ਆਮ ਲੋਕਾਂ ਦੀ ਸੁਰੱਖਿਆ ਕਰੇ ਪੁਲਿਸ ਨਾ ਕਿ 'ਆਪ' ਆਗੂਆਂ ਦੀ : ਸੁਸ਼ੀਲ ਰਿੰਕੂ
ਪੁਲਿਸ ਨੂੰ ਆਮ ਲੋਕਾਂ ਦੀ ਸੁਰੱਖਿਆ ਕਰਨੀ ਚਾਹੀਦੀ ਹੈ ਨਾ ਕਿ 'ਆਪ' ਆਗੂਆਂ ਦੀ-ਸੁਸ਼ੀਲ ਰਿੰਕੂ
Publish Date: Thu, 22 Jan 2026 09:20 PM (IST)
Updated Date: Fri, 23 Jan 2026 04:16 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਪੱਛਮੀ ਹਲਕੇ ਦੇ ਬਸਤੀ ਨੰਬਰ 9 ’ਚ ਸਨ ਫਲਾਈ ਸਪੋਰਟਸ ਆਈਟਮ ਸ਼ਾਪ ਤੇ ਇਕ ਬਜ਼ੁਰਗ ਵਿਅਕਤੀ ਦੀ ਚੋਰੀ ਤੇ ਕਤਲ ਸਬੰਧੀ ਆਮ ਆਦਮੀ ਪਾਰਟੀ ਸਰਕਾਰ ਦੀ ਸਖ਼ਤ ਆਲੋਚਨਾ ਕੀਤੀ ਹੈ। ਸੁਸ਼ੀਲ ਰਿੰਕੂ ਨੇ ਕਿਹਾ ਕਿ ਉਹ ਜਲੰਧਰ ਸਮੇਤ ਪੰਜਾਬ ’ਚ ਵਾਪਰ ਰਹੀਆਂ ਅਜਿਹੀਆਂ ਅਪਰਾਧਿਕ ਘਟਨਾਵਾਂ ਦੀ ਸਖ਼ਤ ਨਿੰਦਾ ਕਰਦੇ ਹਨ ਤੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ ਅਪੀਲ ਕਰਦੇ ਹਨ ਕਿ ਉਹ ਆਮ ਆਦਮੀ ਪਾਰਟੀ ਦੇ ਆਗੂਆਂ ਦੇ ਹੁਕਮਾਂ ਦੀ ਪਾਲਣਾ ਕਰਨ ਦੀ ਬਜਾਏ ਆਮ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪੁਲਿਸ ਨੂੰ ਨਿਰਦੇਸ਼ ਦੇਣ। ਸੁਸ਼ੀਲ ਰਿੰਕੂ ਨੇ ਕਿਹਾ ਹੈ ਕਿ ਜਲੰਧਰ ਵਿੱਚ ਅਪਰਾਧ ਹੁੰਦੇ ਹਨ ਪਰ ਅੰਬਾਲਾ ਪੁਲਿਸ ਇਸਦੀ ਜਾਂਚ ਕਰ ਰਹੀ ਹੈ। ਸੁਸ਼ੀਲ ਰਿੰਕੂ ਨੇ ਕਿਹਾ ਹੈ ਕਿ ਜਲੰਧਰ ’ਚ ਆਮ ਆਦਮੀ ਪਾਰਟੀ ਦੇ ਉਨ੍ਹਾਂ ਵਰਕਰਾਂ ਤੇ ਆਗੂਆਂ ਨੂੰ ਸੁਰੱਖਿਆ ਕਰਮਚਾਰੀ ਮੁਹੱਈਆ ਕਰਵਾਏ ਗਏ ਹਨ, ਜਿਨ੍ਹਾਂ ਨਾ ਤਾਂ ਨਗਰ ਨਿਗਮ ਚੋਣਾਂ ਲੜੀਆਂ ਹਨ ਅਤੇ ਨਾ ਹੀ ਕੋਈ ਹੋਰ ਚੋਣ ਲੜੀ ਹੈ। ਇੰਨਾ ਹੀ ਨਹੀਂ, ਆਮ ਆਦਮੀ ਪਾਰਟੀ ਦੇ ਉਨ੍ਹਾਂ ਵਰਕਰਾਂ ਨੂੰ ਸੁਰੱਖਿਆ ਕਰਮਚਾਰੀ ਮੁਹੱਈਆ ਕਰਵਾਏ ਗਏ ਹਨ ਜੋ ਨਗਰ ਨਿਗਮ ਚੋਣਾਂ ਹਾਰ ਗਏ ਸਨ। ਸੁਸ਼ੀਲ ਰਿੰਕੂ ਨੇ ਕਿਹਾ ਹੈ ਕਿ ਇਹ ਪੰਜਾਬ ਸਰਕਾਰ ਦੀ ਸਭ ਤੋਂ ਵੱਡੀ ਨਾਕਾਮੀ ਹੈ।