ਹੈਰੋਇਨ ਤੇ ਮੋਟਰਸਾਈਕਲ ਸਮੇਤ ਫੜਿਆ
ਪੁਲਿਸ ਵੱਲੋਂ ਇਕ ਨਸ਼ਾ ਤਸਕਰ 200 ਗ੍ਰਾਮ ਹੈਰੋਇਨ ਤੇ ਮੋਟਰਸਾਇਕਲ ਬਰਾਮਦ
Publish Date: Tue, 18 Nov 2025 09:22 PM (IST)
Updated Date: Tue, 18 Nov 2025 09:25 PM (IST)
ਅਕਸ਼ੇਦੀਪ ਸ਼ਰਮਾ, ਪੰਜਾਬੀ ਜਾਗਰਣ, ਆਦਮਪੁਰ : ਪੁਲਿਸ ਨੇ ਨਸ਼ਾ ਤਸਕਰੀ ਦੇ ਇਕ ਮਾਮਲੇ ’ਚ ਕਾਰਵਾਈ ਕਰਦਿਆਂ ਇਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਤੋਂ 200 ਗ੍ਰਾਮ ਹੈਰੋਇਨ ਤੇ ਇਕ ਮੋਟਰਸਾਈਕਲ ਬਰਾਮਦ ਕੀਤਾ ਹੈ। ਡੀਐੱਸਪੀ ਰਾਜੀਵ ਕੁਮਾਰ ਨੇ ਦੱਸਿਆ ਕਿ ਏਐੱਸਆਈ ਦਯਾ ਚੰਦ ਦੀ ਅਗਵਾਈ ਹੇਠ ਪੁਲਿਸ ਮੁਲਜ਼ਮ ਖੁਰਦਪੁਰ ਨਹਿਰ ਨਾਲ ਲੱਗਦੀ ਸੜਕ ਨਹਿਰੀ ਰੈਸਟ ਹਾਊਸ, ਆਦਮਪੁਰ ’ਤੇ ਨਾਕਾ ਲਗਾ ਕੇ ਵਾਹਨਾਂ ਦੀ ਚੈਕਿੰਗ ਕਰ ਰਹੀ ਸੀ। ਇਸ ਦੌਰਾਨ ਰੈਸਟ ਹਾਊਸ ਵੱਲੋਂ ਇਕ ਮੋਟਰਸਾਈਕਲ ਸਵਾਰ ਆ ਰਿਹਾ ਸੀ, ਜਿਸ ਨੂੰ ਰੋਕ ਕੇ ਕਾਬੂ ਕੀਤਾ ਗਿਆ। ਕਾਬੂ ਕੀਤੇ ਗਏ ਵਿਅਕਤੀ ਦੀ ਪਛਾਣ ਸਾਹਿਲ, ਵਾਸੀ ਪਿੰਡ ਮੁੱਧ ਖੋਖਰ, ਥਾਣਾ ਲੋਪੋਕੇ, ਜ਼ਿਲ੍ਹਾ ਅਮ੍ਰਿਤਸਰ ਵਜੋਂ ਹੋਈ। ਉਸ ਦੇ ਪਾਈ ਜੈਕਟ ਦੀ ਸੱਜੀ ਜੇਬ ’ਚੋਂ 200 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਪੁਲਿਸ ਵੱਲੋਂ ਇਸ ਸਬੰਧੀ ਮੁਕੱਦਮਾ ਦਰਜ ਕਰਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਉਸਨੂੰ ਅਦਾਲਤ ’ਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ।