- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਿਆਰੀ ਦੀ ਅੰਤਿਮ ਅਰਦਾਸ ਮੌਕੇ ਰਾਜਨੀਤਿਕ ਤੇ ਧਾਰਮਿਕ ਆਗੂਆਂ ਵੱਲੋਂ ਸ਼ਰਧਾਂਜਲੀਆਂ ਭੇਟ

ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : ਮਾਤਾ ਪਿਆਰੀ ਯਾਦ ’ਚ 9 ਅਕਤੂਬਰ ਨੂੰ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ। ਇਸ ਉਪਰੰਤ ਕੀਰਤਨੀ ਜਥੇ ਵੱਲੋਂ ਰਸਭਿੰਨੀ ਗੁਰਬਾਣੀ ਦੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ। ਇਸ ਮੌਕੇ ਰਾਜਨੀਤਿਕ, ਧਾਰਮਿਕ ਆਗੂਆਂ ਤੇ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਮਾਤਾ ਪਿਆਰੀ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਉਨ੍ਹਾਂ ਨੂੰ ਭਾਵਪੂਰਨ ਸ਼ਰਧਾਂਜਲੀ ਦਿੱਤੀ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਮਾਤਾ ਪਿਆਰੀ ਜੀ ਬਹੁਤ ਹੀ ਮਿਲਣਸਾਰ ਤੇ ਮਿੱਠੜੇ ਸੁਭਾਅ ਦੇ ਮਾਲਕ ਸਨ। ਉਨ੍ਹਾਂ ਦਾ ਪਿਆਰ ਭਰਿਆ ਵਿਵਹਾਰ ਤੇ ਨੇਕ ਸੁਭਾਅ ਹਮੇਸ਼ਾ ਯਾਦ ਰਹੇਗਾ। ਉਨ੍ਹਾਂ ਦੇ ਵਿਛੋੜੇ ਨਾਲ ਪਰਿਵਾਰ ਤੇ ਸਨੇਹੀਆਂ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਪਰਿਵਾਰਕ ਮੈਂਬਰ ਵਿਜੈ ਕੁਮਾਰ ਨੇ ਅੰਤਿਮ ਅਰਦਾਸ ਵਿੱਚ ਸ਼ਾਮਲ ਹੋ ਕੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕਰਨ ਵਾਲੀਆਂ ਸਮੂਹ ਸੰਗਤਾਂ, ਰਿਸ਼ਤੇਦਾਰਾਂ ਤੇ ਪਤਵੰਤਿਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਡਾ. ਕੁਲਦੀਪ ਰਾਏ, ਹਰਜੋਤ ਕੌਰ ਲੋਹਟੀਆ, ਰਾਜਪਾਲ ਸਿੰਘ ਰਾਜਾ ਅਟਵਾਲ, ਰਾਜਾ ਸੰਧੂ, ਰੌਕਸੀ (ਸਾਬਕਾ ਐੱਸਸੀ), ਅਲੀ (ਹੈੱਡ ਕਾਂਸਟੇਬਲ) ਸਮੇਤ ਵੱਖ-ਵੱਖ ਸ਼ਖ਼ਸੀਅਤਾਂ ਹਾਜ਼ਰ ਸਨ।