ਡਰੋਲੀ ਕਲਾਂ ’ਚ ਖੇਡ ਮੇਲੇ ਦੇ ਪੋਸਟਰ ਜਾਰੀ
ਡਰੋਲੀ ਕਲਾਂ ਵਿਖੇ ਸ਼ਹੀਦ ਬਾਬਾ ਮੱਤੀ ਜੀ ਯਾਦਗਾਰੀ ਖੇਡ ਮੇਲੇ ਦੇ ਪੋਸਟਰ ਜਾਰੀ
Publish Date: Fri, 28 Aug 2026 07:44 PM (IST)
Updated Date: Fri, 28 Aug 2026 07:46 PM (IST)
-31 ਅਗਸਤ ਤੋਂ 6 ਸਤੰਬਰ ਤੱਕ ਚੱਲੇਗਾ ਖੇਡਾਂ ਦਾ ਮਹਾਕੁੰਭ ਅਕਸ਼ੇਦੀਪ ਸ਼ਰਮਾ, ਪੰਜਾਬੀ ਜਾਗਰਣ, ਆਦਮਪੁਰ : ਸ਼ਹੀਦ ਬਾਬਾ ਮੱਤੀ ਜੀ ਦੀ ਪਵਿੱਤਰ ਯਾਦ ਨੂੰ ਸਮਰਪਿਤ ਸਾਲਾਨਾ ਖੇਡ ਮੇਲਾ ਪਿੰਡ ਡਰੋਲੀ ਕਲਾਂ ਦੀ ਗਰਾਊਂਡ ਵਿਖੇ 31 ਅਗਸਤ ਤੋਂ 6 ਸਤੰਬਰ ਤੱਕ ਕਰਵਾਇਆ ਜਾ ਰਿਹਾ ਹੈ। ਖੇਡ ਮੇਲੇ ਸਬੰਧੀ ਪੋਸਟਰ ਜਾਰੀ ਕਰਦਿਆਂ ਸ਼ਹੀਦ ਬਾਬਾ ਮੱਤੀ ਮੈਮੋਰੀਅਲ ਸੁਸਾਇਟੀ ਦੇ ਪ੍ਰਧਾਨ ਕੁਲਵਿੰਦਰ ਸਿੰਘ ਸਮੇਤ ਕਮੇਟੀ ਮੈਂਬਰਾਂ ਨੇ ਦੱਸਿਆ ਕਿ ਇਸ ਦੌਰਾਨ ਵੱਖ-ਵੱਖ ਖੇਡਾਂ ਦੇ ਮੁਕਾਬਲੇ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਖੇਡ ਮੇਲੇ ’ਚ ਆਲ ਓਪਨ ਕਬੱਡੀ, ਫੁੱਟਬਾਲ, ਵਾਲੀਬਾਲ ਅਤੇ ਐਥਲੈਟਿਕਸ ਦੇ ਮੁਕਾਬਲੇ ਮੁੱਖ ਆਕਰਸ਼ਣ ਰਹਿਣਗੇ। ਇਸ ਤੋਂ ਇਲਾਵਾ ਲੜਕਿਆਂ ਦੇ ਅੰਡਰ-14 ਅਤੇ ਅੰਡਰ-12 ਵਰਗ ਵਿੱਚ ਦੌੜਾਂ ਦੇ ਮੁਕਾਬਲੇ, ਓਪਨ ਜੈਵਲਿਨ ਥਰੋਅ ਅਤੇ 70 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਲਈ ਵਿਸ਼ੇਸ਼ ਮੁਕਾਬਲੇ ਵੀ ਕਰਵਾਏ ਜਾਣਗੇ। ਬੈਲ ਗੱਡੀਆਂ ਦੀਆਂ ਦੌੜਾਂ ਅਤੇ ਐਥਲੈਟਿਕਸ ਮੁਕਾਬਲੇ ਵੀ ਕਰਵਾਏ ਜਾਣਗੇ। ਇਸ ਮੌਕੇ ਸ਼ਹੀਦ ਬਾਬਾ ਮੱਤੀ ਮੈਮੋਰੀਅਲ ਸੁਸਾਇਟੀ ਦੇ ਪ੍ਰਧਾਨ ਕੁਲਵਿੰਦਰ ਸਿੰਘ, ਉਪ ਪ੍ਰਧਾਨ ਗੁਰਮੀਤ ਸਿੰਘ, ਦਵਿੰਦਰ ਸਿੰਘ, ਖਜ਼ਾਨਚੀ ਰਣਵੀਰ ਸਿੰਘ, ਅਮਰੀਕ ਸਿੰਘ ਪ੍ਰਿੰਸੀਪਲ ਅਤੇ ਇੰਚਾਰਜ ਹਰਪ੍ਰੀਤ ਬਬਲ ਸਮੇਤ ਹੋਰ ਮੈਂਬਰ ਹਾਜ਼ਰ ਸਨ।