ਗਸ਼ਤ ਦੌਰਾਨ ਹੈਰੋਇਨ ਸਮੇਤ ਕਾਬੂ
ਗਸ਼ਤ ਦੌਰਾਨ ਪੁਲਿਸ ਨੇ ਹੈਰੋਇਨ ਸਮੇਤ ਕੀਤਾ ਨੌਜਵਾਨ ਕਾਬੂ
Publish Date: Sat, 17 Jan 2026 06:47 PM (IST)
Updated Date: Sat, 17 Jan 2026 06:49 PM (IST)
ਰਾਕੇਸ਼ ਗਾਂਧੀ, ਪੰਜਾਬੀ ਜਾਗਰਣ, ਜਲੰਧਰ : ਥਾਣਾ ਭਾਰਗੋ ਕੈਂਪ ਦੀ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਇਕ ਨੌਜਵਾਨ ਨੂੰ ਕਾਬੂ ਕਰਕੇ ਉਸ ਕੋਲੋਂ ਹੈਰੋਇਨ ਬਰਾਮਦ ਕੀਤੀ ਹੈ। ਥਾਣਾ ਮੁਖੀ ਮੋਹਨ ਸਿੰਘ ਨੇ ਦੱਸਿਆ ਕਿ ਹੈੱਡ ਕਾਸਟੇਬਲ ਦਰਸ਼ਨ ਸਹੋਤਾ ਪੁਲਿਸ ਪਾਰਟੀ ਸਮੇਤ ਭਾਰਗੋ ਕੈਂਪ ’ਚ ਗਸ਼ਤ ਕਰ ਰਹੇ ਸਨ। ਇਸ ਦੌਰਾਨ ਇਕ ਨੌਜਵਾਨ ਜੋ ਕਿ ਗਲੀ ’ਚੋਂ ਨਿਕਲ ਰਿਹਾ ਸੀ ਨੇ ਜਦ ਪੁਲਿਸ ਪਾਰਟੀ ਦੇਖੀ ਤਾਂ ਇਕਦਮ ਵਾਪਸ ਗਲੀ ਵਿੱਚ ਨੂੰ ਮੁੜ ਪਿਆ। ਸ਼ੱਕ ਪੈਣ ’ਤੇ ਪੁਲਿਸ ਪਾਰਟੀ ਨੇ ਉਸ ਨੂੰ ਰੋਕ ਕੇ ਜਦ ਉਸਦਾ ਨਾ ਪੁੱਛਿਆ ਤਾਂ ਉਸਨੇ ਆਪਣਾ ਨਾਮ ਚੇਤਨ ਵਾਸੀ ਭਾਰਗੋ ਕੈਂਪ ਦੱਸਿਆ। ਜਦ ਪੁਲਿਸ ਪਾਰਟੀ ਨੇ ਉਸ ਕੋਲੋਂ ਪਿੱਛੇ ਮੁੜਨ ਦਾ ਕਾਰਨ ਪੁੱਛਿਆ ਤਾਂ ਉਹ ਕੋਈ ਢੁੱਕਵਾਂ ਜਵਾਬ ਨਹੀਂ ਦੇ ਸਕਿਆ। ਜਦ ਪੁਲਿਸ ਪਾਰਟੀ ਨੇ ਉਸਦੀ ਤਲਾਸ਼ੀ ਲਈ ਤਾਂ ਉਸਦੀ ਜੇਬ ’ਚੋਂ 8 ਗ੍ਰਾਮ ਹੈਰੋਇਨ ਬਰਾਮਦ ਹੋਈ, ਜਿਸ ’ਤੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ। ਇੰਸਪੈਕਟਰ ਮੋਹਨ ਸਿੰਘ ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਖਿਲਾਫ ਐੱਨਡੀਪੀਐੱਸ ਤਹਿਤ ਮਾਮਲਾ ਦਰਜ ਕਰਕੇ ਉਸ ਕੋਲੋਂ ਡੁੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।