ਪਿ੍ਰਤਪਾਲ ਸਿੰਘ, ਸ਼ਾਹਕੋਟ : ਸ਼ਾਹਕੋਟ ਪੁਲਿਸ ਨੇ ਨਾਜ਼ਾਇਜ਼ ਮਾਈਨਿੰਗ ਲਈ ਵਰਤੇ ਗਏ 3 ਟਰੈਕਟਰ ਟਰਾਲੀਆਂ ਨੂੰ ਜ਼ਬਤ ਕੀਤਾ ਹੈ ਜਦਕਿ ਡਰਾਈਵਰ ਟਰੈਕਟਰ ਛੱਡ ਕੇ ਮੌਕੇ ਤੋਂ ਫਰਾਰ ਹੋ ਗਏ। ਜਾਣਕਾਰੀ ਦਿੰਦਿਆਂ ਐੱਸਐੱਚਓ ਸ਼ਾਹਕੋਟ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਏਐੱਸਆਈ ਹਰਭਜਨ ਲਾਲ ਨੇ ਪੁਲਿਸ ਪਾਰਟੀ ਸਮੇਤ ਪਰਜੀਆ ਕਲਾਂ ਵਿਖੇ ਨਾਕਾਬੰਦੀ ਕੀਤੀ ਹੋਈ ਸੀ ਕਿ ਦੋ ਟਰੈਕਟਰ ਟਰਾਲੀਆਂ ਦੇ ਡਰਾਈਵਰ ਆਪਣੇ ਟਰੈਕਟਰ ਛੱਡ ਕੇ ਮੌਕੇ ਤੋਂ ਫਰਾਰ ਹੋ ਗਏ। ਜ਼ਬਤ ਕੀਤੀਆਂ ਦੋ ਟਰਾਲੀਆਂ 'ਚੋਂ ਰੇਤਾ ਬਰਾਮਦ ਹੋਈ ਅਤੇ ਪੁਲਿਸ ਨੇ ਮਾਈਨਿੰਗ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਇਸੇ ਤਰਾਂ੍ਹ ਏਐੱਸਆਈ ਸੁਿਲੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਟੀ ਪੁਆਇੰਟ ਪਰਜੀਆ ਕਲਾਂ ਵਿਖੇ ਨਾਕਾਬੰਦੀ ਦੌਰਾਨ ਪਰਜੀਆ ਕਲਾਂ ਸਾਈਡ ਤੋਂ ਆ ਰਹੇ ਇਕ ਟਰੈਕਟਰ ਟਰਾਲੀ ਨੂੰ ਜ਼ਬਤ ਕੀਤਾ। ਇਸ ਦਾ ਡਰਾਈਵਰ ਵੀ ਮੌਕੇ ਤੋਂ ਟਰੈਕਟਰ ਛੱਡ ਕੇ ਫਰਾਰ ਹੋ ਗਿਆ। ਪੁਲਿਸ ਨੇ ਰੇਤਾ ਨਾਲ ਭਰੀ ਟਰਾਲੀ ਨੂੰ ਕਬਜ਼ੇ ਵਿਚ ਲੈ ਕੇ ਮੁਕੱਦਮਾ ਨੰਬਰ 66 ਮਾਈਨਿੰਗ ਐਕਟ ਤਹਿਤ ਥਾਣਾ ਸ਼ਾਹਕੋਟ ਵਿਖੇ ਦਰਜ ਕਰ ਲਿਆ। ਐੱਸਐੱਚਓ ਸੁਰਿੰਦਰ ਕੁਮਾਰ ਨੇ ਕਿਹਾ ਕਿ ਨਜਾਇਜ਼ ਮਾਈਨਿੰਗ ਕਰਨ ਵਾਲੇ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ ਤੇ ਇਨਾਂ੍ਹ ਮੁਲਜ਼ਮਾਂ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ।