- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਏਜੀਆਈ ਗਲੋਬਲ ਸਕੂਲ ਵਿੱਚ ਖੇਡ ਮੇਲਾ ਬੜੇ ਉਤਸ਼ਾਹ ਨਾਲ ਕਰਵਾਇਆ

ਤੇਜਿੰਦਰ ਕੌਰ ਥਿੰਦ, ਪੰਜਾਬੀ ਜਾਗਰਣ, ਜਲੰਧਰ :
ਸੀਬੀਐੱਸਈ ਤੋਂ ਮਾਨਤਾ ਪ੍ਰਾਪਤ ਏਜੀਆਈ ਗਲੋਬਲ ਸਕੂਲ ਵੱਲੋਂ ਜਲੰਧਰ ਹਾਈਟਸ-2, ਅਰਬਾਨਾ, 66 ਫੁੱਟ ਰੋਡ, ਜਲੰਧਰ ’ਚ ਖੇਡ ਮੈਦਾਨ ਵਿਚ ਖੇਡ ਮੇਲਾ ਕਰਵਾਇਆ ਗਿਆ। ਬੱਚਿਆਂ ਦਾ ਹੌਸਲਾ ਵਧਾਉਣ ਲਈ ਵੱਡੀ ਗਿਣਤੀ ’ਚ ਮਾਪੇ ਤੇ ਦਾਦਾ-ਦਾਦੀ ਵੀ ਪਹੁੰਚੇ। ਬੱਚਿਆਂ ਨੇ ਦੌੜਾਂ, ਛਾਲਾਂ ਅਤੇ ਹੋਰ ਖੇਡਾਂ ’ਚ ਕਲਾ ਤੇ ਖੇਡ ਭਾਵਨਾ ਦਾ ਵਧੀਆ ਪ੍ਰਦਰਸ਼ਨ ਕੀਤਾ। ਇਸ ਮੌਕੇ ਏਜੀਆਈ ਗਲੋਬਲ ਸਕੂਲ ਦੀ ਚੇਅਰਪਰਸਨ ਸਲਵਿੰਦਰਜੀਤ ਕੌਰ ਤੇ ਏਜੀਆਈ ਇੰਫਰਾ ਲਿਮਟਿਡ ਦੇ ਮੈਨੇਜਿੰਗ ਡਾਇਰੈਕਟਰ ਸੁਖਦੇਵ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਨੇ ਬੱਚਿਆਂ ਦਾ ਹੌਸਲਾ ਵਧਾਇਆ ਤੇ ਜੇਤੂ ਬੱਚਿਆਂ ਦੇ ਨਾਲ-ਨਾਲ ਖੇਡਾਂ ’ਚ ਹਿੱਸਾ ਲੈਣ ਵਾਲੇ ਸਾਰੇ ਬੱਚਿਆਂ ਨੂੰ ਇਨਾਮ ਦਿੱਤੇ।
ਸਕੂਲ ਦੀ ਚੇਅਰਪਰਸਨ ਸਲਵਿੰਦਰਜੀਤ ਕੌਰ ਨੇ ਕਿਹਾ ਕਿ ਬੱਚਿਆਂ ਦੇ ਜੀਵਨ ਵਿੱਚ ਖੇਡਾਂ ਦਾ ਬਹੁਤ ਮਹੱਤਵ ਹੈ। ਖੇਡਾਂ ਬੱਚਿਆਂ ਨੂੰ ਅਨੁਸ਼ਾਸਨ, ਆਤਮ-ਵਿਸ਼ਵਾਸ, ਮਿਲ ਕੇ ਕੰਮ ਕਰਨਾ ਅਤੇ ਅੱਗੇ ਵਧਣਾ ਸਿਖਾਉਂਦੀਆਂ ਹਨ। ਏਜੀਆਈ ਇੰਫਰਾ ਲਿਮਟਿਡ ਦੇ ਮੈਨੇਜਿੰਗ ਡਾਇਰੈਕਟਰ ਸੁਖਦੇਵ ਸਿੰਘ ਨੇ ਕਿਹਾ ਕਿ ਸਾਡਾ ਮਕਸਦ ਬੱਚਿਆਂ ਨੂੰ ਖੇਡਾਂ ਲਈ ਵਧੀਆ ਤੋਂ ਵਧੀਆ ਸਹੂਲਤਾਂ ਦੇਣਾ ਤੇ ਉਨ੍ਹਾਂ ਨੂੰ ਤੰਦਰੁਸਤ ਤੇ ਚੁਸਤ ਰਹਿਣ ਲਈ ਉਤਸ਼ਾਹਿਤ ਕਰਨਾ ਹੈ। ਦੋਵਾਂ ਮੁੱਖ ਮਹਿਮਾਨਾਂ ਨੇ ਇਸ ਖੇਡ ਮੇਲੇ ਨੂੰ ਸਫਲ ਬਣਾਉਣ ਲਈ ਸਕੂਲ ਪ੍ਰਬੰਧਕਾਂ, ਅਧਿਆਪਕਾਂ, ਖੇਡ ਕੋਚਾਂ ਤੇ ਮਾਪਿਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ।