ਹੈਰੋਇਨ ਸਮੇਤ ਦੀਪਕ ਕਾਬੂ
ਹੈਰੋਇਨ ਸਮੇਤ ਦੀਪਕ ਨੂੰ ਪੁਲਿਸ ਨੇ ਕੀਤਾ ਕਾਬੂ
Publish Date: Thu, 15 Jan 2026 06:40 PM (IST)
Updated Date: Fri, 16 Jan 2026 04:07 AM (IST)
ਕਰਾਈਮ ਰਿਪੋਰਟਰ, ਪੰਜਾਬੀ ਜਾਗਰਣ, ਜਲੰਧਰ : ਥਾਣਾ-ਦੋ ਦੀ ਪੁਲਿਸ ਨੇ ਗਸ਼ਤ ਦੌਰਾਨ ਇਕ ਨੌਜਵਾਨ ਨੂੰ ਕਾਬੂ ਕਰ ਕੇ ਉਸ ਕੋਲੋਂ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਦਿੰਦਿਆਂ ਥਾਣਾ ਮੁਖੀ ਇੰਸਪੈਕਟਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਏਐੱਸਆਈ ਗੋਪਾਲ ਸਿੰਘ ਪੁਲਿਸ ਪਾਰਟੀ ਸਮੇਤ ਇਲਾਕੇ ’ਚ ਗਸ਼ਤ ਕਰ ਰਹੇ ਸਨ। ਜਦ ਪੁਲਿਸ ਪਾਰਟੀ ਸੇਵਾ ਸਦਨ ਦੇ ਪਿਛਲੇ ਪਾਸੇ ਗਲੀ ’ਚ ਪਹੁੰਚੀ ਤਾਂ ਉੱਥੇ ਇਕ ਨੌਜਵਾਨ ਖੜ੍ਹਾ ਪਿਆ ਸੀ ਉਸ ਨੌਜਵਾਨ ਨੇ ਜਦ ਪੁਲਿਸ ਪਾਰਟੀ ਨੂੰ ਦੇਖਿਆ ਤਾਂ ਉਹ ਘਬਰਾ ਗਿਆ ਤੇ ਮੌਕੇ ਤੋਂ ਖਿਸਕਣ ਲੱਗਾ। ਸ਼ੱਕ ਪੈਣ ’ਤੇ ਏਐੱਸਆਈ ਗੋਪਾਲ ਸਿੰਘ ਨੇ ਉਸ ਨੂੰ ਰੋਕ ਕੇ ਜਦ ਉਸ ਦਾ ਨਾਂ ਪੁੱਛਿਆ ਤਾਂ ਉਸ ਨੇ ਆਪਣਾ ਨਾਮ ਦੀਪਕ ਕੁਮਾਰ ਵਾਸੀ ਨੀਲਾ ਮਹਿਲ ਦੱਸਿਆ। ਜਦ ਪੁਲਿਸ ਪਾਰਟੀ ਨੇ ਉਸ ਨੂੰ ਖਿਸਕਣ ਦਾ ਕਾਰਨ ਪੁੱਛਿਆ ਤਾਂ ਉਹ ਕੋਈ ਢੁਕਵਾਂ ਜਵਾਬ ਨਹੀਂ ਦੇ ਸਕਿਆ। ਜਦ ਪੁਲਿਸ ਪਾਰਟੀ ਨੇ ਉਸ ਦੀ ਤਲਾਸ਼ੀ ਲਈ ਤਾਂ ਉਸ ਦੀ ਜੇਬ ’ਚੋਂ ਸੱਤ ਗ੍ਰਾਮ ਹੈਰੋਇਨ ਬਰਾਮਦ ਹੋਈ, ਜਿਸ ’ਤੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ। ਇੰਸਪੈਕਟਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਖਿਲਾਫ ਐੱਨਡੀਪੀਐੱਸ ਤਹਿਤ ਮਾਮਲਾ ਦਰਜ ਕਰਕੇ ਉਸ ਕੋਲੋਂ ਪੁੱਛਗਿਛ ਕੀਤੀ ਜਾ ਰਹੀ ਹੈ।