ਪੁਲਿਸ ਡੀਏਵੀ ਪਬਲਿਕ ਸਕੂਲ ’ਚ ਓਰੀਐਂਟੇਸ਼ਨ ਪ੍ਰੋਗਰਾਮ
ਪੁਲਿਸ ਡੀਏਵੀ ਪਬਲਿਕ ਸਕੂਲ ’ਚ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ
Publish Date: Tue, 24 Mar 2026 09:49 PM (IST)
Updated Date: Tue, 24 Mar 2026 09:52 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਪੁਲਿਸ ਡੀਏਵੀ ਪਬਲਿਕ ਸਕੂਲ, ਪੀਏਪੀ ਕੈਂਪਸ ਵੱਲੋਂ ਛੇਵੀਂ ਜਮਾਤ ਦੇ ਵਿਦਿਆਰਥੀਆਂ ਦੇ ਮਾਪਿਆਂ ਲਈ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਡਾ. ਰਸ਼ਮੀ ਵਿੱਜ ਨੇ ਮਾਪਿਆਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਛੇਵੀਂ ਜਮਾਤ ਪੰਜਵੀਂ ਜਮਾਤ ਨਾਲੋਂ ਕਾਫੀ ਵੱਖਰੀ ਹੁੰਦੀ ਹੈ ਤੇ ਇਸ ਦੌਰਾਨ ਬੱਚਿਆਂ ਨੂੰ ਨਵੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਜੇ ਮਾਪੇ ਤੇ ਅਧਿਆਪਕ ਮਿਲਜੁਲ ਕੇ ਕੰਮ ਕਰਨ ਤਾਂ ਬੱਚੇ ਇਨ੍ਹਾਂ ਚੁਣੌਤੀਆਂ ਨੂੰ ਆਸਾਨੀ ਨਾਲ ਪਾਰ ਕਰ ਸਕਦੇ ਹਨ। ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ ਸਕੂਲ ਵਿਦਿਆਰਥੀਆਂ ਦੇ ਸਰਵਾਂਗੀਣ ਵਿਕਾਸ ਲਈ ਖੇਡਾਂ, ਪ੍ਰਯੋਗਸ਼ਾਲਾਵਾਂ ਤੇ ਵੱਖ-ਵੱਖ ਕਲੱਬਾਂ ਦੀਆਂ ਸੁਵਿਧਾਵਾਂ ਪ੍ਰਦਾਨ ਕਰਦਾ ਹੈ। ਇਸ ਮੌਕੇ ਸੁਪਰਵਾਈਜ਼ਰ ਅਮਿਤਾ ਰਾਠੌਰ ਤੇ ਛੇਵੀਂ ਜਮਾਤ ਦੇ ਸਾਰੇ ਅਧਿਆਪਕ ਵੀ ਹਾਜ਼ਰ ਸਨ।