: ਖ਼ਾਲਸਾ
ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ ਫਿਲੌਰ :
ਮਾਨਸਾ ਦੇ ਪਿੰਡ ਭੋਮਾ ਕਲਾਂ ਦੇ ਨੌਜਵਾਨ ਦੀ ਮੌਤ 'ਤੇ ਮਾਨਸਾ ਜ਼ਿਲ੍ਹੇ ਦੇ ਪਿੰਡ ਭੋਮਾ ਕਲਾਂ ਦੇ ਨੌਜਵਾਨ ਦੀ ਮੌਤ ਤੇ ਉਸ ਤੋਂ ਬਾਅਦ ਪੀੜਤ ਪਰਿਵਾਰ ਨਾਲ ਵਾਪਰੇ ਘਟਨਾਕ੍ਰਮ 'ਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਭਾਈ ਦਵਿੰਦਰ ਸਿੰਘ ਖ਼ਾਲਸਾ ਹਲਕਾ ਇੰਚਾਰਜ ਫ਼ਿਲੌਰ ਨੇ ਕਿਹਾ ਕਿ ਨਸ਼ੇ ਦੇ ਮੁੱਦੇ ਤੇ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਪੰਜਾਬ ਸਰਕਾਰ ਹੁਣ ਜ਼ਬਰ ਨਾਲ ਪੰਜਾਬੀਆਂ ਦੇ ਰੋਹ ਨੂੰ ਦਬਾਉਣਾ ਚਾਹੁੰਦੀ ਹੈ ਪਰ ਮ੍ਰਿਤਕ ਦੇਹਾਂ ਨੂੰ ਖੋਹਣਾਂ, ਜਬਰੀ ਅੰਤਿਮ ਸੰਸਕਾਰ ਕਰਨੇ, ਜਬਰੀ ਪੋਸਟ ਮਾਰਟਮ ਕਰਨੇ ਇਹ ਅਣ-ਮਨੁੱਖੀ, ਨਾਦਰਸ਼ਾਹੀ ਕੰਮ ਹਨ, ਜਿਨ੍ਹਾਂ ਨੂੰ ਪੰਜਾਬ ਦੇ ਲੋਕ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ।
ਪਿੰਡ ਭੋਮਾਂ ਦੇ ਨੌਜਵਾਨ ਦੀ ਮੌਤ ਦਾ ਅਸਲ ਸੱਚ ਸਾਹਮਣੇ ਲਿਆਉਣਾ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ। ਜੇਕਰ ਇਹ ਮੌਤ ਨਸ਼ੇ ਨਾਲ ਹੋਈ ਹੈ ਤਾਂ ਸਰਕਾਰ ਦੇ ਨਸ਼ਾ-ਵਿਰੋਧੀ ਜੰਗ ਦਾ ਸੱਚ ਸਾਹਮਣੇ ਆਉਂਦਾ ਹੈ। ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕੀਤੀ ਜਾਵੇ, ਮ੍ਰਿਤਕ ਦੇਹ ਤੁਰੰਤ ਵਾਰਸਾਂ ਦੇ ਹਵਾਲੇ ਕੀਤੀ ਜਾਵੇ, ਦੋਸ਼ੀ ਪੁਲਿਸ ਅਧਿਕਾਰੀਆਂ ਖਿਲਾਫ ਪ੍ਰਸ਼ਾਸ਼ਨੀ ਕਾਰਵਾਈ ਕੀਤੀ ਜਾਵੇ। ਇਸਦੇ ਨਾਲ ਹੀ ਗ੍ਰਿਫਤਾਰ ਕੀਤੇ ਗਏ ਸਾਰੇ ਆਗੂਆਂ ਤੇ ਸੰਗਤਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਹਰ ਤਰ੍ਹਾਂ ਨਾਲ ਮਾਨਸਾ ਐਕਸ਼ਨ ਕਮੇਟੀ ਤੇ ਪਿੰਡ ਭੋਮਾਂ ਦੇ ਪੀੜਤ ਪਰਿਵਾਰ ਦੇ ਨਾਲ ਖੜ੍ਹੀ ਹੈ।