ਬਿਜਲੀ ਚੋਰਾਂ ਨੂੰ ਪਾਵਰਕਾਮ ਨੇ ਠੋਕਿਆ 4.88 ਲੱਖ ਦਾ ਜੁਰਮਾਨਾ
ਜਾਸ, ਜਲੰਧਰ : ਪਾਵਰਕਾਮ
Publish Date: Sat, 08 Nov 2025 07:04 PM (IST)
Updated Date: Sat, 08 Nov 2025 09:37 PM (IST)
ਜਾਸ, ਜਲੰਧਰ : ਪਾਵਰਕਾਮ ਨੇ ਬਿਜਲੀ ਚੋਰੀ ਕਰਨ ਵਾਲਿਆਂ ’ਤੇ ਨਜ਼ਰ ਰੱਖਣ ਸ਼ੁਰੂ ਕਰ ਦਿੱਤੀ ਹੈ। ਸ਼ਨਿਚਰਵਾਰ ਨੂੰ ਪਾਵਰਕਾਮ ਦੀਆਂ ਟੀਮਾਂ ਨੇ ਸ਼ਹਿਰ ਦੇ ਵੱਖ-ਵੱਖ ਘਰਾਂ ਦੇ ਬਿਜਲੀ ਮੀਟਰਾਂ ਦੀ ਜਾਂਚ ਕੀਤੀ। ਇਸ ਜਾਂਚ ਦੌਰਾਨ 38 ਖਪਤਕਾਰ ਬਿਜਲੀ ਚੋਰੀ ਕਰਨ ਦੇ ਨਾਲ-ਨਾਲ ਵਾਧੂ ਲੋਡ ਨਾਲ ਬਿਜਲੀ ਦੀ ਖਪਤ ਕਰ ਰਹੇ ਸਨ। ਇਸ ਕਾਰਨ, ਟੀਮਾਂ ਨੇ ਘਰਾਂ ’ਚ ਛਾਪੇਮਾਰੀ ਕਰ ਕੇ ਜੁਰਮਾਨਾ ਲਾਇਆ। ਪਾਵਰਕਾਮ ਵੱਲੋਂ ਇਨ੍ਹਾਂ ਖਪਤਕਾਰਾਂ ’ਤੇ 4.88 ਲੱਖ ਰੁਪਏ ਦਾ ਜੁਰਮਾਨਾ ਲਾਇਆ ਗਿਆ ਹੈ।
ਪਾਵਰਕਾਮ ਦੇ ਡਿਪਟੀ ਚੀਫ ਇੰਜੀਨੀਅਰ ਗੁਲਸ਼ਨ ਚੁਟਾਨੀ ਨੇ ਕਿਹਾ ਕਿ ਬਿਜਲੀ ਚੋਰੀ ਕਰਨ ਵਾਲਿਆਂ ’ਤੇ ਨਜ਼ਰ ਰੱਖਣ ’ਤੇ ਸ਼ਿਕੰਜਾ ਕਸ ਦਿੱਤਾ ਹੈ। ਰੋਜ਼ਾਨਾ ਬਿਜਲੀ ਮੀਟਰਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਬਿਜਲੀ ਚੋਰੀ ਰੋਕਣ ਲਈ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਹੈ। ਸ਼ਹਿਰ ਦੇ 1379 ਘਰਾਂ ਦੇ ਬਿਜਲੀ ਮੀਟਰਾਂ ਦੀ ਜਾਂਚ ਕੀਤੀ ਗਈ ਸੀ। ਬਿਜਲੀ ਚੋਰੀ ਕਰਨ ਵਾਲਿਆਂ ’ਤੇ ਜ਼ੀਰੋ ਟਾਲਰੈਂਸ ਤਹਿਤ ਕਾਰਵਾਈ ਕੀਤੀ ਜਾ ਰਹੀ ਹੈ। ਡਿਫਾਲਟਰਾਂ ਨੂੰ ਵੀ ਭੁਗਤਾਨ ਕਰਨ ਲਈ ਕਿਹਾ ਗਿਆ ਹੈ। ਆਉਣ ਵਾਲੇ ਦਿਨਾਂ ’ਚ ਇਨ੍ਹਾਂ ਡਿਫਾਲਟਰਾਂ ਦੇ ਬਿਜਲੀ ਕੁਨੈਕਸ਼ਨ ਵੀ ਕੱਟੇ ਜਾਣਗੇ।