ਹੈਰੋਇਨ ਦਾ ਸੇਵਨ ਕਰਦਾ ਫੜਿਆ
ਹੈਰੋਇਨ ਦਾ ਸੇਵਨ ਕਰਦਾ ਨੌਜਵਾਨ ਪੁਲਿਸ ਨੇ ਕੀਤਾ ਕਾਬੂ
Publish Date: Wed, 10 Dec 2025 09:32 PM (IST)
Updated Date: Wed, 10 Dec 2025 09:33 PM (IST)
ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਥਾਣਾ ਇਕ ਦੀ ਪੁਲਿਸ ਨੇ ਹੈਰੋਇਨ ਦਾ ਸੇਵਨ ਕਰਦੇ ਇਕ ਨੌਜਵਾਨ ਨੂੰ ਕਾਬੂ ਕੀਤਾ ਹੈ। ਥਾਣਾ ਮੁਖੀ ਐੱਸਆਈ ਰਕੇਸ਼ ਕੁਮਾਰ ਨੇ ਦੱਸਿਆ ਕਿ ਮੁਖਬਰ ਦੀ ਸੂਚਨਾ ਦੇ ਆਧਾਰ ’ਤੇ ਮਕਸੂਦਾਂ ਤੋਂ ਸ਼ਹੀਦ ਭਗਤ ਸਿੰਘ ਕਾਲੋਨੀ ਵੱਲ ਜਾਂਦੇ ਪੁਲ ਦੇ ਹੇਠਾਂ ਮੋਤੀ ਨਗਰ ਤੋਂ ਹੈਰੋਇਨ ਦਾ ਸੇਵਨ ਕਰ ਰਹੇ ਨੌਜਵਾਨ ਨੂੰ 10 ਰੁਪਏ ਦੇ ਨੋਟ ਨਾਲ ਬਣਾਈ ਪਾਈਪ, ਪੰਨੀ ਐਲੂਮੀਨੀਅਮ ਫੋਇਲ ਪੇਪਰ ’ਤੇ ਲੱਗੀ ਹੋਈ ਹੈਰੋਇਨ, ਲਾਈਟਰ ਸਮੇਤ ਕਾਬੂ ਕੀਤਾ ਹੈ। ਉਸ ਦੀ ਪਛਾਣ ਬਾਦਲ ਸਿੰਘ ਵਾਸੀ ਪਿੰਡ ਨੰਗਲ ਲੁਬਾਨਾ, ਨੇੜੇ ਗੁਰਦੁਆਰਾ ਬਾਬਾ ਦੀਪ ਸਿੰਘ, ਥਾਣਾ ਬੇਗੋਵਾਲ, ਜ਼ਿਲ੍ਹਾ ਕਪੂਰਥਲਾ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਗਏ ਨੌਜਵਾਨ ਨੂੰ ਅਦਾਲਤ ’ਚ ਪੇਸ਼ ਕੀਤਾ ਜਾਵੇਗਾ। ਉਸ ਵਿਰੁੱਧ ਐੱਨਡੀਪੀਐੱਸ ਐਕਟ ਦੀ ਕੇਸ ਦਰਜ ਕੀਤਾ ਗਿਆ ਹੈ।