ਹੈਰੋਇਨ ਤੇ ਆਇਸ ਡਰੱਗ ਸਮੇਤ ਨੌਜਵਾਨ ਕਾਬੂ
ਹੈਰੋਇਨ ਤੇ ਆਇਸ ਸਮੇਤ ਇਕ ਨੌਜਵਾਨ ਨੂੰ ਥਾਣਾ ਇਕ ਦੀ ਪੁਲਿਸ ਨੇ ਕੀਤਾ ਕਾਬੂ
Publish Date: Fri, 20 Feb 2026 10:24 PM (IST)
Updated Date: Fri, 20 Feb 2026 10:27 PM (IST)
ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਥਾਣਾ ਇਕ ਦੀ ਪੁਲਿਸ ਨੇ ਹੈਰੋਇਨ ਤੇ ਆਇਸ ਸਮੇਤ ਇਕ ਨੌਜਵਾਨ ਨੂੰ ਕਾਬੂ ਕੀਤਾ ਹੈ, ਜਿਸ ਦੀ ਪਛਾਣ ਨਵਜੋਤ ਬਾਲੀ ਵਾਸੀ ਗੁਰੂ ਰਵਿਦਾਸ ਨਗਰ ਮਕਸੂਦਾਂ ਜਲੰਧਰ ਵਜੋਂ ਹੋਈ ਹੈ। ਇਸ ਸਬੰਧੀ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਦੱਸਿਆ ਕਿ ਥਾਣਾ ਇਕ ਦੇ ਮੁਖੀ ਐੱਸਆਈ ਰਕੇਸ਼ ਕੁਮਾਰ ਦੀ ਅਗਵਾਈ ’ਚ ਥਾਣੇਦਾਰ ਸੁਰਜੀਤ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਸਰਵਿਸ ਰੋਡ, ਤੂਰ ਇੰਨਕਲੇਵ ਮੋੜ ਤੇ ਨਾਕਾਬੰਦੀ ਕਰਕੇ ਚੈਕਿੰਗ ਕੀਤੀ ਜਾ ਰਹੀ ਸੀ ਤਾਂ ਉਸ ਵਕਤ ਪੀਬੀ-10 ਵਾਈ-7272 ਕਾਰ ਕਰਤਾਰਪੁਰ ਵੱਲੋਂ ਆ ਰਹੀ ਸੀ, ਜਿਸ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਕਾਰ ਚਾਲਕ ਨੇ ਕਾਰ ਦੀ ਰਫ਼ਤਾਰ ਤੇਜ਼ ਕਰਕੇ ਫਰਾਰ ਹੋਣ ਦੀ ਕੋਸ਼ਿਸ਼ ਕੀਤੀ। ਉਸ ਨੂੰ ਪੁਲਿਸ ਮੁਲਾਜ਼ਮਾਂ ਨੇ ਪਿੱਛਾ ਕਰਕੇ ਕਾਬੂ ਕਰ ਲਿਆ ਤੇ ਕਾਰ ਦੀ ਤਲਾਸ਼ੀ ਲਈ ਤਾਂ ਉਸ ’ਚੋਂ 135 ਗ੍ਰਾਮ ਹੈਰੋਇਨ ਤੇ 15 ਗ੍ਰਾਮ ਆਇਸ ਡਰੱਗ ਬਰਾਮਦ ਹੋਈ। ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਉਸ ਵਿਰੁੱਧ ਐੱਨਡੀਪੀਐੱਸ ਐਕਟ ਅਧੀਨ ਕੇਸ ਦਰਜ ਕੀਤਾ ਗਿਆ ਹੈ। ਕਾਬੂ ਕੀਤੇ ਗਏ ਨੌਜਵਾਨ ਨੂੰ ਅਦਾਲਤ ’ਚ ਪੇਸ਼ ਕਰਕੇ ਰਿਮਾਂਡ ਹਾਂਸਲ ਕੀਤਾ ਗਿਆ ਹੈ। ਕਾਬੂ ਕੀਤੇ ਗਏ ਨੌਜਵਾਨ ਵਿਰੁੱਧ ਪਹਿਲਾਂ ਵੀ ਨਸ਼ਾ ਤਸਕਰੀ ਦੇ ਕੇਸ ਦਰਜ ਹਨ।