ਪੁਲਿਸ ਡੀਏਵੀ ਪਬਲਿਕ ਸਕੂਲ ’ਚ ਹਵਨ ਕਰਵਾਇਆ
ਪੁਲਿਸ ਡੀਏਵੀ ਪਬਲਿਕ ਸਕੂਲ ’ਚ ਸਵਾਮੀ ਦਯਾਨੰਦ ਜਯੰਤੀ ਮੌਕੇ ਹਵਨ ਕਰਵਾਇਆ
Publish Date: Thu, 12 Feb 2026 06:43 PM (IST)
Updated Date: Thu, 12 Feb 2026 06:45 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਪੁਲਿਸ ਡੀਏਵੀ ਪਬਲਿਕ ਸਕੂਲ, ਪੀਏਪੀ ਕੈਂਪਸ, ਜਲੰਧਰ ਕੈਂਟ ਵਿਖੇ ਅੱਜ ਸਵਾਮੀ ਦਯਾਨੰਦ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ। ਇਸ ਮੌਕੇ ਪ੍ਰਿੰਸੀਪਲ ਡਾ. ਰਸ਼ਮੀ ਵਿਜ ਦੀ ਅਗਵਾਈ ਹੇਠ ਸਕੂਲ ਦੇ ਵਿਹੜੇ ’ਚ ਵਿਸ਼ੇਸ਼ ਹਵਨ ਕਰਵਾਇਆ, ਜਿਸ ’ਚ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਹਿੱਸਾ ਲਿਆ। ਪ੍ਰਿੰਸੀਪਲ ਡਾ. ਰਸ਼ਮੀ ਵਿੱਜ ਨੇ ਸੰਬੋਧਨ ਦੌਰਾਨ ਵਿਦਿਆਰਥੀਆਂ ਨੂੰ ਸਵਾਮੀ ਦਯਾਨੰਦ ਸਰਸਵਤੀ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਤੇ ਸਮਾਜ ਸੁਧਾਰ ਲਈ ਕੀਤੇ ਯਤਨਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਅਧਿਆਪਕ ਵਰਗ ਨੂੰ ਵੀ ਅਪੀਲ ਕੀਤੀ ਕਿ ਉਹ ਸਵਾਮੀ ਦਯਾਨੰਦ ਵੱਲੋਂ ਦਿਖਾਏ ਸੱਚਾਈ, ਅਨੁਸ਼ਾਸਨ ਤੇ ਸਿੱਖਿਆ ਪ੍ਰਤੀ ਸਮਰਪਣ ਦੇ ਮਾਰਗ ’ਤੇ ਚੱਲਦਿਆਂ ਵਿਦਿਆਰਥੀਆਂ ਨੂੰ ਉੱਚ ਆਦਰਸ਼ਾਂ ਲਈ ਪ੍ਰੇਰਿਤ ਕਰਨ। ਪ੍ਰਾਰਥਨਾ ਸਭਾ ਦੌਰਾਨ ਅੱਠਵੀਂ ਜਮਾਤ ਦੇ ਵਿਦਿਆਰਥੀ ਸੂਰਿਆਕਾਂਤ ਨੇ ਸਵਾਮੀ ਦਯਾਨੰਦ ਦੇ ਯੋਗਦਾਨ ਤੇ ਆਰਿਆ ਸਮਾਜ ਦੀ ਸਥਾਪਨਾ ਰਾਹੀਂ ਸਮਾਜ ’ਚ ਲਿਆਂਦੇ ਗਏ ਸੁਧਾਰਾਂ ਬਾਰੇ ਵਿਚਾਰ ਸਾਂਝੇ ਕੀਤੇ। ਸਮਾਗਮ ਦਾ ਸਮਾਪਨ ਸ਼ਾਂਤੀ ਪਾਠ ਨਾਲ ਹੋਇਆ ਤੇ ਸਭ ਨੇ ਸਵਾਮੀ ਦਯਾਨੰਦ ਦੀਆਂ ਸਿੱਖਿਆਵਾਂ ਨੂੰ ਜੀਵਨ ’ਚ ਅਪਣਾਉਣ ਦਾ ਸੰਕਲਪ ਲਿਆ।