ਅਵਤਾਰ ਰਾਣਾ, ਮੱਲ੍ਹੀਆਂ ਕਲਾਂ : ਅੱਡਾ ਮੱਲ੍ਹੀਆਂ ਕਲਾ ਤੇ ਉੱਗੀ ਵਿਖੇ ਗਣਤੰਤਰ ਦਿਵਸ ਦੇ ਮੱਦੇਨਜ਼ਰ ਵਾਹਨਾਂ ਦੀ ਵਿਸ਼ੇਸ਼ ਜਾਂਚ ਕੀਤੀ ਗਈ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਚੌਕੀ ਇੰਚਾਰਜ ਸੁਖਵਿੰਦਰਪਾਲ ਸਿੰਘ ਮੁਲਤਾਨੀ ਨੇ ਦੱਸਿਆ ਕਿ ਚੈਕਿੰਗ ਦੌਰਾਨ ਪੁਲਿਸ ਵੱਲੋਂ ਤਿੰਨ ਮੋਟਰਸਾਇਕਲ ਬਾਊਂਡ ਕੀਤੇ ਗਏ ਹਨ ਤੇ 10 ਦੇ ਕਰੀਬ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੀਤੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਮੁੱਖ ਮਾਰਗ 'ਤੇ ਚੱਲਦੇ ਸਮੇਂ ਚਾਲਕਾਂ ਨੂੰ ਆਪਣੇ ਕਾਗਜ਼ਾਤ ਪੂਰੇ ਰੱਖਣੇ ਚਾਹੀਦੇ ਹਨ। ਗਣਤੰਤਰ ਦਿਵਸ ਸਬੰਧੀ ਉੱਗੀ ਪੁਲਿਸ ਵੱਲੋਂ ਗਸ਼ਤ ਕੀਤੀ ਜਾ ਰਹੀ ਹੈ ਤੇ ਸ਼ਰਾਰਤੀ ਅਨਸਰਾਂ 'ਤੇ ਵਿਸ਼ੇਸ਼ ਨਜ਼ਰ ਰੱਖੀ ਜਾ ਰਹੀ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਏਐੱਸਆਈ ਚਮਨ ਲਾਲ ਤੇ ਹੋਰ ਵੀ ਪੁਲਿਸ ਮੁਲਾਜ਼ਮ ਹਾਜ਼ਰ ਸਨ।