ਕਾਬੂ ਚੋਰ ਕੋਲੋਂ ਦੋ ਚੋਰੀਸ਼ੁਦਾ ਮੋਟਰਸਾਈਕਲ ਬਰਾਮਦ
ਥਾਣਾ ਨੂਰਮਹਿਲ ਪੁਲਿਸ ਵੱਲੋਂ ਮੋਟਰਸਾਈਕਲ ਚੋਰ ਕਾਬੂ, ਦੋ ਚੋਰੀਸ਼ੁਦਾ ਮੋਟਰਸਾਈਕਲ ਬਰਾਮਦ
Publish Date: Fri, 06 Feb 2026 06:47 PM (IST)
Updated Date: Fri, 06 Feb 2026 06:50 PM (IST)

ਤਜਿੰਦਰ ਕੁਮਾਰ, ਪੰਜਾਬੀ ਜਾਗਰਣ, ਨੂਰਮਹਿਲ/ਬਿਲਗਾ : ਜ਼ਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਨੂਰਮਹਿਲ ਦੀ ਪੁਲਿਸ ਨੇ ਮੋਟਰਸਾਈਕਲ ਚੋਰੀ ਦੇ ਮਾਮਲੇ ’ਚ ਵੱਡੀ ਸਫਲਤਾ ਹਾਸਲ ਕਰਦਿਆਂ ਇਕ ਚੋਰ ਨੂੰ ਕਾਬੂ ਕਰਕੇ ਦੋ ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਸਪੈਕਟਰ ਪਲਵਿੰਦਰ ਸਿੰਘ, ਮੁੱਖ ਅਫਸਰ ਥਾਣਾ ਨੂਰਮਹਿਲ ਨੇ ਦੱਸਿਆ ਕਿ ਲਖਜੀਤ ਸਿੰਘ ਵਾਸੀ ਮਾਡਲ ਟਾਊਨ ਨੂਰਮਹਿਲ ਵੱਲੋਂ ਥਾਣੇ ’ਚ ਦਰਖ਼ਾਸਤ ਦਿੱਤੀ ਗਈ ਕਿ 2 ਜਨਵਰੀ ਨੂੰ ਉਹ ਸ੍ਰੀ ਗੁਰੂ ਰਵਿਦਾਸ ਚੌਕ ਨੂਰਮਹਿਲ ਵਿਖੇ ਗੁਰੂ ਰਵਿਦਾਸ ਜੀ ਦੇ ਗੁਰਪੁਰਬ ਸਬੰਧੀ ਸਮਾਗਮ ਦੇਖਣ ਲਈ ਮੋਟਰਸਾਈਕਲ ਮੋਟਰਸਾਈਕਲ ਰੰਗ ਕਾਲਾ ਨੰਬਰੀ ਪੀਬੀ-08-ਡੀਏ-6656 ’ਤੇ ਗਿਆ ਸੀ। ਉਨ੍ਹਾਂ ਦੱਸਿਆ ਕਿ ਸ਼ਾਮ ਕਰੀਬ 4:30 ਵਜੇ ਉਸ ਨੇ ਮੋਟਰਸਾਈਕਲ ਚੌਕ ’ਚ ਖੜ੍ਹਾ ਕੀਤਾ ਸੀ, ਪਰ ਸਮਾਗਮ ਤੋਂ ਵਾਪਸ ਆ ਕੇ ਦੇਖਿਆ ਤਾਂ ਮੋਟਰਸਾਈਕਲ ਮੌਕੇ ਤੋਂ ਗਾਇਬ ਸੀ, ਜਿਸਨੂੰ ਕਿਸੇ ਅਣਪਛਾਤੇ ਵੱਲੋਂ ਚੋਰੀ ਕਰ ਲਿਆ ਗਿਆ ਸੀ। ਇਸ ਸਬੰਧੀ ਥਾਣਾ ਨੂਰਮਹਿਲ ਵਿਖੇ ਮੁਕੱਦਮਾ ਦਰਜ ਕਰਕੇ ਤਫਤੀਸ਼ ਸ਼ੁਰੂ ਕੀਤੀ ਗਈ। ਤਫਤੀਸ਼ ਦੌਰਾਨ ਮੁਲਜ਼ਮ ਜਸਵਿੰਦਰ ਨੇਕੀ ਉਰਫ਼ ਜੱਸ ਵਾਸੀ ਰਾਮਪੁਰ, ਥਾਣਾ ਨੂਰਮਹਿਲ, ਜ਼ਿਲ੍ਹਾ ਜਲੰਧਰ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਨੇ ਮੁਲਜ਼ਮ ਦੇ ਕਬਜ਼ੇ ’ਚੋਂ ਚੋਰੀਸ਼ੁਦਾ ਮੋਟਰਸਾਈਕਲ ਨੰਬਰ ਪੀਬੀ-08-ਡੀਏ-6656 ਬਰਾਮਦ ਕੀਤਾ। ਮੁਲਜ਼ਮ ਨੂੰ ਅਦਾਲਤ ’ਚ ਪੇਸ਼ ਕਰਕੇ ਇਕ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ। ਪੁਲਿਸ ਰਿਮਾਂਡ ਦੌਰਾਨ ਮੁਲਜ਼ਮ ਕੋਲੋਂ ਇਕ ਹੋਰ ਚੋਰੀਸ਼ੁਦਾ ਮੋਟਰਸਾਈਕਲ ਨੰਬਰ ਪੀਬੀ-08-ਸੀਵੀ-9304 ਵੀ ਬਰਾਮਦ ਕੀਤਾ ਗਿਆ। ਪੁਲਿਸ ਵੱਲੋਂ ਮਾਮਲੇ ਸਬੰਧੀ ਹੋਰ ਜਾਂਚ ਜਾਰੀ ਹੈ।