ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ
ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜਮ ਯੂਨੀਅਨ ਪੰਜਾਬ ਵੱਲੋਂ ਅਰਥੀ ਫੂਕ ਪ੍ਰਦਰਸ਼ਨ
Publish Date: Wed, 08 Apr 2026 06:41 PM (IST)
Updated Date: Wed, 08 Apr 2026 06:44 PM (IST)
ਹਰਜਿੰਦਰ ਸਿੰਘ ਖਾਨਪੁਰ, ਪੰਜਾਬੀ ਜਾਗਰਣ, ਅੱਪਰਾ : ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵੱਲੋਂ ਭੱਖਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ਼ ਅਰਥੀ ਫੂਕ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਬੋਲਦਿਆਂ ਯੂਨੀਅਨ ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਹਮੇਸ਼ਾ ਹੀ ਉਨ੍ਹਾਂ ਦੀਆਂ ਮੰਗਾਂ ਦੀ ਅਣਦੇਖੀ ਕੀਤੀ ਜਾ ਰਹੀ ਹੈ। ਅੱਜ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਅੱਪਰਾ ਦੇ ਦਫਤਰ ਦੇ ਬਾਹਰ ਵੀ ਯੂਨੀਅਨ ਦੇ ਮੁਲਾਜ਼ਮਾਂ ਵੱਲੋਂ ਸਰਕਾਰ ਦੀ ਅਰਥੀ ਫੂਕ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਜਲਦ ਹੀ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਕਰਨਾ ਚਾਹੀਦਾ ਹੈ। ਇਸ ਮੌਕੇ ਰੌਣਕੀ ਰਾਮ ਪ੍ਰਧਾਨ ਸੀਐੱਚਬੀ ਕਾਮੇ, ਗੁਰਪ੍ਰੀਤ ਕੁਮਾਰ ਸਕੱਤਰ, ਸੁਖਵਿੰਦਰਜੀਤ, ਪਿੰਸ ਕੁਮਾਰ ਉਪ ਪ੍ਰਧਾਨ, ਕੁਲਦੀਪ ਸਿੰਘ, ਸੁਨੀਲ, ਗੁਰਮੇਲ ਰਾਮ, ਇੰਦਰ ਕੁਮਾਰ ਕੈਸ਼ੀਅਰ, ਸਤਵਿੰਦਰ ਕੁਮਾਰ, ਅੰਕੁਸ਼ ਭਾਸਕਰ ਆਦਿ ਵੀ ਹਾਜ਼ਰ ਸਨ।