- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦੱਸਿਆ ਜਾ ਰਿਹਾ ਹੈ ਕਿ ਮੌਕੇ ਤੇ ਪੁਲਿਸ ਕਮਿਸ਼ਨਰ ਵੱਲੋਂ ਖੁਦ ਇਹਨਾਂ ਲੋਕਾਂ ਨੂੰ ਕਾਬੂ ਕਰਕੇ ਥਾਣਾ ਸਦਰ ਦੀ ਪੁਲਿਸ ਚੌਂਕੀ ਜੰਡਿਆਲਾ ਵਿਖੇ ਲਿਆਂਦਾ ਗਿਆ। ਜਦ ਕਿ ਬਾਕੀ ਵਿਅਕਤੀਆਂ ਨੂੰ ਖਦੇੜ ਕੇ ਗੁਰਦੁਆਰਾ ਸਾਹਿਬ ਵਿਖੇ ਰੱਖਿਆ ਗਿਆ ਹੈ।

ਅਮਰਜੀਤ ਸਿੰਘ ਵੇਹਗਲ, ਜਲੰਧਰ: ਨਸ਼ਾ ਬੰਦ ਕਰਵਾਉਣ ਦੀ ਭੇਟ ਚੜੇ ਪਰਵਿੰਦਰ ਸਿੰਘ ਝੋਟਾ ਦੀ ਗੋਲੀ ਮਾਰ ਕੇ ਹੱਤਿਆ ਕਰਨ ਤੋਂ ਬਾਅਦ ਇਨਸਾਫ ਲਈ ਦਿੱਤੀ ਗਈ ਬੰਦ ਦੀ ਕਾਲ ਦੌਰਾਨ ਸਿੱਖ ਜਥੇਬੰਦੀਆਂ ਵੱਲੋਂ ਜਲੰਧਰ ਵਿਖੇ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਦੌਰਾਨ ਸਿੱਖ ਜਥੇਬੰਦੀਆਂ ਦੇ ਬਹੁਤਾਤ ਆਗੂਆਂ ਵਿੱਚ ਸ਼ਾਮਿਲ ਹਰਜਿੰਦਰ ਸਿੰਘ ਜਿੰਦਾ, ਬਲਦੇਵ ਸਿੰਘ, ਗੁਰਿੰਦਰ ਸਿੰਘ ਮਝੈਲ, ਅਮਨਦੀਪ ਸਿੰਘ, ਅਕਾਸ਼ ਨੂੰ ਪੁਲਿਸ ਵੱਲੋਂ ਗੁਰੂ ਨਾਨਕ ਮਿਸ਼ਨ ਚੌਂਕ ਤੋਂ ਕਾਬੂ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਨਸਾਫ਼ ਦੀ ਗੁਹਾਰ ਲਗਾਉਣ ਦੌਰਾਨ ਮੌਕੇ 'ਤੇ ਪੁੱਜੇ ਪੁਲਿਸ ਕਮਿਸ਼ਨਰ ਵੱਲੋਂ ਸਿੱਖ ਜਥੇਬੰਦੀਆਂ ਤੇ ਕੇਸ ਦਰਜ ਕਰਨ ਦੀ ਦਿੱਤੀ ਧਮਕੀ ਦਾ ਡੱਟ ਕੇ ਵਿਰੋਧ ਕਰਨ ਦੌਰਾਨ ਸਿੱਖ ਜਥੇਬੰਦੀਆਂ ਦੇ ਇਹ ਜਦ ਪੁਲਿਸ ਕਮਿਸ਼ਨਰ ਦੇ ਅੱਗੇ ਵੀ ਅੜੇ ਰਹੇ ਤਾਂ ਪੁਲਿਸ ਕਮਿਸ਼ਨਰ ਵੱਲੋਂ ਇਹਨਾਂ ਨੂੰ ਕਾਬੂ ਕਰਨ ਦੇ ਹੁਕਮ ਦਿੱਤੇ ਗਏ। ਦੱਸਿਆ ਜਾ ਰਿਹਾ ਹੈ ਕਿ ਮੌਕੇ ਤੇ ਪੁਲਿਸ ਕਮਿਸ਼ਨਰ ਵੱਲੋਂ ਖੁਦ ਇਹਨਾਂ ਲੋਕਾਂ ਨੂੰ ਕਾਬੂ ਕਰਕੇ ਥਾਣਾ ਸਦਰ ਦੀ ਪੁਲਿਸ ਚੌਂਕੀ ਜੰਡਿਆਲਾ ਵਿਖੇ ਲਿਆਂਦਾ ਗਿਆ। ਜਦ ਕਿ ਬਾਕੀ ਵਿਅਕਤੀਆਂ ਨੂੰ ਖਦੇੜ ਕੇ ਗੁਰਦੁਆਰਾ ਸਾਹਿਬ ਵਿਖੇ ਰੱਖਿਆ ਗਿਆ ਹੈ।