ਕਾਰ ਤੇ ਟਰੱਕ ਦੀ ਸਿੱਧੀ ਟੱਕਰ 'ਚ ਪੁਲਿਸ ਮੁਲਾਜ਼ਮ ਦੀ ਮੌਕੇ 'ਤੇ ਮੌਤ, ਗੜ੍ਹਸ਼ੰਕਰ-ਹੁਸ਼ਿਆਰਪੁਰ ਰੋਡ 'ਤੇ ਹੋਇਆ ਭਿਆਨਕ ਹਾਦਸਾ
ਟੱਕਰ ਇੰਨੀ ਭਿਆਨਕ ਸੀ ਕਿ ਕਾਰ ਚਕਨਾਚੂਰ ਹੋ ਗਈ, ਜਿਸ ਵਿਚ ਸਵਾਰ ਪ੍ਰਦੀਪ ਕੁਮਾਰ ਦੀ ਮੌਕੇ ’ਤੇ ਹੀ ਦਰਦਨਾਕ ਮੌਤ ਹੋ ਗਈ। ਰਾਹਗੀਰਾਂ ਨੇ ਪੁਲਿਸ ਦੀ ਸਹਾਇਤਾ ਨਾਲ ਕਾਫੀ ਜੱਦੋਜਹਿਦ ਤੋਂ ਬਾਅਦ ਬਾਹਰ ਕੱਢਿਆ। ਟਰੱਕ ਚਾਲਕ ਮੌਕੇ ’ਤੇ ਟਰੱਕ ਛੱਡ ਕੇ ਫ਼ਰਾਰ ਹੋ ਗਿਆ।
Publish Date: Tue, 19 May 2026 02:40 PM (IST)
Updated Date: Tue, 19 May 2026 02:45 PM (IST)
ਅਸ਼ਵਨੀ ਸ਼ਰਮਾ, ਪੰਜਾਬੀ ਜਾਗਰਣ ਗੜ੍ਹਸ਼ੰਕਰ : ਗੜਸ਼ੰਕਰ ਤੋਂ ਹੁਸ਼ਿਆਰਪੁਰ ਰੋਡ ’ਤੇ ਪੈਂਦੇ ਪਿੰਡ ਗੋਲ਼ੀਆਂ ਨੇੜੇ ਪੈਟਰੋਲ ਪੰਪ ਕੋਲ ਬੀਤੀ ਰਾਤ 10:15 ਦੇ ਕਰੀਬ ਇਕ ਟਰੱਕ ਤੇ ਗੱਡੀ ਦੀ ਭਿਆਨਕ ਟੱਕਰ ਹੋ ਗਈ, ਜਿਸ ਵਿਚ ਇਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ। ਮਿਤ੍ਰਕ ਮੁਲਾਜ਼ਮ ਪ੍ਰਦੀਪ ਕੁਮਾਰ ਪੁੱਤਰ ਨਰਿੰਦਰ ਸਿੰਘ ਵਾਸੀ ਲੰਗੇਰੀ (ਮਾਹਿਲਪੁਰ) ਮੋਹਾਲੀ ਵਿਖੇ ਐਨਆਰਆਈ ਥਾਣੇ 'ਚ ਤਾਇਨਾਤ ਸੀ। ਡਿਊਟੀ ਤੋਂ ਬਾਅਦ ਰਾਤ ਵੇਲੇ ਆਪਣੀ ਟਾਟਾ ਇੰਡੀਗੋ ਗੱਡੀ ਨੰਬਰ ਪੀ ਬੀ 29 ਐਨ 1271 ’ਤੇ ਆ ਰਿਹਾ ਸੀ। ਜਦੋਂ ਉਹ ਪਿੰਡ ਗੋਲੀਆਂ ਨੇੜੇ ਪਹੁੰਚਿਆ ਤਾਂ ਹੁਸ਼ਿਆਰਪੁਰ ਵੱਲੋਂ ਆ ਰਹੇ ਟਰੱਕ ਨੰਬਰ ਐਚ ਪੀ 93 -1102 ਨੇ ਸਾਹਮਣਿਓਂ ਜ਼ਬਰਦਸਤ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਕਾਰ ਚਕਨਾਚੂਰ ਹੋ ਗਈ, ਜਿਸ ਵਿਚ ਸਵਾਰ ਪ੍ਰਦੀਪ ਕੁਮਾਰ ਦੀ ਮੌਕੇ ’ਤੇ ਹੀ ਦਰਦਨਾਕ ਮੌਤ ਹੋ ਗਈ। ਰਾਹਗੀਰਾਂ ਨੇ ਪੁਲਿਸ ਦੀ ਸਹਾਇਤਾ ਨਾਲ ਕਾਫੀ ਜੱਦੋਜਹਿਦ ਤੋਂ ਬਾਅਦ ਬਾਹਰ ਕੱਢਿਆ। ਟਰੱਕ ਚਾਲਕ ਮੌਕੇ ’ਤੇ ਟਰੱਕ ਛੱਡ ਕੇ ਫ਼ਰਾਰ ਹੋ ਗਿਆ।
ਕੀ ਕਿਹਾ ਡਿਊਟੀ ਇੰਚਾਰਜ ਨੇ -
ਮੌਕੇ ’ਤੇ ਪਹੁੰਚੇ ਥਾਣਾ ਗੜ੍ਹਸ਼ੰਕਰ ਤੋਂ ਡਿਊਟੀ ਇੰਚਾਰਜ ਏਐਸਆਈ ਜਸਵੀਰ ਸਿੰਘ ਨੇ ਦੱਸਿਆ ਕਿ ਜਿਵੇਂ ਹੀ ਸਾਨੂੰ ਇਸ ਦੀ ਜਾਣਕਾਰੀ ਮਿਲੀ ਅਸੀਂ ਪੁਲਿਸ ਪਾਰਟੀ ਸਮੇਤ ਘਟਨਾ ਵਾਲੀ ਥਾਂ ਪਹੁੰਚ ਗਏ ਤੇ ਬੜੀ ਮੁਸ਼ੱਕਤ ਤੋਂ ਬਾਅਦ ਲੋਕਾਂ ਦੀ ਮਦਦ ਨਾਲ ਪ੍ਰਦੀਪ ਕੁਮਾਰ ਦੀ ਮ੍ਰਿਤਕ ਦੇਹ ਨੂੰ ਗੱਡੀ ਵਿੱਚੋਂ ਬਾਹਰ ਕੱਢਿਆ ਗਿਆ। ਉਨ੍ਹਾਂ ਦੱਸਿਆ ਕਿ ਲਾਸ਼ ਨੂੰ ਸਿਵਲ ਹਸਪਤਾਲ ਗੜ੍ਹਸ਼ੰਕਰ ਵਿਖੇ ਮੋਰਚਰੀ ਰੱਖਵਾ ਦਿੱਤਾ ਗਿਆ ਅਤੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ।