15ਵੇਂ ਸ਼ਹੀਦੀ ਗੁਰਮਤਿ ਸਮਾਗਮ ਤੇ ਦਸਤਾਰ ਮੁਕਾਬਲਿਆਂ ਸਬੰਧੀ ਪੋਸਟਰ ਜਾਰੀ

ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ
ਸ਼ਾਹਕੋਟ : ਬਾਬਾ ਜੋਰਾਵਰ ਸਿੰਘ, ਬਾਬਾ ਫਤਿਹ ਸਿੰਘ ਸੇਵਾ ਸੁਸਾਇਟੀ ਵੱਲੋਂ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 15ਵਾਂ ਸਾਲਾਨਾ ਗੁਰਮਤਿ ਸਮਾਗਮ ਅਤੇ ਦਸਤਾਰ ਮੁਕਾਬਲੇ 22 ਦਸੰਬਰ ਸੋਮਵਾਰ ਨੂੰ ਗੁਰਦੁਆਰਾ ਕੁਟੀਆ ਸਾਹਿਬ ਸੰਤ ਬਾਬਾ ਮਣਸ਼ਾ ਸਿੰਘ ਪਿੰਡ ਕੋਟਲਾ ਸੂਰਜ ਮੱਲ ਸ਼ਾਹਕੋਟ ਵਿਖੇ ਕਰਵਾਏ ਜਾ ਰਹੇ ਹਨ। ਇਸ ਸਬੰਧੀ ਚੇਅਰਮੈਨ ਗੁਰਮੁੱਖ ਸਿੰਘ ਕੋਟਲਾ ਦੀ ਅਗਵਾਈ ’ਚ ਸੰਗਤਾਂ ਵੱਲੋਂ ਗੁਰਦੁਆਰਾ ਕੁਟੀਆ ਸਾਹਿਬ ਵਿਖੇ ਸ਼ਹੀਦੀ ਸਮਾਗਮਾਂ ਦਾ ਪੋਸਟਰ ਰਿਲੀਜ਼ ਕੀਤਾ ਗਿਆ। ਚੇਅਰਮੈਨ ਗੁਰਮੁੱਖ ਸਿੰਘ ਕੋਟਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਸਮਾਗਮ ਸਬੰਧੀ 20 ਅਤੇ 21 ਦਸੰਬਰ ਨੂੰ ਸ਼ਾਮ 6 ਵਜੇ ਧਾਰਮਿਕ ਦੀਵਾਨ ਸਜਾਏ ਜਾਣਗੇ, ਜਿਸ ਵਿੱਚ 20 ਦਸੰਬਰ ਨੂੰ ਭਾਈ ਸੁਖਦੇਵ ਸਿੰਘ ਸ਼ਾਹਕੋਟ ਵਾਲਿਆ ਦਾ ਢਾਡੀ ਜੱਥਾ ਅਤੇ ਭਾਈ ਸਤਨਾਮ ਸਿੰਘ ਕੋਹਾੜਕਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਦਾ ਜੱਥਾ, 21 ਦਸੰਬਰ ਨੂੰ ਸ਼ਾਮ 6 ਵਜੇ ਭਾਈ ਇੰਦਰਜੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਾਲਿਆਂ ਦਾ ਜੱਥਾ ਅਤੇ ਭਾਈ ਕੁਲਵਿੰਦਰ ਸਿੰਘ ਖਰੜ ਵਾਲਿਆਂ ਦਾ ਰਾਗੀ ਜੱਥਾ ਸੰਗਤਾਂ ਨੂੰ ਗੁਰਬਾਣੀ ਦੁਆਰਾ ਨਿਹਾਲ ਕਰਨਗੇ। 22 ਦਸੰਬਰ ਨੂੰ ਸਵੇਰ ਸਮੇਂ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਭਾਈ ਪ੍ਰਭਜੋਤ ਸਿੰਘ ਬਜੂਹਾ ਖੁਰਦ ਵਾਲਿਆਂ ਦਾ ਰਾਗੀ ਜੱਥਾ ਅਤੇ ਭਾਈ ਗੁਰਪ੍ਰਤਾਪ ਸਿੰਘ ਸੁੱਗਾ ਪੰਥ ਪ੍ਰਸਿੱਧ ਢਾਡੀ ਜੱਥਾ ਵਾਰਾਂ ਰਾਹੀ ਸੰਗਤਾਂ ਨੂੰ ਗੁਰੂ ਇਤਿਹਾਸ ਤੋਂ ਜਾਣੂ ਕਰਵਾਉਣਗੇ।
ਇਸ ਮੌਕੇ ਸਵੇਰੇ 9 ਵਜੇ ਦਸਤਾਰ ਮੁਕਾਬਲੇ ਤਿੰਨ ਗਰੁੱਪਾਂ ਵਿੱਚ ਸ਼ੁਰੂ ਹੋਣਗੇ, ਜਿਸ ਵਿੱਚ ਪਹਿਲੇ ਗਰੁੱਪ ’ਚ 3 ਤੋਂ 10 ਸਾਲ ਦੀ ਉਮਰ ਤਕ, ਦੂਸਰੇ ਗਰੁੱਪ ਵਿੱਚ 10 ਤੋਂ 16 ਸਾਲ ਦੀ ਉਮਰ ਤਕ ਅਤੇ ਤੀਸਰੇ ਗਰੁੱਪ ਵਿੱਚ 16 ਸਾਲ ਤੋਂ ਉਪਰ ਦੀ ਉਮਰ ਤਕ ਦੇ ਨੌਜਵਾਨ ਹਿੱਸਾ ਲੈਣਗੇ। ਉਨ੍ਹਾਂ ਦੱਸਿਆ ਕਿ ਮੁਕਾਬਲੇ ਦੌਰਾਨ ਦਸਤਾਰ ਸਜਾਉਣ ਲਈ 10 ਮਿੰਟ ਦਾ ਸਮਾਂ ਹੋਵੇਗਾ ਅਤੇ ਹਰੇਕ ਗਰੁੱਪ ਵਿੱਚੋਂ ਪਹਿਲੇ ਤਿੰਨ ਸਥਾਨ ਹਾਸਲ ਕਰਨ ਵਾਲੇ ਨੌਜਵਾਨਾਂ ਨੂੰ ਨਕਦ ਇਨਾਮ ’ਤੇ ਯਾਦਗਾਰੀ ਚਿੰਨ੍ਹ ਭੇਟ ਕਰ ਕੇ ਸਨਮਾਨਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਮੁਕਾਬਲੇ ਵਿੱਚ ਹਿੱਸਾ ਲੈਣ ਵਾਲੇ ਸਾਰੇ ਬੱਚਿਆਂ ਨੂੰ ਸੁਸਾਇਟੀ ਵੱਲੋਂ ਦਸਤਾਰਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਸਮਾਗਮ ਦੇ ਤਿੰਨੋਂ ਦਿਨ ਸਮਾਪਤੀ ਉਪਰੰਤ ਸੰਗਤਾਂ ਨੂੰ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਗਤਾਰ ਸਿੰਘ ਖਾਲਸਾ ਸਾਬਕਾ ਸਰਪੰਚ, ਭਜਨ ਸਿੰਘ ਮੈਂਬਰ ਪੰਚਾਇਤ, ਦਵਿੰਦਰ ਸਿੰਘ ਰਹੇਲੂ ਪ੍ਰਧਾਨ ਕਸ਼ਯਪ ਰਾਜਪੂਤ ਸਭਾ, ਗੁਰਮੁੱਖ ਸਿੰਘ ਯੂਐੱਸਏ, ਪਰਮਜੀਤ ਸਿੰਘ ਮਾਨ, ਗੁਰਪ੍ਰੀਤ ਸਿੰਘ ਝੀਤਾ, ਸਰਬਜੀਤ ਸਿੰਘ ਮਾਨ, ਹਰਬੰਸ ਸਿੰਘ ਝੀਤਾ, ਗੁਰਪ੍ਰੀਤ ਸਿੰਘ, ਅਮਰਜੀਤ ਸਿੰਘ, ਪਰਮਜੀਤ ਸਿੰਘ ਮੈਨੇਜਰ ਹਾਲੈਂਡ, ਬਲਜੀਤ ਸਿੰਘ ਮੈਂਬਰ ਪੰਚਾਇਤ, ਗੁਰਮੁੱਖ ਸਿੰਘ ਕਿਸਾਨ ਆਗੂ, ਰਣਜੀਤ ਸਿੰਘ ਮੈਂਬਰ ਪੰਚਾਇਤ, ਜਗਜੀਤ ਸਿੰਘ, ਗੁਰਮੇਜ ਸਿੰਘ ਖਾਲਸਾ, ਦਰਸ਼ਨ ਸਿੰਘ ਖਾਲਸਾ, ਪ੍ਰਿਤਪਾਲ ਸਿੰਘ, ਕੁਲਵੰਤ ਸਿੰਘ ਮੈਂਬਰ ਪੰਚਾਇਤ, ਕਰਨਵੀਰ ਸਿੰਘ, ਰਮਨਜੀਤ ਸਿੰਘ ਆਦਿ ਹਾਜ਼ਰ ਸਨ।