ਪੁਲਿਸ ਡੀਏਵੀ ਪਬਲਿਕ ਸਕੂਲ ’ਚ ਹਿੰਦੀ ਕਵਿਤਾ ਉਚਾਰਨ ਮੁਕਾਬਲੇ
ਪੁਲਿਸ ਡੀਏਵੀ ਪਬਲਿਕ ਸਕੂਲ ’ਚ ਹਿੰਦੀ ਕਵਿਤਾ ਉਚਾਰਨ ਪ੍ਰਤਿਯੋਗਿਤਾ ਕਰਵਾਈ
Publish Date: Thu, 30 Apr 2026 10:13 PM (IST)
Updated Date: Thu, 30 Apr 2026 10:16 PM (IST)
ਮਨਜੀਤ ਸ਼ੇਮਾਰੂ, ਪੰਜਾਬੀ ਜਾਗਰਣ, ਜਲੰਧਰ : ਵੀਰਵਾਰ ਨੂੰ ਪੁਲਿਸ ਡੀਏਵੀ ਪਬਲਿਕ ਸਕੂਲ ਪੀਏਪੀ ਕੈਂਪਸ ਵਿੱਚ ਹਿੰਦੀ ਕਵਿਤਾ ਉਚਾਰਨ ਮੁਕਾਬਲੇ ਕਰਵਾਏ ਗਏ। ਇਸ ਪ੍ਰੋਗਰਾਮ ਦਾ ਆਗਾਜ਼ ਪ੍ਰਿੰਸੀਪਲ ਡਾ. ਰਸ਼ਮੀ ਵਿਜ ਦੀ ਮੌਜੂਦਗੀ ਵਿੱਚ ਹੋਇਆ। ਸੁਪਰਵਾਈਜ਼ਰ ਗਾਰਗੀ ਸ਼ਰਮਾ ਦੀ ਨਿਗਰਾਨੀ ਹੇਠ ਅਧਿਆਪਕਾਂ ਦੁਆਰਾ ਬੱਚਿਆਂ ਨੂੰ ਕਵਿਤਾਵਾਂ ਦੀ ਤਿਆਰੀ ਕਰਵਾਈ ਗਈ। ਇਨ੍ਹਾਂ ਮੁਕਾਬਲਿਆਂ ਵਿੱਚ ਮਨੀਸ਼ਾ ਕਪੂਰ, ਅਮਿਤ ਸੋਹਲ ਤ੍ਰਿਪਤਾ ਅਤੇ ਰੀਤੂ ਮੋਗਾ ਅਧਿਆਪਕਾਂ ਵੱਲੋਂ ਜੱਜਾਂ ਦੀ ਭੂਮਿਕਾ ਨਿਭਾਈ ਗਈ। ਇਸ ਮੌਕੇ ਤੇ ਇੱਕ ਲਘੂ-ਨਾਟਕ ਰਾਹੀਂ ਵਿਦਿਆਰਥੀਆਂ ਨੂੰ ਪੜ੍ਹਾਈ ਦਾ ਲਗਾਤਾਰ ਅਭਿਆਸ ਕਰਨ ਨਾਲ ਜ਼ਿੰਦਗੀ ਵਿੱਚ ਸਫਲਤਾ ਮਿਲਦੀ ਹੈ, ਦਾ ਸੰਦੇਸ਼ ਦਿੱਤਾ ਗਿਆ। ਕੱਵਾਲੀ ਵਿੱਚ ਨੰਨ੍ਹੇ ਮੁੰਨ੍ਹੇ ਬੱਚਿਆਂ ਨੇ ਸਭ ਦਾ ਮਨ ਮੋਹ ਲਿਆ। ਅੰਤ ਵਿੱਚ ਜੇਤੂ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਡਾ. ਰਸ਼ਮੀ ਵਿਜ ਨੇ ਸਰਟੀਫਿਕੇਟ ਦਿੱਤੇ।