ਡੀਏਵੀ ਰਾਜ ਪੱਧਰੀ ਟੂਰਨਾਮੈਂਟ ’ਚ ਪੁਲਿਸ ਡੀਏਵੀ ਪਬਲਿਕ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ ਡੀਏਵੀ ਰਾਜ ਪੱਧਰੀ ਟੂਰਨਾਮੈਂਟ ’ਚ ਪੁਲਿਸ ਡੀਏਵੀ ਪਬਲਿਕ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ
Publish Date: Wed, 30 Sep 2026 08:35 PM (IST)
Updated Date: Wed, 30 Sep 2026 08:36 PM (IST)
ਤੇਜਿੰਦਰ ਕੌਰ ਥਿੰਦ, ਪੰਜਾਬੀ ਜਾਗਰਣ, ਜਲੰਧਰ : ਪੁਲਿਸ ਡੀਏਵੀ ਪਬਲਿਕ ਸਕੂਲ, ਪੀਏਪੀ ਕੈਂਪਸ, ਜਲੰਧਰ ਕੈਂਟ ਦੇ ਵਿਦਿਆਰਥੀਆਂ ਨੇ ਡੀਏਵੀ ਰਾਜ ਪੱਧਰੀ ਖੇਡ ਟੂਰਨਾਮੈਂਟ ਵਿੱਚ ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਹ ਮੁਕਾਬਲੇ ਡੀਏਵੀ ਪਬਲਿਕ ਸਕੂਲ, ਬੀਆਰਐੱਸ ਨਗਰ, ਲੁਧਿਆਣਾ, ਪੁਲਿਸ ਡੀਏਵੀ ਪਬਲਿਕ ਸਕੂਲ, ਲੁਧਿਆਣਾ ਤੇ ਡੀਏਵੀ ਪਬਲਿਕ ਸਕੂਲ, ਪੱਖੋਵਾਲ ਰੋਡ, ਲੁਧਿਆਣਾ ’ਚ ਕਰਵਾਏ ਗਏ। ਕਰਾਟੇ ’ਚ ਸਕੂਲ ਦੇ ਖਿਡਾਰੀਆਂ ਨੇ 7 ਸੋਨੇ, 2 ਚਾਂਦੀ ਤੇ 4 ਕਾਂਸੀ ਦੇ ਤਗਮੇ ਜਿੱਤੇ। ਇਸੇ ਮੁਕਾਬਲੇ ’ਚ ਕਲੱਸਟਰ-1 ਨੇ ਰਨਰ-ਅੱਪ ਟਰਾਫੀ ਹਾਸਲ ਕੀਤੀ। ਜੂਡੋ ’ਚ ਖਿਡਾਰੀਆਂ ਨੇ 5 ਸੋਨੇ, 4 ਚਾਂਦੀ ਤੇ 4 ਕਾਂਸੀ ਦੇ ਤਗਮੇ ਆਪਣੇ ਨਾਮ ਕੀਤੇ, ਜਦਕਿ ਕਲੱਸਟਰ-1 ਨੇ ਰਨਰ-ਅੱਪ ਟਰਾਫੀ ਜਿੱਤੀ। ਸਕੇਟਿੰਗ ’ਚ ਸਕੂਲ ਨੇ 10 ਸੋਨੇ, 3 ਚਾਂਦੀ ਤੇ 4 ਕਾਂਸੀ ਦੇ ਤਗਮੇ ਜਿੱਤੇ। ਇਸ ਵਰਗ ’ਚ ਵੀ ਕਲੱਸਟਰ-1 ਨੇ ਰਨਰ-ਅੱਪ ਟਰਾਫੀ ਹਾਸਲ ਕੀਤੀ। ਯੋਗਾ ’ਚ ਅੰਡਰ-17 ਲੜਕਿਆਂ ਨੇ 3 ਸੋਨੇ ਤੇ 3 ਕਾਂਸੀ ਦੇ ਤਗਮੇ ਜਿੱਤੇ। ਅੰਡਰ-17 ਲੜਕੀਆਂ ਦੀ ਟੀਮ ਨੂੰ ਪਹਿਲਾ ਸਥਾਨ ਪ੍ਰਾਪਤ ਹੋਇਆ। ਹੈਂਡਬਾਲ ’ਚ ਅੰਡਰ-19 ਲੜਕਿਆਂ ਦੀ ਟੀਮ ਨੇ ਕਾਂਸੀ ਦਾ ਤਗਮਾ ਹਾਸਲ ਕੀਤਾ। ਬਾਸਕਟਬਾਲ ’ਚ ਅੰਡਰ-17 ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਅੰਡਰ-19 ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਵਾਲੀਬਾਲ ’ਚ ਲੜਕੀਆਂ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕਰਕੇ ਜਿੱਤ ਦਰਜ ਕੀਤੀ। ਬੈਡਮਿੰਟਨ ’ਚ ਅੰਡਰ-19 ਲੜਕਿਆਂ ਦੀ ਟੀਮ ਨੇ ਦੂਜਾ ਸਥਾਨ ਹਾਸਲ ਕੀਤਾ। ਇਸੇ ਵਰਗ ’ਚ ਸਮਰਥ ਭਾਰਦਵਾਜ ਨੂੰ ਵਿਅਕਤੀਗਤ ਜੇਤੂ ਐਲਾਨਿਆ ਗਿਆ। ਅੰਡਰ-17 ਲੜਕੀਆਂ ਦੀ ਬੈਡਮਿੰਟਨ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਫੁੱਟਬਾਲ ’ਚ ਅੰਡਰ-19 ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ। ਪ੍ਰਿੰਸੀਪਲ ਡਾ. ਰਾਜਵੀਰ ਸਿੰਘ ਕੰਗ ਨੇ ਖਿਡਾਰੀਆਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਦੀ ਸ਼ਲਾਘਾ ਕਰਦਿਆਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਕੋਚਾਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਖਿਡਾਰੀਆਂ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਕਰਕੇ ਸਕੂਲ ਦਾ ਨਾਮ ਹੋਰ ਉੱਚਾ ਕਰਨ ਲਈ ਪ੍ਰੇਰਿਤ ਕੀਤਾ। ਇਨ੍ਹਾਂ ਸ਼ਾਨਦਾਰ ਪ੍ਰਾਪਤੀਆਂ ਨਾਲ ਸਕੂਲ ਦੇ ਵਿਦਿਆਰਥੀਆਂ ਨੇ ਨਾ ਸਿਰਫ਼ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ, ਸਗੋਂ ਸਕੂਲ ਲਈ ਵੀ ਮਾਣ ਵਾਲਾ ਮੌਕਾ ਪੈਦਾ ਕੀਤਾ।