- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਰਿੰਦਰ ਬੀਬਾ ਯਾਦਗਾਰੀ ਮੇਲੇ ਦਾ ਪੋਸਟਰ ਡੀਐਸਪੀ ਬੱਲ ਵੱਲੋਂ ਰਿਲੀਜ਼

ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ : ਦੋਆਬਾ ਸੱਭਿਆਚਾਰਕ ਕਲੱਬ ਸ਼ਾਹਕੋਟ ਵੱਲੋਂ ਕਰਵਾਏ ਜਾ ਰਹੇ 28ਵੇਂ ਨਰਿੰਦਰ ਬੀਬਾ ਯਾਦਗਾਰੀ ਮੇਲੇ ਦੀਆਂ ਤਿਆਰੀਆਂ ਜ਼ੋਰਾਂ ’ਤੇ ਹਨ। 3 ਅਕਤੂਬਰ ਨੂੰ ਪਿੰਡ ਸਾਦਿਕਪੁਰ ਵਿਖੇ ਕਰਵਾਏ ਜਾ ਰਹੇ ਮੇਲੇ ਦਾ ਪੋਸਟਰ ਡੀਐੱਸਪੀ ਸਰਵਣ ਸਿੰਘ ਬੱਲ ਵੱਲੋਂ ਰਿਲੀਜ਼ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਪ੍ਰਬੰਧਕ ਗੁਰਨਾਮ ਸਿੰਘ ਨਿਧੜਕ ਵੱਲੋਂ ਨੌਜਵਾਨ ਪੀੜ੍ਹੀ ਨੂੰ ਸੱਭਿਆਚਾਰ ਅਤੇ ਪੰਜਾਬੀ ਵਿਰਸੇ ਨਾਲ ਜੋੜਨ ਲਈ ਕੀਤਾ ਜਾ ਰਿਹਾ ਉਪਰਾਲਾ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਮੇਲੇ ਲੋਕ-ਕਲਾਵਾਂ ਅਤੇ ਪੰਜਾਬੀ ਵਿਰਾਸਤ ਨੂੰ ਸੰਭਾਲਣ ਦੇ ਨਾਲ-ਨਾਲ ਨਵੀਂ ਪੀੜ੍ਹੀ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਨ ਦਾ ਮਹੱਤਵਪੂਰਨ ਮਾਧਿਅਮ ਹਨ। ਇਸ ਮੌਕੇ ਅਮਰੀਕਾ ਤੋਂ ਪਹੁੰਚੇ ਪ੍ਰਸਿੱਧ ਸੂਫੀ ਗਾਇਕ ਸੁਲਤਾਨ ਅਖਤਰ, ਫਾਰਮੇਸੀ ਅਫਸਰ ਤਰਨਦੀਪ ਸਿੰਘ ਰੂਬੀ ਨੇ ਪੰਜਾਬੀ ਸੱਭਿਆਚਾਰ ਦੀ ਸੰਭਾਲ ਲਈ ਕੀਤੇ ਜਾ ਰਹੇ ਅਜਿਹੇ ਸਮਾਗਮਾਂ ਨੂੰ ਸਾਂਝੇ ਤੌਰ ’ਤੇ ਉਤਸ਼ਾਹਿਤ ਕਰਨ ਦੀ ਲੋੜ ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸੱਭਿਆਚਾਰਕ ਮੇਲੇ ਲੋਕਾਂ ਨੂੰ ਆਪਣੀ ਮਿੱਟੀ, ਬੋਲੀ ਅਤੇ ਵਿਰਸੇ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਬੀਬੀ ਰਣਜੀਤ ਕੌਰ ਕਾਕੜ ਦੇ ਪੀਏ ਮਨਦੀਪ ਸਿੰਘ ਝੀਤਾ, ਰੀਡਰ ਜਸਪਾਲ ਸਿੰਘ ਤੇ ਮਨਮੋਹਨ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ।