ਕੁਲਦੀਪ ਸਿੰਘ ਵਾਲੀਆ, ਕਰਤਾਰਪੁਰ : ਚਰਨਜੀਤ ਸਿੰਘ ਚੰਨੀ ਦੇ ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣਨ 'ਤੇ ਹਲਕੇ ਦੇ ਕਾਂਗਰਸੀ ਆਗੂਆਂ ਨੇ ਹਲਕਾ ਵਿਧਾਇਕ ਚੌਧਰੀ ਸੁਰਿੰਦਰ ਸਿੰਘ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਉਂਦਿਆਂ ਹੋਇਆਂ ਹਾਈਕਮਾਨ ਦਾ ਧੰਨਵਾਦ ਕੀਤਾ। ਇਸ ਮੌਕੇ ਹਲਕਾ ਵਿਧਾਇਕ ਚੌਧਰੀ ਸੁਰਿੰਦਰ ਸਿੰਘ ਨੇ ਕਿਹਾ ਕਿ ਕਾਂਗਰਸ ਹਾਈਕਮਾਨ ਨੇ ਅਨੁਸੂਚਿਤ ਜਾਤੀ ਪਰਿਵਾਰ ਨਾਲ ਸਬੰਧਤ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਦੇ ਅਹੁਦੇ ਲਈ ਚੁਣਿਆ, ਜੋ ਕਿ ਸਾਡੇ ਸਾਰਿਆਂ ਲਈ ਇਕ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਹਾਈਕਮਾਂਡ ਦੇ ਇਸ ਫ਼ੈਸਲੇ ਨੇ ਇਹ ਸਾਬਿਤ ਕਰ ਦਿੱਤਾ ਹੈ ਕਿ ਕਾਂਗਰਸ ਪਾਰਟੀ ਸਾਰਿਆਂ ਨੂੰ ਨਾਲ ਲੈ ਕੇ ਚੱਲਣ ਵਾਲੀ ਪਾਰਟੀ ਹੈ ਅਤੇ ਇਸ ਫ਼ੈਸਲੇ ਨਾਲ ਵਿਰੋਧੀਆਂ ਨੂੰ ਮੂੰਹ ਦੀ ਖਾਣੀ ਪਈ ਹੈ। ਉਨ੍ਹਾਂ ਕਿਹਾ ਕਿ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ਨਾਲ ਪੰਜਾਬ 'ਚ ਸਰਵਪੱਖੀ ਵਿਕਾਸ ਨੂੰ ਹੋਰ ਹੁਲਾਰਾ ਮਿਲੇਗਾ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਪਿੰ੍ਸ ਕੁਮਾਰ ਅਰੋੜਾ, ਕੌਂਸਲਰ ਉਂਕਾਰ ਸਿੰਘ ਮਿੱਠੂ, ਪ੍ਰਧਾਨ ਵੇਦ ਪ੍ਰਕਾਸ਼, ਮਾਰਕੀਟ ਕਮੇਟੀ ਦੇ ਚੇਅਰਮੈਨ ਰਾਜ ਕੁਮਾਰ ਅਰੋੜਾ, ਗੁਰਦੀਪ ਸਿੰਘ ਮਿੰਟੂ, ਹੀਰਾ ਲਾਲ ਖੋਸਲਾ, ਸ਼ੇਰ ਸਿੰਘ ਨੰਦਰਾ ਆਦਿ ਆਗੂ ਹਾਜ਼ਰ ਸਨ।

ਫੋਟੋ 30