ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਪੁਲਿਸ ਕਮਿਸ਼ਨਰ ਨੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ
CP Jalandhar ਨੇ ਪੁਲਿਸ ਮੁਲਾਜ਼ਮਾਂ ਨੂੰ ਹਦਾਇਤ ਕੀਤੀ ਕਿ ਆਜ਼ਾਦੀ ਦਿਵਸ ਦੇ ਸਮੇਂ ਦੌਰਾਨ ਸਖ਼ਤ ਚੌਕਸੀ ਬਣਾਈ ਰੱਖਣ, ਪ੍ਰਭਾਵਸ਼ਾਲੀ ਚੈਕਿੰਗ ਕਰਨ, ਸੰਵੇਦਨਸ਼ੀਲ ਥਾਵਾਂ ਤੇ ਸੁਚੇਤ ਰਹਿਣ ਅਤੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾਣ।
Publish Date: Sun, 09 Aug 2026 09:49 PM (IST)
Updated Date: Mon, 10 Aug 2026 10:59 AM (IST)
ਰਾਕੇਸ਼ ਗਾਂਧੀ, ਪੰਜਾਬੀ ਜਾਗਰਣ ਜਲੰਧਰ : ਪੁਲਿਸ ਕਮਿਸ਼ਨਰ ਜਲੰਧਰ ਸਤਿੰਦਰ ਸਿੰਘ ਨੇ ਆਜ਼ਾਦੀ ਦਿਵਸ ਦੇ ਜਸ਼ਨਾਂ ਦੇ ਮੱਦੇਨਜ਼ਰ ਸ਼ਹਿਰ ਭਰ ’ਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਸ਼ਹਿਰ ਦੇ ਵੱਖ-ਵੱਖ ਚੌਰਾਹਿਆਂ, ਬਾਜ਼ਾਰਾਂ, ਪੁਲਿਸ ਚੌਕੀਆਂ ਅਤੇ ਪੁਲਿਸ ਥਾਣਿਆਂ ਦਾ ਦੇਰ ਰਾਤ ਨਿਰੀਖਣ ਕੀਤਾ। ਨਿਰੀਖਣ ਦੌਰਾਨ ਪੁਲਿਸ ਕਮਿਸ਼ਨਰ ਨੇ ਪੁਲਿਸ ਮੁਲਾਜ਼ਮਾਂ ਦੀ ਤਾਇਨਾਤੀ, ਤਿਆਰੀ ਅਤੇ ਵੱਖ-ਵੱਖ ਥਾਵਾਂ ’ਤੇ ਚੱਲ ਰਹੇ ਚੈਕਿੰਗ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਸੀਪੀ ਨੇ ਪੁਲਿਸ ਮੁਲਾਜ਼ਮਾਂ ਨੂੰ ਹਦਾਇਤ ਕੀਤੀ ਕਿ ਆਜ਼ਾਦੀ ਦਿਵਸ ਦੇ ਸਮੇਂ ਦੌਰਾਨ ਸਖ਼ਤ ਚੌਕਸੀ ਬਣਾਈ ਰੱਖਣ, ਪ੍ਰਭਾਵਸ਼ਾਲੀ ਚੈਕਿੰਗ ਕਰਨ, ਸੰਵੇਦਨਸ਼ੀਲ ਥਾਵਾਂ ਤੇ ਸੁਚੇਤ ਰਹਿਣ ਅਤੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾਣ। ਇਸ ਮੌਕੇ ਸੀਪੀ ਸਤਿੰਦਰ ਸਿੰਘ ਨੇ ਕਿਹਾ ਕਿ ਕਮਿਸ਼ਨਰੇਟ ਪੁਲਿਸ ਜਲੰਧਰ ਆਜ਼ਾਦੀ ਦਿਵਸ ਦੇ ਜਸ਼ਨਾਂ ਦੌਰਾਨ ਸ਼ਹਿਰਵਾਸੀਆਂ ਅਤੇ ਸੈਲਾਨੀਆਂ ਲਈ ਸ਼ਾਂਤੀ, ਸੁਰੱਖਿਆ ਅਤੇ ਸੁਰੱਖਿਅਤ ਮਾਹੌਲ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਵਿਅਕਤੀ ਨੂੰ ਕਿਸੇ ਥਾਂ ’ਤੇ ਕੋਈ ਸ਼ੱਕੀ ਵਿਅਕਤੀ ਜਾਂ ਸ਼ੱਕੀ ਚੀਜ਼ ਨਜ਼ਰ ਆਉਂਦੀ ਹੈ ਤਾਂ ਉਸ ਦੀ ਜਾਣਕਾਰੀ ਤੁਰੰਤ ਪੁਲਿਸ ਕੰਟਰੋਲ ਰੂਮ ਵਿੱਚ ਦਿੱਤੀ ਜਾਵੇ। ਇਸ ਮੌਕੇ ਏਡੀਸੀਪੀ ਸੁਖਵਿੰਦਰ ਸਿੰਘ, ਏਸੀਪੀ ਮਨਮੋਹਨ ਸਿੰਘ, ਏਸੀਪੀ ਗੁਰਪ੍ਰੀਤ ਸਿੰਘ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।