ਹੈਰੋਇਨ ਦੀ ਸਪਲਾਈ ਦੇਣ ਆਏ ਦੋ ਕਾਬੂ
ਥਾਣਾ-6 ਦੀ ਪੁਲਿਸ ਵੱਲੋਂ ਹੈਰੋਇਨ ਦੀ ਸਪਲਾਈ ਦੇਣ ਆਏ ਦੋ ਕਾਬੂ
Publish Date: Fri, 09 Jan 2026 06:19 PM (IST)
Updated Date: Fri, 09 Jan 2026 06:21 PM (IST)
ਕ੍ਰਾਈਮ ਰਿਪੋਰਟਰ, ਪੰਜਾਬੀ ਜਾਗਰਣ, ਜਲੰਧਰ : ਥਾਣਾ ਨੰਬਰ ਛੇ ਦੀ ਪੁਲਿਸ ਨੇ ਉਸ ਵੇਲੇ ਦੋ ਨਸ਼ਾ ਤਸਕਰਾਂ ਨੂੰ ਹੈਰੋਇਨ ਸਮੇਤ ਕਾਬੂ ਕਰ ਲਿਆ, ਜਦ ਉਹ ਹੈਰੋਇਨ ਦੀ ਸਪਲਾਈ ਦੇਣ ਲਈ ਗਾਹਕ ਦੀ ਉਡੀਕ ਵਿਚ ਖੜ੍ਹੇ ਸੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਛੇ ਦੇ ਏਐਸਆਈ ਮੰਗਤ ਸਿੰਘ ਨੇ ਦੱਸਿਆ ਕਿ ਉਹ ਇਲਾਕੇ ਵਿੱਚ ਗਸ਼ਤ ਕਰ ਰਹੇ ਸਨ। ਇਸ ਦੌਰਾਨ ਉਹਨਾਂ ਨੂੰ ਗੁਪਤ ਸੂਚਨਾ ਮਿਲੀ ਕਿ ਦੋ ਨਸ਼ਾ ਤਸਕਰ ਇਲਾਕੇ ਵਿੱਚ ਪੈਂਦੇ ਵਿਨੇ ਮੰਦਰ ਨੇੜੇ ਹੈਰੋਇਨ ਦੀ ਸਪਲਾਈ ਦੇਣ ਲਈ ਆਏ ਹੋਏ ਹਨ ਅਤੇ ਗਾਹਕ ਦੀ ਉਡੀਕ ਵਿਚ ਖੜ੍ਹੇ ਹੈ। ਇਸ ’ਤੇ ਤੁਰੰਤ ਕਾਰਵਾਈ ਕਰਦੇ ਹੋਏ ਪੁਲਿਸ ਪਾਰਟੀ ਨੇ ਦੱਸੀ ਹੋਈ ਥਾਂ ’ਤੇ ਛਾਪੇਮਾਰੀ ਕਰ ਕੇ ਗੁਰਵਿੰਦਰ ਸਿੰਘ ਵਾਸੀ ਗੜਾ ਅਤੇ ਅਰਜੁਨ ਵਾਸੀ ਆਬਾਦਪੁਰਾ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 20 ਗ੍ਰਾਮ ਹੈਰੋਇਨ ਬਰਾਮਦ ਕੀਤੀ, ਜਿਸ ’ਤੇ ਦੋਵਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ। ਮੰਗਤ ਸਿੰਘ ਨੇ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਖਿਲਾਫ ਐੱਨਡੀਪੀਐੱਸ ਤਹਿਤ ਮਾਮਲਾ ਦਰਜ ਕਰ ਕੇ ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।